ਨਾਗਾਲੈਂਡ ਹਿੰਸਾ: ਵਿਦਿਆਰਥੀਆਂ ਵੱਲੋਂ ਮੋਮਬੱਤੀ ਮਾਰਚ

ਨਾਗਾਲੈਂਡ ਹਿੰਸਾ: ਵਿਦਿਆਰਥੀਆਂ ਵੱਲੋਂ ਮੋਮਬੱਤੀ ਮਾਰਚ

ਮੋਮਬੱਤੀ ਮਾਰਚ ਵਿੱਚ ਸ਼ਾਮਲ ਵਿਦਿਆਰਥੀ। -ਫੋਟੋ: ਦਿਓਲ

ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਦੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦਿੱਲੀ ਯੂਨੀਵਰਸਿਟੀ ਵਿੱਚ ਤੇ ਦਿੱਲੀ ਸਥਿਤ ਨਾਗਾਲੈਂਡ ਹਾਊਸ ਕੋਲ ਸੁਰੱਖਿਆ ਬਲਾਂ ਵੱਲੋਂ ਨਾਗਾਲੈਂਡ ’ਚ ਢਾਹੇ ਜੁਲਮ ਖ਼ਿਲਾਫ਼ ਮੋਮਬੱਤੀ ਮਾਰਚ ਕੱਢਿਆ। ਵਿਦਿਆਰਥੀ ਦਿੱਲੀ ਯੂਨੀਵਰਿਸਟੀ ਵਿੱਚ ਉੱਤਰੀ ਕੈਂਪਸ ਵਿੱਚ ਨੌਰਥ-ਈਸਟ ਫੋਰਮ ਫਾਰ ਇੰਟਰਨੈਸ਼ਨਲ ਸੋਲੀਡੈਰਿਟੀ (ਐਨਈਐਫਆਈਐੱਸ) ਦੇ ਬੈਨਰ ਹੇਠ ਇੱਕਠੇ ਹੋਏ। ਸ਼ਾਮ ਨੂੰ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਨਾਗਾਲੈਂਡ ਭਵਨ ਕੋਲ ਮੋਮਬੱਤੀ ਮਾਰਚ ਕੱਢਿਆ ਤੇ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ। । ਇਕੱਠ ਨੇ ਆਉਣ ਵਾਲੇ ਦਿਨਾਂ ਵਿੱਚ ਉੱਤਰ-ਪੂਰਬ ਵਿੱਚ ਅਜਿਹੀਆਂ ਹੱਤਿਆਵਾਂ ਵਿਰੁੱਧ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਅਹਿਦ ਲਿਆ। ਪ੍ਰੋਗਰਾਮ ਵਿੱਚ ਉੱਤਰ ਪੂਰਬ ਦੇ ਸਮੂਹਾਂ ਦੇ ਨਾਲ-ਨਾਲ ਪ੍ਰਗਤੀਸ਼ੀਲ ਸੰਗਠਨਾਂ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ। ਦੱਸ ਦਈਏ ਕਿ ਦੋ ਦਿਨ ਪਹਿਲਾਂ ਨਾਗਾਲੈਂਡ ਦੇ ਮੋਨ ਦੇ ਓਟਿੰਗ ਪਿੰਡ ਵਿੱਚ ਕੋਲਾ ਖਾਨ ਦੇ ਮਜ਼ਦੂਰਾਂ ਨੂੰ ਲੈ ਕੇ ਜਾ ਰਹੇ ਇੱਕ ਵਾਹਨ ’ਤੇ ਸੁਰੱਖਿਆ ਬਲਾਂ ਨੇ ਗੋਲੀਬਾਰੀ ਕੀਤੀ ਸੀ। ਹਥਿਆਰਬੰਦ ਬਲਾਂ ਦੇ ਜਵਾਨਾਂ ਦੁਆਰਾ ਕੀਤੀ ਗਈ ਬੇਰਹਿਮੀ ਨਾਲ ਹੱਤਿਆ ਨੇ ਲੋਕਾਂ ਵਿੱਚ ਗੁੱਸਾ ਪੈਦਾ ਕਰ ਦਿੱਤਾ ਹੈ ਜੋ ਕਿ ਖੇਤਰ ਵਿੱਚ ਸੁਰੱਖਿਆ ਬਲਾਂ ਨੂੰ ਕਤਲਾਂ ਦੇ ਮੁੱਖ ਕਾਰਨ ਵਜੋਂ ਵੇਖ ਰਹੇ ਹਨ। ‘ਐਨਈਐਫਆਈਐਸ’ ਨੇ ਮੰਗ ਕੀਤੀ ਹੈ ਕਿ ਕਤਲੇਆਮ ਲਈ ਜ਼ਿੰਮੇਵਾਰ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ, ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਮਾਮਲੇ ਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All