ਅਕਾਲ ਤਖ਼ਤ ਤੋਂ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਪੁੱਜਾ
ਸ਼੍ਰੋਮਣੀ ਸੰਤ ਖਾਲਸਾ ਇੰਟਰਨੈਸ਼ਨਲ ਫਾਊਂਡੇਸ਼ਨ ਗੁਰਦੁਆਰਾ ਗੁਰਸਾਗਰ ਸਾਹਿਬ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ ਸ਼ਾਮ ਦਿੱਲੀ ਸਥਿਤ ਗੁਰਦੁਆਰਾ ਸੀਸਗੰਜ ਵਿੱਚ ਪਹੁੰਚ ਕੇ ਸੰਪੂਰਨ ਹੋ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ...
Advertisement
ਸ਼੍ਰੋਮਣੀ ਸੰਤ ਖਾਲਸਾ ਇੰਟਰਨੈਸ਼ਨਲ ਫਾਊਂਡੇਸ਼ਨ ਗੁਰਦੁਆਰਾ ਗੁਰਸਾਗਰ ਸਾਹਿਬ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ ਸ਼ਾਮ ਦਿੱਲੀ ਸਥਿਤ ਗੁਰਦੁਆਰਾ ਸੀਸਗੰਜ ਵਿੱਚ ਪਹੁੰਚ ਕੇ ਸੰਪੂਰਨ ਹੋ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ 22 ਨਵੰਬਰ ਨੂੰ ਆਰੰਭ ਹੋਇਆ ਸੀ। ਇਹ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰਦੁਆਰਾ ਮਜਨੂੰ ਕਾ ਟਿੱਲਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਸੀ। ਇਸ ਦੌਰਾਨ ਸੰਗਤ ਵੱਲੋਂ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮਗਰੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਹੁੰਦਾ ਹੋਇਆ ਦਿੱਲੀ ਵਿੱਚ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਚੱਲ ਕੇ ਗੁਰਦੁਆਰਾ ਸੀਸ ਗੰਜ ਸਾਹਿਬ ਵਿੱਚ ਸਮਾਪਤ ਹੋ ਗਿਆ। ਇਸ ਦੌਰਾਨ ਨਿਹੰਗ ਸਿੰਘਾਂ ਵੱਲੋਂ ਗਤਕੇ ਦੇ ਜੌਹਰ ਦਿਖਾਏ ਗਏ। ਸਮਾਪਤੀ ਵੇਲੇ ਗੁਰਦੁਆਰਾ ਸਾਹਿਬ ਦੇ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਰਾਤ ਦੇ ਦੀਵਾਨ ਸਜਾਏ ਗਏ।
Advertisement
Advertisement
×

