ਨਗਰ ਕੀਰਤਨ ਗੁਰਦੁਆਰਾ ਨਾਨਕ ਪਿਆਓ ਪਹੁੰਚਿਆ
ਨੌਵੇਂ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਸਾਮ ਦੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਕੀਤਾ ਗਿਆ ਨਗਰ ਕੀਰਤਨ ਅੱਜ ਦਿੱਲੀ ਵਿੱਚ ਪੂਰੇ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਹੋਇਆ। ਪੰਜ ਪਿਆਰਿਆਂ...
Advertisement
ਨੌਵੇਂ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਸਾਮ ਦੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਕੀਤਾ ਗਿਆ ਨਗਰ ਕੀਰਤਨ ਅੱਜ ਦਿੱਲੀ ਵਿੱਚ ਪੂਰੇ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਹੋਇਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਇਹ ਨਗਰ ਕੀਰਤਨ ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ, ਗੀਤਾ ਕਾਲੋਨੀ ਤੋਂ ਅਰਦਾਸ ਮਗਰੋਂ ਗੁਰਦੁਆਰਾ ਨਾਨਕ ਪਿਆਓ ਸਾਹਿਬ ਲਈ ਚੱਲਿਆ। ਰਵਾਨਗੀ ਤੋਂ ਪਹਿਲਾਂ ਸਜੇ ਧਾਰਮਿਕ ਦੀਵਾਨ ਵਿੱਚ ਦਰਬਾਰ ਸਾਹਿਬ, ਅੰਮ੍ਰਿਤਸਰ ਤੋਂ ਆਏ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਹ ਨਗਰ ਕੀਰਤਨ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਨਾਨਕ ਪਿਆਓ ਸਾਹਿਬ ਪਹੁੰਚਿਆ।
Advertisement
Advertisement
