DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Nandigram Congress Candidate Arrested: ਮਮਤਾ ਬੈਨਰਜੀ ਦੇ ਸਮਰਥਨ ਦੇ ਦੋ ਘੰਟਿਆਂ ਬਾਅਦ ਹੀ ਨੰਦੀਗ੍ਰਾਮ ਤੋਂ ਕਾਂਗਰਸੀ ਉਮੀਦਵਾਰ ਗ੍ਰਿਫ਼ਤਾਰ

2007 ਵਿਚ ਹੋਏ ਅੰਦੋਲਨ ਦੇ ਮਾਮਲੇ ਵਿਚ ਕੀਤੀ ਗ੍ਰਿਫ਼ਤਾਰੀ

  • fb
  • twitter
  • whatsapp
  • whatsapp
Advertisement

Nandigram Congress Candidate Arrested: ਨੰਦੀਗ੍ਰਾਮ ਵਿਧਾਨ ਸਭਾ ਸੀਟ ’ਤੇ ਹੋਣ ਵਾਲੀ ਉਪ ਚੋਣ ਲਈ ਕਾਂਗਰਸ ਉਮੀਦਵਾਰ ਮਿਲਨ ਪ੍ਰਧਾਨ ਨੂੰ ਸ਼ੁੱਕਰਵਾਰ ਨੂੰ 2007 ਦੇ ਜ਼ਮੀਨ ਗ੍ਰਹਿਣ ਵਿਰੋਧੀ ਅੰਦੋਲਨ ਨਾਲ ਜੁੜੇ ਮਾਮਲਿਆਂ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਾਂਗਰਸ ਦੇ ਇੱਕ ਸੀਨੀਅਰ ਨੇਤਾ ਨੇ ਦਾਅਵਾ ਕੀਤਾ ਹੈ ਕਿ ਮਿਲਨ ਪ੍ਰਧਾਨ ਨੂੰ ਪੂਰਬੀ ਮੇਦਨੀਪੁਰ ਜ਼ਿਲ੍ਹੇ ਦੇ ਚਾਂਦੀਪੁਰ ਸਥਿਤ ਇੱਕ ਹੋਟਲ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਕਾਂਗਰਸ ਦਾ ਇਹ ਵੀ ਦੋਸ਼ ਹੈ ਕਿ ਪੁਲੀਸ ਨੂੰ ਰੋਕਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿੱਚ ਪਾਰਟੀ ਦੇ ਇੱਕ ਹੋਰ ਆਗੂ ਸੁਭਾਸ਼ੀਸ਼ ਭੱਟਾਚਾਰੀਆ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਕਾਂਗਰਸ ਉਮੀਦਵਾਰ ਨੂੰ ਸਮਰਥਨ ਦੇਣ ਦੇ ਦੋ ਘੰਟਿਆਂ ਬਾਅਦ ਹੀ ਕਾਂਗਰਸੀ ਉਮੀਦਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Advertisement

ਕਾਂਗਰਸ ਨੇਤਾ ਨੇ ਭਾਜਪਾ 'ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਮਿਲਨ ਪ੍ਰਧਾਨ 2007 ਦੇ ਨੰਦੀਗ੍ਰਾਮ ਅੰਦੋਲਨ ਦੀ ਅਗਵਾਈ ਕਰ ਰਹੇ ਸਨ ਅਤੇ ਉਦੋਂ ਤੋਂ ਉਨ੍ਹਾਂ ਵਿਰੁੱਧ 12 ਤੋਂ ਵੱਧ ਕੇਸ ਦਰਜ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਿਵੇਂ ਹੀ ਮਿਲਨ ਪ੍ਰਧਾਨ ਨੇ ਸਫਲਤਾਪੂਰਵਕ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ, ਉਸੇ ਸਮੇਂ ਪੁਲੀਸ ਰਾਹੀਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਵਾ ਦਿੱਤਾ ਗਿਆ।

Advertisement

ਜ਼ਿਕਰਯੋਗ ਹੈ ਕਿ ਇਸ ਘਟਨਾ ਤੋਂ ਪਹਿਲਾਂ ਹੀ ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨੰਦੀਗ੍ਰਾਮ ਸੀਟ 'ਤੇ ਹੋਣ ਵਾਲੀ ਉਪ ਚੋਣ ਵਿੱਚ ਕਾਂਗਰਸ ਨੂੰ ਆਪਣੀ ਪਾਰਟੀ ਦਾ ਸਮਰਥਨ ਦੇਣ ਦਾ ਐਲਾਨ ਕੀਤਾ ਸੀ। ਮਮਤਾ ਬੈਨਰਜੀ ਵੱਲੋਂ ਇਹ ਐਲਾਨ ਉਨ੍ਹਾਂ ਦੇ ਖ਼ੇਮੇ ਦੀ ਉਮੀਦਵਾਰ ਦੇ ਚੋਣ ਮੈਦਾਨ ਤੋਂ ਹਟਣ ਦੇ ਕੁਝ ਘੰਟਿਆਂ ਬਾਅਦ ਹੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉੱਥੇ ਸਿਆਸੀ ਹਲਚਲ ਕਾਫ਼ੀ ਤੇਜ਼ ਹੋ ਗਈ ਹੈ।

Mamata Congress Support: ਮਮਤਾ ਬੈਨਰਜੀ ਵੱਲੋਂ ਨੰਦੀਗ੍ਰਾਮ ਉਪ ਚੋਣ ਵਿੱਚ ਕਾਂਗਰਸ ਨੂੰ ਸਮਰਥਨ ਦਾ ਐਲਾਨ

Advertisement
×