ਨਰਿੰਦਰ ਮੋਦੀ ਵੱਲੋਂ ਬਜਟ 2024 ਲਈ ਉੱਘੇ ਅਰਥਸ਼ਾਸਤਰੀਆਂ ਨਾਲ ਮੁਲਾਕਾਤ
ਨਵੀਂ ਦਿੱਲੀ, 11 ਜੁਲਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਬਜਟ 2024 ਦੇ ਮੱਦਦੇਨਜ਼ਰ ਉੱਘੇ ਅਰਥਸ਼ਾਸਤਰੀਆਂ ਸਮੇਤ ਇਸ ਖੇਤਰ ਦੇ ਮਾਹਿਰਾਂ ਨਾਲ ਮੀਟਿੰਗ ਕੀਤੀ ਹੈ। ਇਸ ਮੀਟਿੰਗ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੀ ਮੌਜੂਦ ਸਨ ਜੋ ਕਿ 23 ਜੁਲਾਈ...
Advertisement
ਨਵੀਂ ਦਿੱਲੀ, 11 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਬਜਟ 2024 ਦੇ ਮੱਦਦੇਨਜ਼ਰ ਉੱਘੇ ਅਰਥਸ਼ਾਸਤਰੀਆਂ ਸਮੇਤ ਇਸ ਖੇਤਰ ਦੇ ਮਾਹਿਰਾਂ ਨਾਲ ਮੀਟਿੰਗ ਕੀਤੀ ਹੈ। ਇਸ ਮੀਟਿੰਗ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੀ ਮੌਜੂਦ ਸਨ ਜੋ ਕਿ 23 ਜੁਲਾਈ ਨੂੰ ਸਰਕਾਰ ਦੇ ਤੀਜੇ ਕਾਰਜਕਾਲ ਲਈ ਬਜਟ ਪੇਸ਼ ਕਰਨ ਜਾ ਰਹੇ ਹਨ।
Advertisement
ਇਹ ਬਜਟ ਵਿਸ਼ੇਸ਼ ਮਹੱਤਤਾ ਰੱਖਦਾ ਹੈ ਕਿਉਂਕਿ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਇਹ ਪਹਿਲਾ ਵੱਡਾ ਆਰਥਿਕ ਦਸਤਾਵੇਜ਼ ਹੋਣਾ ਵਾਲਾ ਹੈ। ਇਸ ਬਜਟ ਵਿੱਚ ਭਾਰਤ ਦੇ ਵਿਕਾਸ ਲਈ ਇੱਕ ਰਣਨੀਤਕ ਰੂਪ ਰੇਖਾ ਤਿਆਰ ਕਰਨ ਦੀ ਉਮੀਦ ਹੈ, ਜਿਸ ਵਿੱਚ 2047 ਤੱਕ ਭਾਰਤ ਦੇ ਇੱਕ ਵਿਕਸਿਤ ਰਾਸ਼ਟਰ ਬਣਨ ਦੇ ਟੀਚੇ ਨੂੰ ਮੁੱਖ ਰੱਖਿਆ ਜਾਵੇਗਾ।
ਸਲਾਹ ਮਸ਼ਵਰੇ ਦੇ ਦੌਰਾਨ ਸ੍ਰੀਮਤੀ ਸੀਤਾਰਮਨ ਨੇ ਕੀਮਤੀ ਸੁਝਾਵਾਂ ਨੂੰ ਸਾਂਝਾ ਕਰਨ ਲਈ ਧੰਨਵਾਦ ਕਰਿਦਆਂ ਮਾਹਿਰਾਂ ਅਤੇ ਪ੍ਰਤੀਨਿਧੀਆਂ ਨੂੰ ਭਰੋਸਾ ਦਿਵਾਇਆ ਕਿ ਕੇਂਦਰੀ ਬਜਟ 2024-25 ਨੂੰ ਤਿਆਰ ਕਰਨ ਸਮੇਂ ਉਨ੍ਹਾਂ ਦੇ ਸੁਝਾਵਾਂ ਨੂੰ ਧਿਆਨ ਨਾਲ ਵਿਚਾਰਿਆ ਜਾਵੇਗਾ।- ਏਐੱਨਆਈ
Advertisement
×