ਕੌਮੀ ਮਹਿਲਾ ਕਮਿਸ਼ਨ ਦੀ ਮੁਖੀ ’ਤੇ ਔਰਤ ਵਿਰੋਧੀ ਟਵੀਟ ਕਰਨ ਦੇ ਦੋਸ਼

‘ਆਪ’ ਵੱਲੋਂ ਚੇਅਰਪਰਸਨ ਰੇਖਾ ਸ਼ਰਮਾ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ; ਵਿਧਾਇਕਾ ਨੇ ਟਵੀਟ ਦਿਖਾਏ

ਕੌਮੀ ਮਹਿਲਾ ਕਮਿਸ਼ਨ ਦੀ ਮੁਖੀ ’ਤੇ ਔਰਤ ਵਿਰੋਧੀ ਟਵੀਟ ਕਰਨ ਦੇ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ‘ਆਪ’ ਵਿਧਾਇਕਾ ਆਤਿਸ਼ੀ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 21 ਅਕਤੂਬਰ
ਆਮ ਆਦਮੀ ਪਾਰਟੀ ਵੱਲੋਂ ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੂੰ ਵੱਕਾਰੀ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਗਈ ਹੈ। ‘ਆਪ’ ਦੀ ਕਾਲਕਾਜੀ ਤੋਂ ਵਿਧਾਇਕਾ ਤੇ ਸੀਨੀਅਰ ਆਗੂ ਆਤਿਸ਼ੀ ਨੇ ਦੋਸ਼ ਲਾਇਆ ਕਿ ਰੇਖਾ ਸ਼ਰਮਾ ਦੀ ਮਾਨਸਿਕਤਾ ਔਰਤ ਵਿਰੋਧੀ ਹੈ ਤੇ ਉਨ੍ਹਾਂ ਨੂੰ ਕੌਮੀ ਮਹਿਲਾ ਕਮਿਸ਼ਨ ਦੇ ਅਹੁਦੇ ਤੋਂ ਲਾਹਿਆ ਜਾਵੇ। ‘ਆਪ’ ਵਿਧਾਇਕ ਨੇ ਕਿਹਾ ਕਿ ਕੌਮੀ ਮਹਿਲਾ ਕਮਿਸ਼ਨ ਰੇਖਾ ਸ਼ਰਮਾ ਨੇ ਆਪਣੇ ਟਵੀਟਰ ਹੈਂਡਲ ਨਾਲ ਬਹੁਤ ਸਾਰੀਆਂ ਔਰਤਾਂ ਵਿਰੋਧੀ, ਅਸ਼ਲੀਲ, ਅਸ਼ਲੀਲ ਤੇ ਅਪਮਾਨਜਨਕ ਟਵੀਟ ਕੀਤੇ ਹਨ। ਜੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਔਰਤ ਵਿਰੋਧੀ, ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਦੀ ਹੈ ਤਾਂ ਇਕ ਔਰਤ ਸੰਸਥਾ ਤੋਂ ਇਨਸਾਫ਼ ਦੀ ਉਮੀਦ ਕਿਵੇਂ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਨਾਅਰਾ ਨਹੀਂ ਸੀ ਬਲਕਿ ਭਾਜਪਾ ਨੇਤਾਵਾਂ ਤੋਂ ਲੜਕੀਆਂ ਨੂੰ ਬਚਾਉਣ ਦੀ ਚਿਤਾਵਨੀ ਸੀ। ਦੱਸਣਯੋਗ ਹੈ ਕਿ ਅਤੀਸ਼ੀ ਨੇ ਅੱਜ ਪਾਰਟੀ ਹੈੱਡਕੁਆਰਟਰ ਵਿੱਚ ਇਕ ਪ੍ਰੈੱਸ ਕਾਨਫਰੰਸ ਕੀਤੀ, ਜਿਸ ਦੌਰਾਨ ਉਨ੍ਹਾਂ ਕਿਹਾ ਕਿ ਰੇਖਾ ਸ਼ਰਮਾ ਜੋ ਕਿ ਮਹਿਲਾ ਕਮਿਸ਼ਨ ਦੀ ਕੌਮੀ ਚੇਅਰਪਰਸਨ ਹੈ, ਨੇ ਕੱਲ੍ਹ ਕਈ ਵਿਵਾਦਪੂਰਨ ਟਵੀਟ ਕੀਤੇ। ਉਸ ਦੇ ਟਵੀਟ ਇੰਨੇ ਭੱਦੇ, ਅਸ਼ਲੀਲ ਹਨ ਕਿ ਉਨ੍ਹਾਂ ਨੂੰ ਕੋਈ ਵੇਖਣਾ ਤੇ ਪੜ੍ਹਨਾ ਨਹੀਂ ਚਾਹੁੰਦਾ।

ਔਰਤਾਂ ਦੇ ਹੱਕਾਂ ਦੀ ਲੜਾਈ ਲਈ ਕੰਮ ਕਰਨ ਵਾਲੀ ਇਸ ਆਖਰੀ ਸੰਸਥਾ ਦੇ ਕੌਮੀ ਪ੍ਰਧਾਨ ਦੀ ਔਰਤ ਪ੍ਰਤੀ ਗਲਤ ਮਾਨਸਿਕਤਾ ਹੈ। ਉਨ੍ਹਾਂ ਰੇਖਾ ਸ਼ਰਮਾ ਦੇ ਪਿਛਲੇ ਕਈ ਸਾਲਾਂ ਦੇ ਟਵੀਟ ਦਿਖਾਉਂਦੇ ਹੋਏ ਕਿਹਾ ਕਿ ਜਦੋਂ ਇਹ ਟਵੀਟ ਕੱਲ੍ਹ ਆਇਆ ਤਾਂ ਉਸ ਨੇ ਸਾਰੇ ਟਵੀਟ ਹਟਾ ਦਿੱਤੇ। ਉਨ੍ਹਾਂ ਨੇ ਆਪਣੇ ਖਾਤੇ ‘ਤੇ ‘ਪਰਾਈਵੇਸੀ’ ਪਾ ਦਿੱਤੀ। ਰੇਖਾ ਸ਼ਰਮਾ ਦੇ ਅਸ਼ਲੀਲ ਮਾਨਸਿਕਤਾ ਦੇ ਟਵੀਟ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਨੂੰ ਤੁਰੰਤ ਪ੍ਰਭਾਵ ਨਾਲ ਮਹਿਲਾ ਕਮਿਸ਼ਨ ਦੀ ਕੌਮੀ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਜਾਵੇ।

ਨਿਗਮ ’ਤੇ ਵਿਦਿਆਰਥੀਆਂ ਨੂੰ ਕਿਤਾਬਾਂ ਨਾ ਦੇਣ ਦਾ ਦੋਸ਼

ਆਮ ਆਦਮੀ ਪਾਰਟੀ ਦੇ ਆਗੂ ਤੇ ਨਗਰ ਨਿਗਮ ਇੰਚਾਰਜ ਦੁਰਗੇਸ਼ ਪਾਠਕ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸ਼ਾਸਿਤ ਉੱਤਰੀ ਨਗਰ ਨਿਗਮ ਨੇ ਆਪਣੇ ਸਕੂਲਾਂ ਵਿਚ ਪੜ੍ਹ ਰਹੇ ਸਾਢੇ 3 ਲੱਖ ਬੱਚਿਆਂ ਨੂੰ ਹਾਲੇ ਤੱਕ ਕਿਤਾਬਾਂ ਮੁਹੱਈਆ ਨਹੀਂ ਕਰਵਾਈਆਂ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਸ੍ਰੀ ਪਾਠਕ ਨੇ ਕਿਹਾ ਕਿ ਕਿਤਾਬਾਂ ਬਿਨਾਂ ਬੱਚੇ ਕਿਵੇਂ ਪੜ੍ਹਨਗੇ। ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਸ਼ਾਸਿਤ ਐੱਮਸੀਡੀ ਆਪਣੇ ਸਕੂਲਾਂ ਵਿਚ ਪੜ੍ਹ ਰਹੇ ਲਗਭਗ ਸਾਢੇ ਤਿੰਨ ਲੱਖ ਬੱਚਿਆਂ ਦੀ ਜ਼ਿੰਦਗੀ ਨਾਲ ਖੇਡ ਰਹੀ ਹੈ। ਦੱਸਣਯੋਗ ਹੈ ਕਿ ਉਹ ਪਾਰਟੀ ਹੈੱਡਕੁਆਰਟਰ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਅੰਮ੍ਰਿਤਸਰ ਤੇ ਕੱਟੜਾ ਵਿਚਾਲੇ ਸੰਪਰਕ ਬਣਨ ਨਾਲ ਸੈਰ ਸਪਾਟੇ ਨੂੰ ਮਿਲੇਗਾ...

ਸ਼ਹਿਰ

View All