DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

NCERT ਵੱਲੋਂ ਪਾਬੰਦੀਸ਼ੁਦਾ ਪੁਸਤਕ ਵਾਪਸ ਕਰਨ ਦੀ ਹਦਾਇਤ

ਸੋਸ਼ਲ ਮੀਡੀਆ ਤੋਂ ਵਿਵਾਦਿਤ ਪਾਠ ਹਟਾਉਣ ਲਈ ਜਾਰੀ ਕੀਤੀ ਐਡਵਾਈਜ਼ਰੀ

  • fb
  • twitter
  • whatsapp
  • whatsapp
featured-img featured-img
Image credit: NCERT via ANI/File
Advertisement

NCERT ਨੇ ਸ਼ੁੱਕਰਵਾਰ ਨੂੰ ਐਡਵਾਈਜ਼ਰੀ ਜਾਰੀ ਕਰਦਿਆਂ ਅੱਠਵੀਂ ਜਮਾਤ ਦੀ ਉਸ ਸਮਾਜਿਕ ਵਿਗਿਆਨ ਦੀ ਪੁਸਤਕ ਨੂੰ ਵਾਪਸ ਦੇਣ ਦੀ ਮੰਗ ਕੀਤੀ ਹੈ ਜਿਸ ਵਿੱਚ ਨਿਆਂਪਾਲਿਕਾ ਵਿੱਚ ਭ੍ਰਿਸ਼ਟਾਚਾਰ ਬਾਰੇ ਇੱਕ ਵਿਵਾਦਿਤ ਪਾਠ ਸ਼ਾਮਲ ਸੀ। ਕੌਂਸਲ ਨੇ ਅਪੀਲ ਕੀਤੀ ਹੈ ਕਿ ਜਿਸ ਕਿਸੇ ਕੋਲ ਵੀ ਇਸ ਕਿਤਾਬ ਦੀਆਂ ਕਾਪੀਆਂ ਹਨ, ਉਹ ਉਨ੍ਹਾਂ ਨੂੰ NCERT ਦੇ ਮੁੱਖ ਦਫ਼ਤਰ ਵਿੱਚ ਜਮ੍ਹਾ ਕਰਵਾਉਣ। ਇਸ ਦੇ ਨਾਲ ਹੀ, ਸੋਸ਼ਲ ਮੀਡੀਆ ’ਤੇ ਇਸ ਅਧਿਆਇ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਜਾਂ ਪੋਸਟ ਨੂੰ ਤੁਰੰਤ ਡਿਲੀਟ ਕਰਨ ਲਈ ਕਿਹਾ ਗਿਆ ਹੈ।

ਇਹ ਕਾਰਵਾਈ ਸੁਪਰੀਮ ਕੋਰਟ ਵੱਲੋਂ ਇਸ ਕਿਤਾਬ ਦੀ ਛਪਾਈ ਅਤੇ ਡਿਜੀਟਲ ਪ੍ਰਸਾਰ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਤੋਂ ਬਾਅਦ ਕੀਤੀ ਗਈ ਹੈ। ਕੇਂਦਰੀ ਸਿੱਖਿਆ ਮੰਤਰਾਲੇ ਨੇ ਵੀ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਨੂੰ ਪੱਤਰ ਲਿਖ ਕੇ ਡਿਜੀਟਲ ਪਲੇਟਫਾਰਮਾਂ ਤੋਂ ਇਸ ਸਮੱਗਰੀ ਨੂੰ ਹਟਾਉਣ ਦੀ ਅਪੀਲ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਅਜਿਹੀ ਸਮੱਗਰੀ ਨਾਲ ਨਿਆਂਪਾਲਿਕਾ ਵਰਗੀ ਸੰਸਥਾ ਦੇ ਮਾਣ-ਸਤਿਕਾਰ ਨੂੰ ਡੂੰਘੀ ਸੱਟ ਵੱਜੀ ਹੈ। ਅਦਾਲਤ ਦੀ ਸਖ਼ਤੀ ਤੋਂ ਬਾਅਦ NCERT ਨੇ ਆਪਣੀ ਗਲਤੀ ਮੰਨਦਿਆਂ ਮੁਆਫੀ ਮੰਗੀ ਹੈ ਅਤੇ ਨਾਲ ਹੀ ਭਰੋਸਾ ਦਿੱਤਾ ਹੈ ਕਿ ਇਸ ਕਿਤਾਬ ਨੂੰ ਮਾਹਿਰਾਂ ਦੀ ਸਲਾਹ ਨਾਲ ਮੁੜ ਸਹੀ ਢੰਗ ਨਾਲ ਲਿਖਿਆ ਜਾਵੇਗਾ।

Advertisement

Advertisement

Advertisement
×