DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਿੱਲੀ ਨੂੰ ਆਰਥਿਕ ਕੇਂਦਰ ਬਣਾਉਣ ਦੀ ਲੋੜ: ਰੇਖਾ ਗੁਪਤਾ

ਦਿੱਲੀ ਸਰਕਾਰ ਵੱਲੋਂ ਛਤਰਸਾਲ ਸਟੇਡੀਅਮ ਵਿੱਚ ਗਣਤੰਤਰ ਦਿਵਸ ਸਮਾਰੋਹ ਕਰਵਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਦਿੱਲੀ ਨੂੰ ਦੇਸ਼ ਦਾ ਸਭ ਤੋਂ ਮਜ਼ਬੂਤ ​​ਆਰਥਿਕ ਕੇਂਦਰ ਬਣਾਉਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ...

  • fb
  • twitter
  • whatsapp
  • whatsapp
featured-img featured-img
ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਰੇਖਾ ਗੁਪਤਾ। -ਫੋਟੋ: ਪੀਟੀਆਈ
Advertisement

ਦਿੱਲੀ ਸਰਕਾਰ ਵੱਲੋਂ ਛਤਰਸਾਲ ਸਟੇਡੀਅਮ ਵਿੱਚ ਗਣਤੰਤਰ ਦਿਵਸ ਸਮਾਰੋਹ ਕਰਵਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਦਿੱਲੀ ਨੂੰ ਦੇਸ਼ ਦਾ ਸਭ ਤੋਂ ਮਜ਼ਬੂਤ ​​ਆਰਥਿਕ ਕੇਂਦਰ ਬਣਾਉਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤ-ਯੂਰਪੀਅਨ ਯੂਨੀਅਨ (ਈਯੂ) ਵਪਾਰ ਸਮਝੌਤਾ, ਜਿਸ ਦਾ ਐਲਾਨ ਇਸ ਹਫ਼ਤੇ ਹੋਣ ਦੀ ਉਮੀਦ ਹੈ, ਦਿੱਲੀ ਲਈ ਲਾਭਦਾਇਕ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਹਰ ਸਾਲ 25 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਕਰਵਾਉਂਦੀ ਹੈ। ਅੱਜ ਛਤਰਸਾਲ ਸਟੇਡੀਅਮ ਵਿੱਚ ਕੌਮੀ ਝੰਡਾ ਲਹਿਰਾਉਣ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣ ਮਗਰੋਂ ਮੁੱਖ ਮੰਤਰੀ ਰੇਖਾ ਗੁਪਤਾ ਨੇ 11 ਮਹੀਨਿਆਂ ਦੌਰਾਨ ਦਿੱਲੀ ਵਿੱਚ ਵੱਖ-ਵੱਖ ਖੇਤਰਾਂ ਵਿੱਚ ਆਪਣੀ ਸਰਕਾਰ ਦੇ ਕੰਮਾਂ ’ਤੇ ਚਾਨਣਾ ਪਾਇਆ ਜਿਸ ਵਿੱਚ ਸਿਹਤ, ਸਿੱਖਿਆ, ਬੁਨਿਆਦੀ ਢਾਂਚਾ, ਕਾਰੋਬਾਰ, ਸਮਾਜ ਭਲਾਈ, ਆਵਾਜਾਈ ਅਤੇ ਪੇਂਡੂ ਵਿਕਾਸ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ‘ਸੇਫ ਸਿਟੀ ਪ੍ਰਾਜੈਕਟ’ ਤਹਿਤ ਦਿੱਲੀ ਸਰਕਾਰ ਸ਼ਹਿਰ ਭਰ ਵਿੱਚ 10 ਹਜ਼ਾਰ ਸੀ ਸੀ ਟੀ ਵੀ ਕੈਮਰੇ ਲਗਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਆਯੁੂਸ਼ਮਾਨ ਭਾਰਤ ਸਿਹਤ ਯੋਜਨਾ ਲਾਗੂ ਹੋਣ ਤੋਂ ਬਾਅਦ 6.5 ਲੱਖ ਲੋਕਾਂ ਨੂੰ ਰਜਿਸਟਰ ਕੀਤਾ ਗਿਆ ਹੈ ਅਤੇ 30 ਹਜ਼ਾਰ ਤੋਂ ਵੱਧ ਲੋਕਾਂ ਨੂੰ ਇਸ ਦਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸ਼ਹਿਰ ਵਿੱਚ 300 ਤੋਂ ਵੱਧ ਆਯੁੂਸ਼ਮਾਨ ਅਰੋਗਿਆ ਸਿਹਤ ਕੇਂਦਰ ਸਥਾਪਤ ਕੀਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਅਨੁਸਾਰ ਫੀਸ ਵਧਾਉਣ ’ਤੇ ਰੋਕ ਲਾਉਣ ਲਈ ਦਿੱਲੀ ਸਿੱਖਿਆ ਐਕਟ ਪਾਸ ਕੀਤਾ ਜਿਸ ਨਾਲ ਲੱਖਾਂ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਲਾਭ ਹੋਵੇਗਾ। ਗੁਪਤਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਪਣੀਆਂ ਸਟਾਰਟਅੱਪ ਨੀਤੀ ਪਹਿਲਕਦਮੀਆਂ ਰਾਹੀਂ ਦਿੱਲੀ ਨੂੰ ‘ਵਿਚਾਰਾਂ ਦੀ ਰਾਜਧਾਨੀ’ ਬਣਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਭਾਰਤੀ ਰਿਜ਼ਰਵ ਬੈਂਕ ਵਿਚਕਾਰ ਹਸਤਾਖਰ ਕੀਤੇ ਗਏ ਸਮਝੌਤਾ ਪੱਤਰ ਇਹ ਯਕੀਨੀ ਬਣਾਏਗਾ ਕਿ ਸ਼ਹਿਰ ਨੂੰ ਵਿਕਾਸ ਪ੍ਰਾਜੈਕਟਾਂ ਲਈ ਫੰਡਾਂ ਦੀ ਘਾਟ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਰਾਸ਼ਟਰੀ ਰਾਜਧਾਨੀ ਦੇ ਪੇਂਡੂ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਵੱਖ-ਵੱਖ ਵਿਕਾਸ ਕਾਰਜਾਂ ਲਈ 1,700 ਕਰੋੜ ਅਤੇ ਝੁੱਗੀ-ਝੌਪੜੀ ਵਾਲੇ ਖੇਤਰਾਂ ਵਿੱਚ ਬਿਹਤਰ ਨਾਗਰਿਕ ਬੁਨਿਆਦੀ ਢਾਂਚੇ ਲਈ 700 ਕਰੋੜ ਅਲਾਟ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਯਮੁਨਾ ਦੀ ਸਫਾਈ, ਕੂੜੇ ਦੇ ਡੰਪ ਅਤੇ ਸ਼ਹਿਰ ਵਿੱਚ ਪ੍ਰਦੂਸ਼ਣ ਵਰਗੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵੀ ਯੋਜਨਾਬੱਧ ਤਰੀਕੇ ਨਾਲ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਅਗਲੇ ਤਿੰਨ ਸਾਲਾਂ ਵਿੱਚ 11 ਹਜ਼ਾਰ ਇਲੈਕਟ੍ਰਿਕ ਬੱਸਾਂ ਚਲਾ ਕੇ ਜਨਤਕ ਆਵਾਜਾਈ ਨੂੰ ਮਜ਼ਬੂਤ ​​ਕਰਨਾ ਹੈ ਅਤੇ ਮੈਟਰੋ ਰੇਲ ਨੈੱਟਵਰਕ ਨੂੰ ਮੌਜੂਦਾ 396 ਕਿਲੋਮੀਟਰ ਤੋਂ 500 ਕਿਲੋਮੀਟਰ ਤੱਕ ਵਧਾਉਣਾ ਹੈ। ਗੁਪਤਾ ਨੇ ਲੋਕਾਂ ਨੂੰ ਸ਼ਹਿਰ ਦੇ ਵਿਕਾਸ ਲਈ ਦਿੱਲੀ ਸਰਕਾਰ ਦੀਆਂ ਪਹਿਲਕਦਮੀਆਂ ਵਿੱਚ ਸਹਿਯੋਗ ਕਰਨ ਅਤੇ ਹਿੱਸਾ ਲੈਣ ਦੀ ਅਪੀਲ ਕੀਤੀ।

Advertisement

Advertisement
Advertisement
×