Gurdwara Rakab Ganj Sahib ’ਚ ਨਵੇਂ ਬਾਥਰੂਮ ਤਿਆਰ
ਕੌਮੀ ਰਾਜਧਾਨੀ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਰਕਾਬ ਗੰਜ ਸਾਹਿਬ ਵਿੱਚ ਸੰਗਤ ਦੀਆਂ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਗੁਰਦੁਆਰਾ...
ਕੌਮੀ ਰਾਜਧਾਨੀ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਰਕਾਬ ਗੰਜ ਸਾਹਿਬ ਵਿੱਚ ਸੰਗਤ ਦੀਆਂ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਲੱਖੀਸ਼ਾਹ ਬੰਜਾਰਾ ਹਾਲ ਦੇ ਨੇੜੇ ਨਵੇਂ ਬਾਥਰੂਮ ਬਣ ਕੇ ਤਿਆਰ ਹੋ ਗਏ ਹਨ। ਇਸ ਨਾਲ ਇੱਥੇ ਹੋਣ ਵਾਲੇ ਵਿਆਹ ਸਮਾਗਮਾਂ ਅਤੇ ਹੋਰ ਧਾਰਮਿਕ ਤੇ ਸਮਾਜਿਕ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਵਾਲੀ ਸੰਗਤ ਨੂੰ ਵੱਡੀ ਰਾਹਤ ਮਿਲੇਗੀ। ਖ਼ਾਸ ਤੌਰ ’ਤੇ ਬਜ਼ੁਰਗਾਂ, ਮਹਿਲਾਵਾਂ ਅਤੇ ਪਰਿਵਾਰਾਂ ਲਈ ਇਹ ਸਹੂਲਤ ਕਾਫ਼ੀ ਲਾਹੇਵੰਦ ਸਾਬਤ ਹੋਵੇਗੀ।
ਉਨ੍ਹਾਂ ਕਿਹਾ ਕਿ ਇਸ ਸਹੂਲਤ ਦਾ ਨਿਰਮਾਣ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਦੇ ਸਹਿਯੋਗ ਨਾਲ ਕੀਤਾ ਗਿਆ ਹੈ। ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਲੱਖੀਸ਼ਾਹ ਬੰਜਾਰਾ ਹਾਲ ਵਿੱਚ ਅਕਸਰ ਵਿਆਹ ਸਮਾਗਮਾਂ ਸਮੇਤ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੁੰਦੇ ਹਨ। ਪਹਿਲਾਂ ਹਾਲ ਦੇ ਨੇੜੇ ਬਾਥਰੂਮਾਂ ਦੀ ਸਹੂਲਤ ਨਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਗੁਰਦੁਆਰਾ ਸਾਹਿਬ ਦੇ ਮੁੱਖ ਗੇਟ ਦੇ ਨੇੜੇ ਹੀ ਬਾਥਰੂਮ ਹੋਣ ਕਾਰਨ ਹਾਲ ਵਿੱਚ ਆਉਣ ਵਾਲੀ ਸੰਗਤ, ਖ਼ਾਸ ਕਰਕੇ ਬਜ਼ੁਰਗਾਂ ਅਤੇ ਮਹਿਲਾਵਾਂ ਨੂੰ ਕਾਫ਼ੀ ਅਸੁਵਿਧਾ ਹੁੰਦੀ ਸੀ।

