DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਵੀਂ ਦਿੱਲੀ: ਵੱਡੀ ਗਿਣਤੀ ’ਚ ਸਿੱਖਾਂ ਨੇ ਭਾਜਪਾ ’ਚ ਸ਼ਮੂਲੀਅਤ ਕੀਤੀ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 27 ਅਪਰੈਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਹੋਰ ਵੱਖ ਵੱਖ ਖੇਤਰਾਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਸਿੱਖ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਘੱਟ ਗਿਣਤੀ ਭਾਈਚਾਰੇ ਦੀ ਮਦਦ ਲਈ ਸਰਕਾਰ ਵੱਲੋਂ ਚੁੱਕੇ...
  • fb
  • twitter
  • whatsapp
  • whatsapp
Advertisement

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 27 ਅਪਰੈਲ

Advertisement

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਹੋਰ ਵੱਖ ਵੱਖ ਖੇਤਰਾਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਸਿੱਖ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਘੱਟ ਗਿਣਤੀ ਭਾਈਚਾਰੇ ਦੀ ਮਦਦ ਲਈ ਸਰਕਾਰ ਵੱਲੋਂ ਚੁੱਕੇ ਗਏ ਕਈ ਕਦਮਾਂ ਦਾ ਹਵਾਲਾ ਦਿੰਦੇ ਹੋਏ ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਇਸ ਮੌਕੇ ਕਿਹਾ ਕਿ ਜੇ ਕਿਸੇ ਨੇ ਸੱਚਮੁੱਚ ਭਾਈਚਾਰੇ ਲਈ ਕੰਮ ਕੀਤਾ ਹੈ ਤਾਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਲਈ ਭਾਈਚਾਰੇ ਦੇ ਯੋਗਦਾਨ ਅਤੇ ਕੁਰਬਾਨੀਆਂ ਨੂੰ ਬਹੁਤ ਮੰਨਦੀ ਹੈ ਅਤੇ ਇਸ ਦੀ ਭਲਾਈ ਲਈ ਕੰਮ ਕਰਦੀ ਰਹੇਗੀ। ਭਾਜਪਾ ’ਚ ਸ਼ਾਮਲ ਹੋਣ ਵਾਲੇ ਦਿੱਲੀ ਕਮੇਟੀ ਦੇ ਮੈਂਬਰਾਂ ਵਿੱਚ ਪਰਵਿੰਦਰ ਸਿੰਘ, ਰਮਨਦੀਪ ਸਿੰਘ ਸੋਨੂੰ, ਭੁਪਿੰਦਰ ਸਿੰਘ ਗਿੰਨੀ, ਜਸਮੈਨ ਸਿੰਘ ਨੋਨੀ, ਹਰਜੀਤ ਸਿੰਘ ਪੱਪਾ ਤੇ ਮਨਜੀਤ ਔਲਖ ਸ਼ਾਮਲ ਹਨ। ਇਸ ਮੌਕੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਵੀ ਹਾਜ਼ਰ ਸਨ।

Advertisement
×