ਪੰਜਾਬੀ ਸਾਹਿਤ ਸਭਾ ਨਵੀਂ ਦਿੱਲੀ ਵੱਲੋਂ ਪੰਜਾਬੀ ਭਵਨ ਵਿੱਚ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਾਹਿਤ ਜਗਤ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਪ੍ਰੋ. ਜਸਪਾਲ ਕੌਰ ਨੇ ਕੀਤੀ। ਸਭਾ ਦੇ ਡਾਇਰੈਕਟਰ ਕੇਸਰਾ ਰਾਮ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਸਵਾਗਤ ਕਰਦਿਆਂ ਸਮਾਗਮ ਵਿੱਚ ਸ਼ਾਮਲ ਸਾਹਿਤਕਾਰਾਂ ਦੀ ਜਾਣ-ਪਛਾਣ ਕਰਵਾਈ। ਉਪਰੰਤ ਕਹਾਣੀਆਂ ਤੇ ਕਵਿਤਾਵਾਂ ਦਾ ਦੌਰ ਚੱਲਿਆ। ਸਮਾਗਮ ਦੀ ਸ਼ੁਰੂਆਤ ਮਿਸਰਦੀਪ ਭਾਟੀਆ ਨੇ ਆਪਣੀਆਂ ਗ਼ਜ਼ਲਾਂ ਅਤੇ ਕਵਿਤਾਵਾਂ ਨਾਲ ਕੀਤੀ, ਜਿਸ ਨੇ ਸਰੋਤਿਆਂ ਦਾ ਧਿਆਨ ਖਿੱਚਿਆ। ਇਸ ਤੋਂ ਬਾਅਦ ਬਲਵਿੰਦਰ ਸਿੰਘ ਸੋਢੀ ਨੇ ‘ਕੁਦਰਤ’ ਅਤੇ ਹੋਰ ਰਚਨਾਵਾਂ ਰਾਹੀਂ ਖ਼ੂਬ ਰੰਗ ਬੰਨ੍ਹਿਆ। ਅਗਲੀ ਪੇਸ਼ਕਾਰੀ ਵਿੱਚ ਸਤਪਾਲ ਕੌਰ ਨੇ ਕਵਿਤਾ ‘ਵਸੀਅਤ’ ਸੁਣਾ ਕੇ ਸਭ ਨੂੰ ਪ੍ਰਭਾਵਿਤ ਕੀਤਾ। ਸਮਾਗਮ ਦੇ ਮੁੱਖ ਆਕਰਸ਼ਣ ਵਜੋਂ ਕਹਾਣੀਕਾਰ ਤੇ ਨਾਵਲਕਾਰ ਬਲਵਿੰਦਰ ਸਿੰਘ ਬਰਾੜ ਨੇ ਆਪਣੀ ਚਰਚਿਤ ਕਹਾਣੀ ‘ਅੱਗ’ ਸੁਣਾਈ। ਲੰਬੀ ਹੋਣ ਦੇ ਬਾਵਜੂਦ ਇਸ ਕਹਾਣੀ ਨੇ ਪੂਰਾ ਸਮਾਂ ਸਰੋਤਿਆਂ ਨੂੰ ਕੀਲ ਕੇ ਰੱਖਿਆ। ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਪ੍ਰੋ. ਜਸਪਾਲ ਕੌਰ ਨੇ ਰਚਨਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਲੇਖਕ ਦੀ ਆਪਣੀ ਵਿਲੱਖਣ ਸੋਚ ਅਤੇ ਸਮਰੱਥਾ ਹੁੰਦੀ ਹੈ। ਉਨ੍ਹਾਂ ਪੰਜਾਬੀ ਸਾਹਿਤ ਸਭਾ ਦੇ ਉਪਰਾਲੇ ਦੀ ਤਾਰੀਫ਼ ਕਰਦਿਆਂ ਕਿਹਾ ਕਿ ਸਭਾ ਪੰਜਾਬੀ ਭਾਸ਼ਾ ਤੇ ਸਾਹਿਤ ਨਾਲ ਜੁੜੇ ਹਰ ਲੇਖਕ ਨੂੰ ਸਾਰਥਕ ਮੰਚ ਮੁਹੱਈਆ ਕਰਵਾ ਰਹੀ ਹੈ ਜੋ ਕਿ ਬੇਹੱਦ ਸ਼ਲਾਘਾਯੋਗ ਹੈ। ਅੰਤ ਵਿੱਚ ਸਭਾ ਦੇ ਚੇਅਰਪਰਸਨ ਪ੍ਰੋ. ਰੇਣੁਕਾ ਸਿੰਘ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਪੜ੍ਹੀ ਗਈ ਕਹਾਣੀ ਦੇ ਹਵਾਲੇ ਨਾਲ ਆਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ। ਇਸ ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਡਾ. ਵਨੀਤਾ, ਜਸਵੰਤ ਸਿੰਘ ਸੇਖਵਾਂ, ਮਹਿੰਦਰ ਸਿੰਘ ਕੂਕਾ, ਰਾਜਿੰਦਰ ਸਿੰਘ ਬਿਆਲਾ, ਜਗਤਾਰਜੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਖੋਜਾਰਥੀ, ਵਿਦਿਆਰਥੀ ਅਤੇ ਪ੍ਰਕਾਸ਼ਨ ਜਗਤ ਦੇ ਨੁਮਾਇੰਦੇ ਵੀ ਮੌਜੂਦ ਸਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

