ਦਿੱਲੀ ਕਮੇਟੀ ਦੇ ਨਵੇਂ ਅਹੁਦੇਦਾਰਾਂ ਦਾ ਸਨਮਾਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਸੁਖਬੀਰ ਸਿੰਘ ਕਾਲੜਾ ਵੱਲੋਂ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਕਮੇਟੀ ਦੇ ਨਵੇਂ ਅਹੁਦੇਦਾਰਾਂ ਦਾ ਸਥਾਨਕ ਸੰਗਤ ਵੱਲੋਂ ਸਨਮਾਨ ਕੀਤਾ ਗਿਆ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਉਹ ਸੁਖਬੀਰ ਸਿੰਘ ਕਾਲੜਾ ਵੱਲੋਂ ਕਰਵਾਏ ਗਏ ਸਨਮਾਨ ਸਮਾਗਮ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ, ਜਿਸ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਰੇ ਅਹੁਦੇਦਾਰਾਂ ਨੂੰ ਬਿਨਾਂ ਵਿਰੋਧ ਚੁਣੇ ਜਾਣ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਕਾਲੜਾ ਨੇ ਕਿਹਾ ਕਿ ਇੱਕ ਵਾਰ ਫਿਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵਜੋਂ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨਾਲ ਲੋਕ ਵੱਡੀ ਗਿਣਤੀ ਵਿੱਚ ਜੁੜ ਰਹੇ ਹਨ। ਉਨ੍ਹਾਂ ਨਾਲ ਸਾਂਝੀ ਜ਼ਿੰਮੇਵਾਰੀ ਨਿਭਾ ਰਹੇ ਹਨ ਜਨਰਲ ਸਕੱਤਰ ਵੱਜੋਂ ਜਗਦੀਪ ਸਿੰਘ ਕਾਹਲੋਂ (ਕ੍ਰਿਸ਼ਨਾ ਪਾਰਕ) ਵੀ ਹਾਜ਼ਰ ਸਨ। ਇਸ ਮੌਕੇ ਸ੍ਰੀ ਕਾਲਕਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੂਰੀ ਟੀਮ ਵਜੋਂ ਸੰਗਤ ਦੇ ਉਸ ਅਟੱਲ ਭਰੋਸੇ ਅਤੇ ਸਮਰਥਨ ਲਈ ਬੇਹੱਦ ਧੰਨਵਾਦੀ ਹਾਂ, ਜਿਸ ਕਰਕੇ ਸਾਨੂੰ ਅੰਦਰੂਨੀ ਚੋਣਾਂ ਵਿੱਚ ਬਿਨਾਂ ਵਿਰੋਧ ਚੁਣਿਆ ਗਿਆ। ਕਾਲਕਾ ਨੇ ਕਿਹਾ ਕਿ ਸਾਡੀ ਖੁਸ਼ਕਿਸਮਤੀ ਹੈ ਕਿ ਸੰਗਤ ਦੀ ਸੇਵਾ ਜਾਰੀ ਰੱਖ ਸਕਦੇ ਹਾਂ।