ਨਵੀਂ ਦਿੱਲੀ, 29 ਦਸੰਬਰ
ਦਿੱਲੀ ਵਿੱਚ ਕੋਵਿਡ-19 ਦੇ ਵਧਦੇ ਮਾਮਲਿਆਂ ਕਾਰਨ ਲਗਾਈਆਂ ਨਵੀਆਂ ਪਾਬੰਦੀਆਂ ਦੇ ਮੱਦੇਨਜ਼ਰ ਅੱਜ ਸਵੇਰੇ ਇੱਥੇ ਵੱਖ-ਵੱਖ ਮੈਟਰੋ ਸਟੇਸ਼ਨਾਂ ਦੇ ਬਾਹਰ ਲੋਕਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਡੀਡੀਐੱਮਏ) ਮੁਤਾਬਕ ਹੁਣ ਦਿੱਲੀ ਮੈਟਰੋ ਰੇਲ ਸੇਵਾਵਾਂ 50 ਪ੍ਰਤੀਸ਼ਤ ਸੀਟ ਸਮਰੱਥਾ ਨਾਲ ਚੱਲੇਗੀ ਅਤੇ ਖੜ੍ਹੇ ਸਫ਼ਰ ਦੀ ਆਗਿਆ ਨਹੀਂ ਹੋਵੇਗੀ। ਡੀਡੀਐੱਮਏ ਦੇ ਨਵੇਂ ਨਿਯਮਾਂ ਤੋਂ ਤੁਰੰਤ ਬਾਅਦ ਨਵੀਆਂ ਪਾਬੰਦੀਆਂ ਲਾਗੂ ਹੋ ਗਈਆਂ ਅਤੇ ਸਵੇਰ ਦੇ ਸਮੇਂ ਮੈਟਰੋ ਸਟੇਸ਼ਨਾਂ ਦੇ ਬਾਹਰ ਯਾਤਰੀਆਂ ਦੀਆਂ ਲੰਬੀਆਂ ਕਤਾਰਾਂ ਸਨ।