ਪੱਤਰ ਪ੍ਰੇਰਕ
ਨਵੀਂ ਦਿੱਲੀ, 28 ਮਈ
ਸਿੱਖ ਮਿਸ਼ਨ ਦਿੱਲੀ ਵੱਲੋਂ ਦਿੱਲੀ ਦੀਆਂ ਸੰਗਤਾਂ ਨੂੰ ਪੰਜਾਬ ਅਤੇ ਹਰਿਆਣਾ ਦੇ ਗੁਰਧਾਮਾਂ ਦੇ ਦਰਸ਼ਨ ਕਰਾਉਣ ਲਈ ਨਿਸ਼ਕਾਮ ਬੱਸ ਸੇਵਾ ਚਲਾਈ ਜਾ ਰਹੀ ਹੈ। ਇਸੇ ਕੜੀ ਵਿੱਚ ਸ਼ਕੂਰ ਬਸਤੀ ਦੀ ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਭੇਜਿਆ ਗਿਆ। ਅਵਤਾਰ ਸਿੰਘ ਹਿੱਤ ਨੇ ਦੱਸਿਆ ਕਿ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਵਿਸ਼ੇਸ਼ ਯਤਨਾਂ ਸਦਕਾ ਦਿੱਲੀ ਦੀਆਂ ਸੰਗਤਾਂ ਲਈ ਨਿਸ਼ਕਾਮ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ।