ਜੰਤਰ ਮੰਤਰ ’ਤੇ ਕਿਸੇ ਤਰ੍ਹਾਂ ਦੇ ਪ੍ਰਦਰਸ਼ਨ ਦੀ ਮਨਜ਼ੂਰੀ ਨਹੀਂ: ਦਿੱਲੀ ਪੁਲੀਸ
ਦਿੱਲੀ ਪੁਲੀਸ ਨੇ ਕਿਹਾ ਕਿ ਰਾਖਵਾਂਕਰਨ ਸੁਧਾਰਾਂ ਨੂੰ ਲੈ ਕੇ ਜੰਤਰ-ਮੰਤਰ ’ਤੇ ਕਿਸੇ ਵੀ ਤਰ੍ਹਾਂ ਦੀ ਸਭਾ ਜਾਂ ਰੋਸ ਮੁਜ਼ਾਹਰੇ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਦਿੱਲੀ ਦੇ ਸ਼ਾਹ ਆਡੀਟੋਰੀਅਮ ਦੇ ਬਾਹਰ ਸੁਰੱਖਿਆ ਪ੍ਰਬੰਧ ਵੀ ਵਧਾ ਦਿੱਤੇ ਗਏ ਹਨ। ਦਿੱਲੀ...
ਦਿੱਲੀ ਪੁਲੀਸ ਨੇ ਕਿਹਾ ਕਿ ਰਾਖਵਾਂਕਰਨ ਸੁਧਾਰਾਂ ਨੂੰ ਲੈ ਕੇ ਜੰਤਰ-ਮੰਤਰ ’ਤੇ ਕਿਸੇ ਵੀ ਤਰ੍ਹਾਂ ਦੀ ਸਭਾ ਜਾਂ ਰੋਸ ਮੁਜ਼ਾਹਰੇ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਦਿੱਲੀ ਦੇ ਸ਼ਾਹ ਆਡੀਟੋਰੀਅਮ ਦੇ ਬਾਹਰ ਸੁਰੱਖਿਆ ਪ੍ਰਬੰਧ ਵੀ ਵਧਾ ਦਿੱਤੇ ਗਏ ਹਨ। ਦਿੱਲੀ ਪੁਲੀਸ ਨੇ ਗੁਮਰਾਹ ਕਰਨ ਵਾਲੀਆਂ ਸੋਸ਼ਲ ਮੀਡੀਆ ਪੋਸਟਾਂ ਦੇ ਆਧਾਰ ’ਤੇ ਲੋਕਾਂ ਨੂੰ ਉੱਥੇ ਇਕੱਠੇ ਹੋਣ ਸਬੰਧੀ ਚਿਤਾਵਨੀ ਵੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੋਸ਼ਲ ਮੀਡੀਆ ’ਤੇ ਲੋਕਾਂ ਨੂੰ ਦਿੱਲੀ ਵਿੱਚ ਇਕੱਠੇ ਹੋਣ ਲਈ ਸੱਦਾ ਦੇਣ ਵਾਲੀਆਂ ਕਈ ਪੋਸਟਾਂ ਮਗਰੋਂ ਇਹ ਕਦਮ ਚੁੱਕਿਆ ਗਿਆ ਹੈ। ਦਿੱਲੀ ਪੁਲੀਸ ਦੇ ਡੀ ਸੀ ਪੀ ਨੇ ਐਕਸ ’ਤੇ ਪੋਸਟ ਕੀਤਾ ਕਿ 23 ਅਗਸਤ ਨੂੰ ਜੰਤਰ-ਮੰਤਰ ’ਤੇ ਹੋਣ ਵਾਲੇ ਵਿਰੋਧ ਪ੍ਰਦਰਸ਼ਨ ਲਈ ਰਾਖਵੇਂਕਰਨ ਸੁਧਾਰਾਂ ਦੇ ਮੁੱਦੇ ’ਤੇ ਲੋਕਾਂ ਨੂੰ ਇਕੱਠੇ ਹੋਣ ਲਈ ਸੱਦਾ ਦੇਣ ਵਾਲੇ ਕਈ ਵੀਡੀਓ/ਪੋਸਟ ਪ੍ਰਸਾਰਿਤ ਕੀਤੇ ਜਾ ਰਹੇ ਹਨ। ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ 23 ਅਗਸਤ 2026 ਨੂੰ ਜੰਤਰ-ਮੰਤਰ ’ਤੇ ਅਜਿਹਾ ਕੋਈ ਇਕੱਠ ਕਰਨ ਲਈ ਕਿਸੇ ਵੀ ਵਿਅਕਤੀ ਜਾਂ ਸੰਗਠਨ ਨੂੰ ਕੋਈ ਇਜਾਜ਼ਤ ਨਹੀਂ ਦਿੱਤੀ ਗਈ ਹੈ। ਬੀਤੇ ਦਿਨ ਦਿੱਲੀ ਪੁਲੀਸ ਨੇ ਰਾਖਵੇਂਕਰਨ ਵਿਰੁੱਧ ਸੰਭਾਵੀ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਜੰਤਰ-ਮੰਤਰ ਅਤੇ ਟਾਲਸਟਾਏ ਮਾਰਗ ’ਤੇ ਸੁਰੱਖਿਆ ਵਧਾ ਦਿੱਤੀ ਸੀ। ਦੁਪਹਿਰ ਵੇਲੇ ਲਗਭਗ 10-12 ਪ੍ਰਦਰਸ਼ਨਕਾਰੀ ਜੰਤਰ-ਮੰਤਰ ’ਤੇ ਪ੍ਰਦਰਸ਼ਨ ਲਈ ਪਹੁੰਚੇ ਸਨ। ਹਾਲਾਂਕਿ ਪ੍ਰਦਰਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਦਿੱਲੀ ਪੁਲੀਸ ਵੱਲੋਂ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲੈ ਗਿਆ ਸੀ। ਪੁਲੀਸ ਅਨੁਸਾਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਦੇ ਤਹਿਤ ਮਨਾਹੀ ਦੇ ਹੁਕਮ ਨਵੀਂ ਦਿੱਲੀ ਜ਼ਿਲ੍ਹੇ ਵਿੱਚ ਪਹਿਲਾਂ ਹੀ ਲਾਗੂ ਹਨ।

