DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਿੱਲੀ ਵਿੱਚ ਪ੍ਰਦੂਸ਼ਣ ਤੋਂ ਕੋਈ ਰਾਹਤ ਨਹੀਂ; ਮੀਂਹ ਨੂੰ ਲੈ ਕੇ ਵੀ ‘ਯੈਲੋ ਅਲਰਟ’ ਜਾਰੀ

ਹਵਾ ਦੀ ਗੁਣਵੱਤਾ 318 ’ਤੇ ਪਹੁੰਚੀ, ਹਰਿਆਣਾ ਤੇ ਚੰਡੀਗੜ੍ਹ ਵਿੱਚ ਵੀ ਮੌਸਮ ਲਵੇਗਾ ਕਰਵਟ

  • fb
  • twitter
  • whatsapp
  • whatsapp
featured-img featured-img
ਫਾਈਲ ਫੋਟੋ।
Advertisement

Weather Update: ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਸਵੇਰੇ ਦਿੱਲੀ ਦਾ ਹਵਾ ਗੁਣਵੱਤਾ ਸੂਚਕ ਅੰਕ (AQI) 318 ਦਰਜ ਕੀਤਾ ਗਿਆ, ਜੋ ਕਿ ‘ਬਹੁਤ ਖ਼ਰਾਬ’ ਸ਼੍ਰੇਣੀ ਵਿੱਚ ਆਉਂਦਾ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਦਿੱਲੀ, ਹਰਿਆਣਾ ਅਤੇ ਚੰਡੀਗੜ੍ਹ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ।

ਵਿਭਾਗ ਅਨੁਸਾਰ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਤੇਜ਼ ਹਵਾਵਾਂ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਅੱਜ ਸਵੇਰੇ ਦਿੱਲੀ ਦੇ ਕਈ ਇਲਾਕਿਆਂ ਵਿੱਚ ਹਲਕਾ ਮੀਂਹ ਪਿਆ, ਜਦੋਂਕਿ ਹਰਿਆਣਾ ਦੇ ਕਰਨਾਲ ਵਿੱਚ ਗੜੇਮਾਰੀ ਵੀ ਦੇਖਣ ਨੂੰ ਮਿਲੀ।

Advertisement

ਦੂਜੇ ਪਾਸੇ, ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਹੈ। ਅੰਬਾਲਾ, ਆਗਰਾ ਅਤੇ ਗਵਾਲੀਅਰ ਵਰਗੇ ਸ਼ਹਿਰਾਂ ਵਿੱਚ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਗਈ।

Advertisement

ਮੌਸਮ ਵਿਭਾਗ ਮੁਤਾਬਕ ਦਿੱਲੀ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 17-19 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 10-12 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਭਾਵੇਂ ਮੀਂਹ ਨੇ ਦਸਤਕ ਦਿੱਤੀ ਹੈ ਪਰ ਪ੍ਰਦੂਸ਼ਣ ਦੇ ਪੱਧਰ ਵਿੱਚ ਕੋਈ ਵੱਡਾ ਸੁਧਾਰ ਨਹੀਂ ਹੋਇਆ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Advertisement
×