ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਖੜਾ ਤੋਂ ਹੋਰ ਕਿਸੇ ਵੀ ਸੂਬੇ ਨੂੰ ਇੱਕ ਵੀ ਬੂੰਦ ਪਾਣੀ ਨਹੀਂ ਦਿੱਤਾ ਜਾਵੇਗਾ: ਬਿੱਟੂ

ਪੱਤਰ ਪ੍ਰੇਰਕ ਨਵੀਂ ਦਿੱਲੀ, 1 ਮਈ ਕੇਂਦਰੀ ਰੇਲ ਅਤੇ ਖਾਦ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਨੇ ਸਪੱਸ਼ਟ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਤੋਂ ਹਰਿਆਣਾ ਜਾਂ ਕਿਸੇ ਹੋਰ ਸੂਬੇ ਨੂੰ ਪੀਣ ਜਾਂ ਕਿਸੇ ਹੋਰ ਮਕਸਦ ਲਈ ਇਕ ਬੂੰਦ ਵੀ...
ਰਵਨੀਤ ਬਿੱਟੂ ਫਾਈਲ ਫੋਟੋ।
Advertisement

ਪੱਤਰ ਪ੍ਰੇਰਕ

ਨਵੀਂ ਦਿੱਲੀ, 1 ਮਈ

Advertisement

ਕੇਂਦਰੀ ਰੇਲ ਅਤੇ ਖਾਦ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਨੇ ਸਪੱਸ਼ਟ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਤੋਂ ਹਰਿਆਣਾ ਜਾਂ ਕਿਸੇ ਹੋਰ ਸੂਬੇ ਨੂੰ ਪੀਣ ਜਾਂ ਕਿਸੇ ਹੋਰ ਮਕਸਦ ਲਈ ਇਕ ਬੂੰਦ ਵੀ ਪਾਣੀ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਵਰ੍ਹਦਿਆਂ ਕਿਹਾ ਕਿ ਉਹ ਥੀਏਟਰੀ ਹਰਕਤਾਂ ਕਰਨ ਲਈ ਮਸ਼ਹੂਰ ਹਨ।

ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੀ ‘ਆਪ’ ਸਰਕਾਰ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਚੱਲ ਰਹੀ ਗੱਲਬਾਤ ਨੂੰ ਰੁਕਵਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਰਾਜ ਸਰਕਾਰ ਦੀ ਭਾਗੀਦਾਰੀ ਨੂੰ ਬਾਇਕਾਟ ਕਰ ਦੇਣ ਤੋਂ ਬਾਅਦ, ਪੰਜਾਬ ਸਰਕਾਰ ਸਿਰਫ਼ ਆਪਣੀ ਅਹਿਮੀਅਤ ਬਣਾਈ ਰੱਖਣ ਲਈ ਇਹ ਪ੍ਰਦਰਸ਼ਨ ਕਰ ਰਹੀ ਹੈ।

ਉਨ੍ਹਾਂ ਦੁਬਾਰਾ ਅਪੀਲ ਕੀਤੀ ਕਿ ਪਾਣੀ ਨਾਲ ਜੁੜੇ ਸਾਰੇ ਵਿਵਾਦ ਹਾਈ ਕੋਰਟ ਜਾਂ ਸੁਪਰੀਮ ਕੋਰਟ ਵਿੱਚ ਲੰਬਿਤ ਹਨ, ਇਸ ਲਈ ਇਨ੍ਹਾਂ ਮਾਮਲਿਆਂ ਦਾ ਫੈਸਲਾ ਅਦਾਲਤਾਂ ’ਤੇ ਛੱਡਿਆ ਜਾਣਾ ਚਾਹੀਦਾ ਹੈ ਅਤੇ ਸਾਰੇ ਸੂਬਿਆਂ ਨੂੰ ਅਦਾਲਤ ਵਿਚ ਆਪਣਾ ਪੱਖ ਜ਼ਿੰਮੇਵਾਰੀ ਨਾਲ ਪੇਸ਼ ਕਰਨਾ ਚਾਹੀਦਾ ਹੈ। ਇਸਦੇ ਨਾਲ ਹੀ ਉਨ੍ਹਾਂ ਲੁਧਿਆਣਾ ਸਥਿਤ ਭਾਜਪਾ ਦਫ਼ਤਰ ਵਿਚ ਗੈਰਕਾਨੂੰਨੀ ਢੰਗ ਨਾਲ ਦਾਖ਼ਲ ਹੋਏ ਕਾਰਕੂਨਾਂ ਦੇ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਵੀ ਕੀਤੀ।

Advertisement
Show comments