ਵਿਦਿਆਰਥੀ ਖ਼ੁਦਕੁਸ਼ੀ ਮਾਮਲੇ ’ਚ ਸੀ ਬੀ ਆਈ ਨੂੰ ਨੋਟਿਸ
ਮ੍ਰਿਤਕ ਦੇ ਪਿਤਾ ਨੇ ਦਿੱਲੀ ਪੁਲੀਸ ’ਤੇ ਇਕਪਾਸਡ਼ ਕਾਰਵਾਈ ਦੇ ਦੋਸ਼ ਲਾਏ
ਦਿੱਲੀ ਹਾਈ ਕੋਰਟ ਨੇ ਇਸ ਸਾਲ ਨਵੰਬਰ ਵਿੱਚ ਲੁਟੀਅਨਜ਼ ਦਿੱਲੀ ਦੇ ਇੱਕ ਨਾਮਵਰ ਸਕੂਲ ਦੇ 10ਵੀਂ ਦੇ ਵਿਦਿਆਰਥੀ ਦੀ ਖੁਦਕੁਸ਼ੀ ਦੀ ਜਾਂਚ ਸੀ ਬੀ ਆਈ ਨੂੰ ਤਬਦੀਲ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰੀ ਜਾਂਚ ਬਿਊਰੋ ਅਤੇ ਦਿੱਲੀ ਪੁਲੀਸ ਨੂੰ ਨੋਟਿਸ ਜਾਰੀ ਕੀਤੇ ਹਨ।
ਵਿਦਿਆਰਥੀ ਦੇ ਪਿਤਾ ਵੱਲੋਂ ਦਾਇਰ ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਦਿੱਲੀ ਪੁਲੀਸ ਇੱਕਪਾਸੜ ਜਾਂਚ ਕਰ ਰਹੀ ਹੈ ਅਤੇ ਅਪੀਲ ਕੀਤੀ ਕਿ ਮਾਮਲਾ ਸੀ ਬੀ ਆਈ ਨੂੰ ਸੌਂਪਿਆ ਜਾਵੇ। ਅਦਾਲਤ ਨੇ ਦਿੱਲੀ ਪੁਲੀਸ ਨੂੰ ਜਾਂਚ ’ਤੇ ਸਟੇਟਸ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ ਅਤੇ ਸੀ ਬੀ ਆਈ ਤੋਂ ਜਵਾਬ ਵੀ ਜਵਾਬ ਤਲਬ ਕੀਤਾ ਹੈ।
ਪਟੀਸ਼ਨਰ ਨੇ ਦੋਸ਼ ਲਾਇਆ ਕਿ ਦਿੱਲੀ ਪੁਲੀਸ ਇੱਕਪਾਸੜ ਜਾਂਚ ਕਰ ਰਹੀ ਹੈ। ਪਟੀਸ਼ਨ ਵਿੱਚ ਅੱਗੇ ਦਾਅਵਾ ਕੀਤਾ ਗਿਆ ਹੈ ਕਿ ਪੁਲੀਸ ਨੇ ਮਾਮਲੇ ਵਿੱਚ ਸ਼ਾਮਲ ਲੋਕਾਂ ਵਿਰੁੱਧ ਢੁਕਵੀਂ ਕਾਰਵਾਈ ਨਹੀਂ ਕੀਤੀ ਹੈ, ਜਿਸ ਨਾਲ ਚੱਲ ਰਹੀ ਜਾਂਚ ਦੀ ਇਮਾਨਦਾਰੀ ਬਾਰੇ ਚਿੰਤਾਵਾਂ ਪੈਦਾ ਹੁੰਦੀਆਂ ਹਨ। ਪਟੀਸ਼ਨਕਰਤਾ ਦੀਆਂ ਚਿੰਤਾਵਾਂ ਇਸ ਵਿਸ਼ਵਾਸ ਤੋਂ ਪੈਦਾ ਹੁੰਦੀਆਂ ਹਨ ਕਿ ਇੱਕ ਨਿਰਪੱਖ ਅਤੇ ਪੂਰੀ ਜਾਂਚ ਜ਼ਰੂਰੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੀਆਂ ਜ਼ਿੰਮੇਵਾਰ ਧਿਰਾਂ ਨੂੰ ਜਵਾਬਦੇਹ ਠਹਿਰਾਇਆ ਜਾਵੇ ਤੇ ਵਿਦਿਆਰਥੀ ਦੀ ਖੁਦਕੁਸ਼ੀ ਵੱਲ ਲੈ ਜਾਣ ਵਾਲੀਆਂ ਸਥਿਤੀਆਂ ਦੇ ਪਿੱਛੇ ਦੀ ਸੱਚਾਈ ਸਾਹਮਣੇ ਲਿਆਂਦੀ ਜਾਵੇ। ਇਸ ਤੋਂ ਇਲਾਵਾ ਵਿਦਿਆਰਥੀ ਵੱਲੋਂ ਛੱਡੇ ਗਏ ਖੁਦਕੁਸ਼ੀ ਨੋਟ ਵਿੱਚ ਕੁਝ ਅਧਿਆਪਕਾਂ ਦੇ ਨਾਵਾਂ ਦਾ ਜ਼ਿਕਰ ਕੀਤਾ ਗਿਆ ਹੈ। ਪਟੀਸ਼ਨ ਵਿੱਚ ਇਹ ਵੀ ਖਦਸ਼ਾ ਪ੍ਰਗਟ ਕੀਤਾ ਗਿਆ ਹੈ ਕਿ ਸਕੂਲ ਅਧਿਕਾਰੀ ਅਤੇ ਅਧਿਆਪਕ ਜਾਂਚ ਦੀ ਕਾਰਵਾਈ ਨੂੰ ਪ੍ਰਭਾਵਿਤ ਕਰਨ ਲਈ ਪੁਲੀਸ ਅਧਿਕਾਰੀਆਂ ’ਤੇ ਬੇਲੋੜਾ ਪ੍ਰਭਾਵ ਪਾ ਸਕਦੇ ਹਨ। ਅਗਲੀ ਸੁਣਵਾਈ 12 ਮਾਰਚ ਹੋਵੇਗੀ।

