ਨਵੀਂ ਦਿੱਲੀ: ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਵੱਲੋਂ ਵੈੱਬਸਾਈਟਾਂ ’ਤੇ ਬੱਚਿਆਂ ਦੀਆਂ ਅਸ਼ਲੀਲ ਵੀਡੀਓਜ਼ ਹੋਣ ਨੂੰ ਲੈ ਕੇ ਟਵਿੱਟਰ ਅਤੇ ਦਿੱਲੀ ਪੁਲੀਸ ਨੂੰ ਸੰਮਨ ਜਾਰੀ ਕੀਤੇ ਹਨ। ਉਨ੍ਹਾਂ ਦੋਨਾਂ ਧਿਰਾਂ ਨੂੰ 26 ਸਤੰਬਰ ਤੱਕ ਜਵਾਬ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਦੀ ਘਟਨਾ ਤੋਂ ਉਹ ਸੋਚਣ ਲਈ ਮਜਬੂਰ ਹੋ ਗਈ ਹੈ ਤੇ ਆਪਣੀ ਟੀਮ ਰਾਹੀਂ ਜਾਂਚ ਕਰਵਾਈ ਗਈ। ਉਨ੍ਹਾਂ ਕਿਹਾ ਕਿ ਟਵਿੱਟਰ ’ਤੇ ਨਾਬਾਲਗ ਕੁੜੀਆਂ ਦੇ ਵੀਡੀਓ ਮਿਲੇ ਜਿਸ ਵਿੱਚ ਉਨ੍ਹਾਂ ਨਾਲ ਬਲਾਤਕਾਰ ਹੁੰਦੇ ਦੇਖਿਆ ਗਿਆ ਤੇ ਇਹ ਵੀਡੀਓਜ਼ 20 ਤੋਂ 30 ਰੁਪਏ ਵਿੱਚ ਵੇਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਟਵਿੱਟਰ ਨੇ ਅਜੇ ਤੱਕ ਇਹ ਹਟਾਏ ਨਹੀਂ ਹਨ। ਮਾਲੀਵਾਲ ਨੇ ਦਿੱਲੀ ਪੁਲੀਸ ਨੂੰ ਐਫਆਈਆਰ ਦਰਜ ਕਰਨ ਲਈ ਕਿਹਾ ਹੈ ਤਾਂ ਜੋ ਅਜਿਹੇ ਵੀਡੀਓ ਬਣਾਉਣ ਅਤੇ ਅਪਲੋਡ ਕਰਨ ਵਿੱਚ ਸ਼ਾਮਲ ਲੋਕਾਂ ਦੇ ਨਾਲ-ਨਾਲ ਪੀੜਤਾਂ ਅਤੇ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ। -ਪੱਤਰ ਪ੍ਰੇਰਕ