ਦਿੱਲੀ ’ਚ ਪ੍ਰਦੂਸ਼ਣ ਕਾਰਨ ਸਰਕਾਰੀ ਦਫਤਰਾਂ ਦਾ ਸਮਾਂ ਬਦਲਿਆ
Chief Minister Rekha Gupta announces staggered working hours for Delhi government employees from Nov 15 due to air pollution. PTIਕੌਮੀ ਰਾਜਧਾਨੀ ਖੇਤਰ ਵਿਚ ਪ੍ਰਦੂਸ਼ਣ ਘਟਣ ਦਾ ਨਾਂ ਨਹੀਂ ਲੈ ਰਿਹਾ ਤੇ ਪੂਰੀ ਦਿੱਲੀ ਜ਼ਹਿਰੀਲੇ ਧੂੰਏਂ ਦੀ ਮਾਰ ਹੇਠ ਆ ਗਈ ਹੈ।
ਮੁੱਖ ਮੰਤਰੀ ਰੇਖਾ ਗੁਪਤਾ ਨੇ ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਸਰਕਾਰ ਅਤੇ ਐਮਸੀਡੀ ਕਰਮਚਾਰੀਆਂ ਲਈ 15 ਨਵੰਬਰ ਤੋਂ 15 ਫਰਵਰੀ ਤੱਕ ਕੰਮ ਕਰਨ ਦਾ ਸਮਾਂ ਬਦਲ ਦਿੱਤਾ ਹੈ। ਦਿੱਲੀ ਸਰਕਾਰ ਦੇ ਦਫ਼ਤਰ ਹੁਣ ਸਵੇਰੇ 10 ਵਜੇ ਤੋਂ ਸ਼ਾਮ 6.30 ਵਜੇ ਤੱਕ ਅਤੇ ਦਿੱਲੀ ਨਗਰ ਨਿਗਮ (ਐਮਸੀਡੀ) ਦੇ ਦਫ਼ਤਰ ਸਵੇਰੇ 8.30 ਵਜੇ ਤੋਂ ਸ਼ਾਮ 5 ਵਜੇ ਤੱਕ ਲੱਗਣਗੇ। ਇਸ ਵੇਲੇ ਦਿੱਲੀ ਸਰਕਾਰ ਦੇ ਦਫ਼ਤਰ ਸਵੇਰੇ 9.30 ਵਜੇ ਤੋਂ ਸ਼ਾਮ 6 ਵਜੇ ਤੱਕ ਅਤੇ ਐਮਸੀਡੀ ਦਫ਼ਤਰ ਸਵੇਰੇ 9 ਵਜੇ ਤੋਂ ਸ਼ਾਮ 5.30 ਵਜੇ ਤੱਕ ਲਗਦੇ ਹਨ। ਸਰਕਾਰ ਨੇ ਕਿਹਾ ਕਿ ਇਸ ਸਮੇਂ ਦੋਵਾਂ ਸਮਾਂ-ਸਾਰਣੀਆਂ ਵਿਚਕਾਰ ਸਿਰਫ 30 ਮਿੰਟ ਦਾ ਅੰਤਰ ਹੈ, ਇਸ ਲਈ ਸ਼ਹਿਰ ਵਿੱਚ ਸਵੇਰੇ ਅਤੇ ਸ਼ਾਮ ਦੋਵਾਂ ਸਮੇਂ ਭਾਰੀ ਆਵਾਜਾਈ ਹੁੰਦੀ ਹੈ, ਜਿਸ ਨਾਲ ਸ਼ਹਿਰ ਦਾ ਹਵਾ ਪ੍ਰਦੂਸ਼ਣ ਵਧਦਾ ਹੈ।
ਪੀਟੀਆਈ
