ਦਿੱਲੀ ਦੇ ਵਜ਼ੀਰਪੁਰ ’ਚੋਂ ਕਰੋੜਾਂ ਰੁਪਏ ਦੀ ਪੁਰਾਣੀ ਕਰੰਸੀ ਜ਼ਬਤ; ਕਈ ਵਿਅਕਤੀਆਂ ਨੂੰ ਹਿਰਾਸਤ ’ਚ ਲਿਆ
ਉੱਤਰੀ ਦਿੱਲੀ ਦੇ ਵਜ਼ੀਰਪੁਰ ਖੇਤਰ ਵਿੱਚ ਛਾਪੇਮਾਰੀ ਦੌਰਾਨ ਕਈ ਕਰੋੜ ਰੁਪਏ ਦੀ ਪੁਰਾਣੀ ਕਰੰਸੀ ਜ਼ਬਤ ਕੀਤੀ ਗਈ ਹੈ। ਪੁਲੀਸ ਵਿਚਲੇ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਗੈਰ-ਕਾਨੂੰਨੀ ਨਕਦੀ ਦੀ ਆਵਾਜਾਈ ਬਾਰੇ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਦਿੱਲੀ ਪੁਲੀਸ ਨੇ ਛਾਪਾ...
ਉੱਤਰੀ ਦਿੱਲੀ ਦੇ ਵਜ਼ੀਰਪੁਰ ਖੇਤਰ ਵਿੱਚ ਛਾਪੇਮਾਰੀ ਦੌਰਾਨ ਕਈ ਕਰੋੜ ਰੁਪਏ ਦੀ ਪੁਰਾਣੀ ਕਰੰਸੀ ਜ਼ਬਤ ਕੀਤੀ ਗਈ ਹੈ। ਪੁਲੀਸ ਵਿਚਲੇ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਗੈਰ-ਕਾਨੂੰਨੀ ਨਕਦੀ ਦੀ ਆਵਾਜਾਈ ਬਾਰੇ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਦਿੱਲੀ ਪੁਲੀਸ ਨੇ ਛਾਪਾ ਮਾਰਿਆ ਅਤੇ 500 ਤੇ 1,000 ਰੁਪਏ ਦੇ ਪੁਰਾਣੇ ਨੋਟ, ਜਿਨ੍ਹਾਂ ਨੂੰ ਨਵੰਬਰ 2016 ਵਿੱਚ ਨੋਟਬੰਦੀ ਤੋਂ ਬਾਅਦ ਗੈਰਕਾਨੂੰਨੀ ਐਲਾਨ ਦਿੱਤਾ ਗਿਆ ਸੀ, ਨਾਲ ਭਰੇ ਕਈ ਬੈਗ ਬਰਾਮਦ ਕੀਤੇ।
ਇੱਕ ਪੁਲੀਸ ਸੂਤਰ ਨੇ ਦੱਸਿਆ ਕਿ ਕਈ ਵਿਅਕਤੀਆਂ ਨੂੰ ਕਰੰਸੀ ਨਾਲ ਭਰੇ ਬੈਗਾਂ ਸਣੇ ਮੌਕੇ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਨਕਦੀ ਦੀ ਢੋਆ-ਢੁਆਈ ਲਈ ਕਥਿਤ ਤੌਰ ’ਤੇ ਵਰਤੇ ਗਏ ਦੋ ਵਾਹਨਾਂ ਨੂੰ ਵੀ ਜ਼ਬਤ ਕੀਤਾ ਗਿਆ ਹੈ। ਜ਼ਬਤ ਕੀਤੇ ਗਏ ਨੋਟਾਂ ਵਿੱਚ ਵੱਡੀ ਮਾਤਰਾ ਵਿੱਚ ਬੰਦ ਕਰੰਸੀ ਵਾਲੇ ਨੋਟ ਸ਼ਾਮਲ ਹਨ। ਪੁਲੀਸ ਵੱਲੋਂ ਪੈਸੇ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ। ਇੱਕ ਅਧਿਕਾਰੀ ਨੇ ਕਿਹਾ, ‘‘ਅਸੀਂ ਨਕਦੀ ਦੇ ਮੂਲ ਅਤੇ ਇਸ ਵਿੱਚ ਸ਼ਾਮਲ ਨੈੱਟਵਰਕ ਦਾ ਪਤਾ ਲਗਾਉਣ ਲਈ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਤੋਂ ਪੁੱਛਗਿੱਛ ਕਰ ਰਹੇ ਹਾਂ।’’ ਹੋਰ ਜਾਂਚ ਜਾਰੀ ਹੈ।

