ਨਵੀਂ ਦਿੱਲੀ, 29 ਅਗਸਤ
ਦੇਸ਼ ਦੀ ਰਾਜਧਾਨੀ ਵਿਚ ਨਵੀਂ ਆਬਕਾਰੀ ਨੀਤੀ ਦੇ ਮਾਮਲੇ ’ਤੇ ਕੇਜਰੀਵਾਲ ਸਰਕਾਰ ਪੈਰ ਪਿਛਾਂਹ ਖਿੱਚ ਸਕਦੀ ਹੈ। ਸੂਤਰਾਂ ਅਨੁਸਾਰ ਕੇਜਰੀਵਾਲ ਸਰਕਾਰ ਪਹਿਲੀ ਅਗਸਤ ਤੋਂ ਅਗਲੇ ਛੇ ਮਹੀਨਿਆਂ ਲਈ ਪੁਰਾਣੀ ਆਬਕਾਰੀ ਨੀਤੀ ਨੂੰ ਹੀ ਲਾਗੂ ਕਰ ਸਕਦੀ ਹੈ ਪਰ ਇਸ ਮਾਮਲੇ ਸਬੰਧੀ ਹਾਲੇ ਤਕ ਅਧਿਕਾਰਤ ਸੂਚਨਾ ਜਾਰੀ ਨਹੀਂ ਹੋਈ। ਇਹ ਪਤਾ ਲੱਗਾ ਹੈ ਕਿ ਕੇਜਰੀਵਾਲ ਸਰਕਾਰ ਨੇ ਛੇ ਮਹੀਨਿਆਂ ਵਿਚ ਨਵੀਂ ਆਬਕਾਰੀ ਨੀਤੀ ਬਣਾਉਣ ਲਈ ਕਿਹਾ ਹੈ।