ਦਿੱਲੀ ਵਿੱਚ ਪੁਰਾਣੇ ਦਰੱਖ਼ਤਾਂ ਨੂੰ ਛਾਂਗਣ ਦੀ ਮੁਹਿੰਮ ਸ਼ੁਰੂ

ਦਿੱਲੀ ਵਿੱਚ ਪੁਰਾਣੇ ਦਰੱਖ਼ਤਾਂ ਨੂੰ ਛਾਂਗਣ ਦੀ ਮੁਹਿੰਮ ਸ਼ੁਰੂ

ਕਨਾਟ ਪੈਲੇਸ ਵਿੱਚ ਦਰਖਤਾਂ ਦੀ ਕੀਤੀ ਜਾ ਰਹੀ ਛੰਗਾਈ।

ਪੱਤਰ ਪ੍ਰੇਰਕ

ਨਵੀਂ ਦਿੱਲੀ, 24 ਜੂਨ

ਦਿੱਲੀ ਦੇ ਕਨਾਟ ਪਲੇਸ ਵਿੱਚ ਪੁਰਾਣੇ ਦਰੱਖ਼ਤਾਂ ਦੀਆਂ ਵੱਧ ਚੁੱਕੀਆਂ ਅਤੇ ਮਰੀਆਂ ਹੋਈਆਂ ਸ਼ਾਖਾਵਾਂ ਦੀ ਛਾਂਟੀ ਸ਼ੁਰੂ ਕੀਤੀ ਗਈ ਹੈ। ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਲੁਟੀਅਨਜ਼ ਦਿੱਲੀ ਖੇਤਰ ਵਿੱਚ 2015 ਤੋਂ ਹੁਣ ਤੱਕ 1,813 ਦਰੱਖ਼ਤ ਖਤਮ ਹੋ ਚੁੱਕੇ ਹਨ। ਅਧਿਕਾਰੀਆਂ ਨੇ ਕਿਹਾ ਕਿ 2015-16 ਅਤੇ 2021-22 ਦਰਮਿਆਨ ਲਗਪਗ 300 ਵਿਰਾਸਤੀ ਦਰਖ਼ਤ ਖ਼ਤਮ ਹੋ ਗਏ ਹਨ। ਇਹ ਕਦਮ 30 ਮਈ ਨੂੰ ਰਾਜਧਾਨੀ ਵਿੱਚ ਆਏ ਭਿਆਨਕ ਤੂਫਾਨ ਅਤੇ ਭਾਰੀ ਬਾਰਸ਼ ਵਿੱਚ ਲੁਟੀਅਨਜ਼ ਦਿੱਲੀ ਵਿੱਚ ਦਹਾਕਿਆਂ ਪੁਰਾਣੇ ਘੱਟੋ-ਘੱਟ 77 ਦਰੱਖਤਾਂ ਦੇ ਪੁੱਟੇ ਜਾਣ ਦੇ ਮੱਦੇਨਜ਼ਰ ਲਿਆ ਗਿਆ ਹੈ।

1911 ਵਿਚ ਬ੍ਰਿਟਿਸ਼ ਆਰਕੀਟੈਕਟ ਐਡਵਿਨ ਲੈਂਡਸੀਅਰ ਲੁਟੀਅਨਜ਼ ਨੂੰ ਨਵੀਂ ਦਿੱਲੀ ਦੀ ਯੋਜਨਾ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ, ਜਿਸ ਵਿਚ ਨਿੰਮ, ਪਿੱਪਲ, ਪਿਲਖਨ, ਜਾਮੁਨ, ਅਰਜੁਨ, ਖੀਰਨੀਆਂ ਅਤੇ ਇਮਲੀ ਵਰਗੀਆਂ ਦੇਸੀ ਰੁੱਖਾਂ ਦੀਆਂ ਕਿਸਮਾਂ ਨੂੰ ਐਨਡੀਐਮਸੀ ਖੇਤਰ ਵਿਚ ਲਾਇਆ ਗਿਆ ਸੀ। ਅਧਿਕਾਰੀਆਂ ਅਨੁਸਾਰ ਐੱਲ ਜੀ ਨੇ ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੂਰੇ ਐੱਨਡੀਐਮਸੀ ਖੇਤਰ ਵਿੱਚ ਤਿੰਨ ਹਫ਼ਤਿਆਂ ਦੇ ਅੰਦਰ ਅੰਦਰ ਛਟਾਈ ਮੁਹਿੰਮ ਨੂੰ ਮੁਕੰਮਲ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸਵੇਰੇ 4 ਵਜੇ ਤੋਂ ਸਵੇਰੇ 8 ਵਜੇ ਤੱਕ ਇਹ ਕਵਾਇਦ ਸਖ਼ਤੀ ਨਾਲ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਨਾ ਹੋਵੇ ਅਤੇ ਆਵਾਜਾਈ ਵਿੱਚ ਵਿਘਨ ਨਾ ਪਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਕਸਰਤਾਂ ਨਾ ਸਿਰਫ਼ ਰੁੱਖਾਂ ਨੂੰ ਭਾਰੀ ਤੂਫਾਨਾਂ ਅਤੇ ਚੱਕਰਵਾਤੀ ਹਵਾਵਾਂ ਦਾ ਸਾਹਮਣਾ ਕਰਨ ਵਿੱਚ ਮਦਦ ਕਰਦੀਆਂ ਹਨ ਬਲਕਿ ਉਹਨਾਂ ਦੀ ਸਿਹਤ ਨੂੰ ਵੀ ਬਿਹਤਰ ਬਣਾਉਂਦੀਆਂ ਹਨ ਤੇ ਸ਼ਹਿਰ ਦੀ ਸੁੰਦਰਤਾ ਵਿੱਚ ਹੋਰ ਵਾਧਾ ਕਰਦੀਆਂ ਹਨ। ਉਪ ਰਾਜਪਾਲ ਨੇ ਅੱਗੇ ਕਿਹਾ ਕਿ ਰੁੱਖਾਂ ਦੀ ਛਾਂਟੀ ਨਾ ਸਿਰਫ਼ ਸੜਕਾਂ ’ਤੇ ਦਿੱਖ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰੇਗੀ, ਸਗੋਂ ਔਰਤਾਂ ਦੀ ਸੁਰੱਖਿਆ ਅਤੇ ਆਵਾਜਾਈ ਵਿੱਚ ਰੁਕਾਵਟ-ਮੁਕਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸੁੰਨੀਆਂ ਥਾਵਾਂ ਉਪਰ ਰੋਸ਼ਨੀ ਦੇ ਪ੍ਰਬੰਧ ਕਰਕੇ ਡਰ ਦੂਰ ਕਰੇਗੀ।

ਸਕਸੈਨਾ ਨੇ ਅਧਿਕਾਰੀਆਂ ਨੂੰ ਕੰਮ ਨੂੰ ਸਮੇਂ ਸਿਰ ਪੂਰਾ ਕਰਨ ਲਈ ਲੋੜੀਂਦੀ ਗਿਣਤੀ ਵਿੱਚ ਮਸ਼ੀਨਾਂ ਦੀ ਖ਼ਰੀਦ ਕਰਨ ਦੇ ਨਿਰਦੇਸ਼ ਦਿੱਤੇ ਕਿ ਐਨਡੀਐਮਸੀ ਕੋਲ ਸਿਰਫ਼ ਠੇਕੇ ਦੀ ਆਊਟਸੋਰਸਿੰਗ ’ਤੇ ਨਿਰਭਰ ਹੋਣ ਦੀ ਬਜਾਏ ਆਪਣੀਆਂ ਮਸ਼ੀਨਾਂ ਹੋਣੀਆਂ ਚਾਹੀਦੀਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਸਿੰਧੂ ਨੇ ਮਿਸ਼ੇਲ ਲੀ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ

ਰਾਸ਼ਟਰਮੰਡਲ ਖੇਡਾਂ: ਸਿੰਧੂ ਨੇ ਮਿਸ਼ੇਲ ਲੀ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All