ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਅੱਜ ਕਿਹਾ ਕਿ ਸਾਬਕਾ ਜੇਐੱਨਯੂ ਵਿਦਿਆਰਥੀ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਦੌਰਾਨ ਹੁਣ ਗਵਾਹਾਂ ਦੇ ਬਿਆਨਾਂ ਦੀ ਸੱਚਾਈ ਨੂੰ ਪਰਖ਼ਣ ਦੀ ਲੋੜ ਨਹੀਂ ਹੈ। ਜ਼ਿਕਰਯੋਗ ਹੈ ਕਿ ਖਾਲਿਦ ਨੂੰ ਫਰਵਰੀ 2020 ਦੇ ਦੰਗਿਆਂ ਦੇ ਮਾਮਲੇ ਵਿਚ ਯੂਏਪੀਏ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਬੈਂਚ ਹੇਠਲੀ ਅਦਾਲਤ ਦੇ ਹੁਕਮ ਖ਼ਿਲਾਫ਼ ਖਾਲਿਦ ਦੀ ਅਰਜ਼ੀ ਉਤੇ ਸੁਣਵਾਈ ਕਰ ਰਿਹਾ ਸੀ ਜਿੱਥੇ 24 ਮਾਰਚ ਨੂੰ ਇਸ ਕੇਸ ਵਿਚ ਉਮਰ ਦੀ ਜ਼ਮਾਨਤ ਅਰਜ਼ੀ ਖਾਰਜ ਹੋ ਗਈ ਸੀ। ਹਾਈ ਕੋਰਟ ਨੇ ਨਾਲ ਹੀ ਕਿਹਾ ਕਿ ਜ਼ਮਾਨਤ ਅਰਜ਼ੀ ਨੂੰ ਸੁਣਵਾਈ ਲਈ ਸਵੀਕਾਰ ਕਰਨ ਵੇਲੇ ਅਦਾਲਤ ‘ਮਿਨੀ-ਸੁਣਵਾਈ’ ਨਹੀਂ ਰੱਖ ਸਕਦੀ ਸੀ। ਹਾਈ ਕੋਰਟ ਜ਼ਮਾਨਤ ਅਰਜ਼ੀ ’ਤੇ ਅਗਲੀ ਸੁਣਵਾਈ 30 ਮਈ ਨੂੰ ਕਰੇਗਾ। -ਪੀਟੀਆਈ