ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਅਗਸਤ
ਦਿੱਲੀ ਦੇ ਨੈਬ ਸਰਾਏ ਦੇ ਦੇਵਲੀ ਇਲਾਕੇ ’ਚ ਰਾਜੂ ਪਾਰਕ ਨੇੜੇ ਇਕ ਵਿਅਕਤੀ ਨੇ ਕਾਰ ’ਚ ਬੈਠੇ ਵਿਅਕਤੀਆਂ ’ਤੇ ਗੋਲੀਆਂ ਚਲਾ ਦਿੱਤੀਆਂ, ਇਸ ਕਾਰਨ ਅਮਨ ਦੀ ਮੌਤ ਹੋ ਗਈ, ਜਦਕਿ ਇਕ ਹੋਰ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਇਹ ਘਟਨਾ ਸ਼ੁੱਕਰਵਾਰ ਨੂੰ ਵਾਪਰੀ ਜਦੋਂ ਦੋਵੇਂ ਇੱਕ ਕਾਰ ਵਿੱਚ ਬੈਠੇ ਸਨ। ਘਟਨਾ ਦੀ ਸੂਚਨਾ ਮਿਲਣ ’ਤੇ ਰਾਤ 8 ਵਜੇ ਦੇ ਕਰੀਬ ਪੁਲਸ ਮੌਕੇ ’ਤੇ ਪਹੁੰਚੀ ਅਤੇ ਮੌਕੇ ਤੋਂ 6 ਖਾਲੀ ਕਾਰਤੂਸ ਬਰਾਮਦ ਕੀਤੇ। ਇਸ ਦੌਰਾਨ ਦੋਵਾਂ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਵਿੱਚੋਂ ਇੱਕ ਦੀ ਪਛਾਣ ਕਪਿਲ ਪੰਵਾਰ ਵਜੋਂ ਹੋਈ, ਜਿਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਉਸ ਦੇ ਸਰੀਰ ਦੇ ਉਪਰਲੇ ਹਿੱਸੇ ’ਤੇ ਗੋਲੀਆਂ ਦੇ ਕਈ ਨਿਸ਼ਾਨ ਮਿਲੇ ਹਨ। ਪ੍ਰਮੋਦ (24) ਦੀ ਸੱਜੀ ਲੱਤ ’ਤੇ ਤਿੰਨ ਗੋਲੀਆਂ ਲੱਗੀਆਂ ਹਨ। ਪੁਲੀਸ ਨੇ ਪ੍ਰਮੋਦ ਦੇ ਬਿਆਨ ’ਤੇ ਹੱਤਿਆ ਅਤੇ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ।