ਫੈਕਟਰੀ ਵਿੱਚ ਅੱਗ ਲੱਗਣ ਕਾਰਨ ਇੱਕ ਹਲਾਕ, 6 ਜ਼ਖ਼ਮੀ

ਦਿੱਲੀ ਦੀਆਂ ਫੈਕਟਰੀਆਂ ਵਿੱਚ ਅੱਗ ਬੁਝਾਊ ਪ੍ਰਬੰਧਾਂ ਦੀ ਅਣਦੇਖੀ ਦਾ ਦੋਸ਼

ਫੈਕਟਰੀ ਵਿੱਚ ਅੱਗ ਲੱਗਣ ਕਾਰਨ ਇੱਕ ਹਲਾਕ, 6 ਜ਼ਖ਼ਮੀ

ਪੱਤਰ ਪ੍ਰੇਰਕ

ਨਵੀਂ ਦਿੱਲੀ, 19 ਮਈ

ਉੱਤਰ-ਪੂਰਬੀ ਦਿੱਲੀ ਦੇ ਮੁਸਤਫਾਬਾਦ ਖੇਤਰ ਵਿੱਚ ਵੀਰਵਾਰ ਨੂੰ ਇੱਕ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਛੇ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਦੁਪਹਿਰ 12.17 ’ਤੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਮੌਕੇ ’ਤੇ ਪਹੁੰਚੀਆਂ। ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਦੁਪਹਿਰ 1 ਵਜੇ ਅੱਗ ’ਤੇ ਕਾਬੂ ਪਾ ਲਿਆ ਗਿਆ। ਜਾਣਕਾਰੀ ਅਨੁਸਾਰ ਇਲੈਕਟ੍ਰਿਕ ਵਸਤੂਆਂ (ਇਨਵਰਟਰ, ਸਟੈਬਲਾਈਜ਼ਰ ਆਦਿ) ਬਣਾਉਣ ਵਾਲੀ ਫੈਕਟਰੀ ਦੀ ਪਹਿਲੀ ਮੰਜ਼ਿਲ ’ਤੇ ਅੱਗ ਲੱਗ ਗਈ ਤੇ ਸੱਤ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਜੀਟੀਬੀ ਹਸਪਤਾਲ ਲਿਜਾਇਆ ਗਿਆ। ਫਾਇਰ ਵਿਭਾਗ ਦੇ ਡਾਇਰੈਕਟਰ ਅਤੁਲ ਗਰਗ ਨੇ ਕਿਹਾ ਕਿ ਜ਼ਖ਼ਮੀਆਂ ਵਿੱਚੋਂ ਇੱਕ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਤੇ ਇੱਕ ਹੋਰ ਵਿਅਕਤੀ ਦੀ ਹਾਲਤ ਗੰਭੀਰ ਹੈ। ਇਹ ਇਮਾਰਤ ਲਗਭਗ 200 ਵਰਗ ਗਜ਼ ਦੇ ਖੇਤਰ ਵਿੱਚ ਫੈਲੀ ਹੋਈ ਹੈ।

ਗਰਮੀ ਦੌਰਾਨ ਦਿੱਲੀ ’ਚ ਅੱਗਾਂ ਲੱਗਣ ਦੀਆਂ ਘਟਨਾਵਾਂ ਆਏ ਦਿਨ ਵਾਪਰ ਰਹੀਆਂ ਹਨ। ਜਿੱਥੇ ਅੱਗ ਦੀਆਂ ਘਟਨਾਵਾਂ ਵਾਪਰੀਆਂ, ਉੱਥੇ ਫੈਕਟਰੀਆਂ ਵਿੱਚ ਅੱਗ ਬੁਝਾਊ ਪ੍ਰਬੰਧਾਂ ਦੀ ਅਣਦੇਖੀ ਜਾਂ ਲਾਪ੍ਰਵਾਹੀ ਦੇ ਬਹੁਤੇ ਮਾਮਲੇ ਸਾਹਮਣੇ ਆਏ ਹਨ। ਬੀਤੇ ਦਿਨੀ ਮੁੰਡਕਾ ਵਿੱਚ ਇੱਕ ਬਹੁਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ ਵਿੱਚ 28 ਲੋਕ ਮਾਰੇ ਜਾ ਚੁੱਕੇ ਹਨ ਤੇ ਡੇਢ ਦਰਜਨ ਦੇ ਕਰੀਬ ਲਾਪਤਾ ਹਨ।

ਦਿੱਲੀ ਦੀ ਬਵਾਨਾ ਫੈਕਟਰੀ ’ਚ ਅੱਗ ਲੱਗੀ

ਦਿੱਲੀ ਫਾਇਰ ਸਰਵਿਸਿਜ਼ ਨੇ ਦੱਸਿਆ ਕਿ ਬਾਹਰੀ ਦਿੱਲੀ ਦੇ ਬਵਾਨਾ ਉਦਯੋਗਿਕ ਖੇਤਰ ਵਿੱਚ ਇੱਕ ‘ਸੈਲੋ ਟੇਪ’ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗ ਗਈ। ਉਨ੍ਹਾਂ ਨੇ ਦੱਸਿਆ ਕਿ ਇਸ ਘਟਨਾ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਫੈਕਟਰੀ ਕੋਲ ਦਿੱਲੀ ਫਾਇਰ ਸਰਵਿਸਿਜ਼ ਤੋਂ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਨਹੀਂ ਸੀ। ਦਿੱਲੀ ਫਾਇਰ ਸਰਵਿਸਿਜ਼ ਦੇ ਡਾਇਰੈਕਟਰ ਅਤੁਲ ਗਰਗ ਨੇ ਕਿਹਾ ਕਿ ਫੈਕਟਰੀ ’ਚ ਅੱਗ ਲੱਗਣ ਦੀ ਸੂਚਨਾ ਸਵੇਰੇ 11.45 ’ਤੇ ਮਿਲੀ ਸੀ ਤੇ 17 ਫਾਇਰ ਟੈਂਡਰ ਮੌਕੇ ’ਤੇ ਪਹੁੰਚ ਚੁੱਕੇ ਸਨ। ਪੁਲੀਸ ਦੇ ਡਿਪਟੀ ਕਮਿਸ਼ਨਰ (ਬਾਹਰ ਉੱਤਰੀ) ਬ੍ਰਿਜੇਂਦਰ ਕੁਮਾਰ ਯਾਦਵ ਨੇ ਦੱਸਿਆ ਕਿ ਅੱਗ ਫੈਕਟਰੀ ਦੀ ਤੀਜੀ ਮੰਜ਼ਿਲ ’ਤੇ ਲੱਗੀ। ਡੀਸੀਪੀ ਨੇ ਕਿਹਾ ਕਿ ਫੈਕਟਰੀ ਵਿੱਚ ਸੈਲੋ ਟੇਪਾਂ ਦਾ ਨਿਰਮਾਣ ਕੀਤਾ ਗਿਆ ਸੀ, ਜਿਸ ਵਿੱਚ ਥਿਨਰ ਵੀ ਵਰਤਿਆ ਜਾਂਦਾ ਹੈ। ਡੀਸੀਪੀ ਨੇ ਕਿਹਾ ਕਿ ਫਾਇਰ ਸਰਵਿਸ ਦੀ ਮਦਦ ਨਾਲ ਦੁਪਹਿਰ 2.30 ਵਜੇ ਤੱਕ ਅੱਗ ਪੂਰੀ ਤਰ੍ਹਾਂ ਬੁਝ ਗਈ ਤੇ ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All