ਦੀਵਾਲੀ ਵਾਲੇ ਦਿਨ ਦਿੱਲੀ ਦੇ ਪ੍ਰਦੂਸ਼ਣ ਜਾਂਚਣ ਵਾਲੇ 37 ’ਚੋਂ ਸਿਰਫ 9 ਕੇਂਦਰ ਕੰਮ ਕਰ ਰਹੇ ਸਨ: ਸੁਪਰੀਮ ਕੋਰਟ
Only 9 of Delhi's 37 air quality monitoring stations were functioning on Diwali, SC toldਦੇਸ਼ ਦੀ ਸਰਵਉਚ ਅਦਾਲਤ ਨੇ ਕੌਮੀ ਰਾਜਧਾਨੀ ਵਿਚ ਵਧ ਰਹੇ ਪ੍ਰਦੂਸ਼ਣ ਦੇ ਮਾਮਲੇ ’ਤੇ ਚਿੰਤਾ ਜ਼ਾਹਰ ਕਰਦਿਆਂ ਕੇਂਦਰੀ ਪ੍ਰਦੂਸ਼ਣ ਬੋਰਡ ਤੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਦੀ ਖਿਚਾਈ ਕੀਤੀ ਹੈ। ਚੀਫ ਜਸਟਿਸ ਬੀ.ਆਰ. ਗਵਈ ਦੀ ਅਗਵਾਈ ਵਾਲੇ ਬੈਂਚ ਨੇ ਦਿੱਲੀ-ਐਨ.ਸੀ.ਆਰ. ਵਿੱਚ ਹਵਾ ਦ ਵਿਗੜਦੇ ਮਿਆਰ ਬਾਰੇ ਰਿਪੋਰਟ ਮੰਗੀ। ਇਸ ਤੋਂ ਪਹਿਲਾਂ ਅਪਰਾਜਿਤਾ ਸਿੰਘ ਨੇ ਅਦਾਲਤ ਨੂੰ ਦੱਸਿਆ ਸੀ ਕਿ ਦੀਵਾਲੀ ਦੌਰਾਨ ਪ੍ਰਦੂਸ਼ਣ ਦੇ ਪੱਧਰ ਦੀ ਜਾਂਚ ਕਰਨ ਵਾਲੇ ਨਿਗਰਾਨੀ ਸਟੇਸ਼ਨਾਂ ਸਹੀ ਢੰਗ ਨਾਲ ਕੰਮ ਨਹੀਂ ਕਰ ਰਹੇ ਸਨ। ਇਸ ਤੋਂ ਇਲਾਵਾ ਅਦਾਲਤ ਨੇ ਪ੍ਰਦੂਸ਼ਣ ਬੋਰਡ ਤੇ ਏ ਕਿਊ ਐਮ ਸੀ ਤੋਂ ਪੁੱਛਿਆ ਕਿ ਜੇ ਪ੍ਰਦੂਸ਼ਣ ਦਾ ਪੱਧਰ ਜਾਂਚਣ ਵਾਲੇ ਕੇਂਦਰ ਹੀ ਸਹੀ ਕੰਮ ਨਹੀਂ ਕਰ ਰਹੇ ਤਾਂ ਉਹ ਗਰੇਡ ਰਿਸਪਾਂਸ ਐਕਸ਼ਨ ਪਲਾਨ ਕਿਵੇਂ ਲਾਗੂ ਕਰਨਗੇ।
ਇਸ ਤੋਂ ਪਹਿਲਾਂ ਅਦਾਲਤ ਨੂੰ ਦੱਸਿਆ ਗਿਆ ਕਿ ਦਿੱਲੀ ਦੇ 37 ਹਵਾ ਗੁਣਵੱਤਾ ਨਿਗਰਾਨੀ ਸਟੇਸ਼ਨਾਂ ਵਿੱਚੋਂ ਸਿਰਫ਼ ਨੌਂ ਹੀ ਦੀਵਾਲੀ ਵਾਲੇ ਦਿਨ ਕੰਮ ਕਰ ਰਹੇ ਸਨ ਤੇ ਉਨ੍ਹਾਂ ਦਿਨਾਂ ਦੌਰਾਨ ਪਟਾਕਿਆਂ, ਧੂੜ ਅਤੇ ਵਾਹਨਾਂ ਦੇ ਪ੍ਰਦੂਸ਼ਣ ਅਤੇ ਪਰਾਲੀ ਫੂਕਣ ਕਾਰਨ ਦਿੱਲੀ ਪ੍ਰਦੂਸ਼ਣ ਦੀ ਮਾਰ ਹੇਠ ਆਈ ਹੋਈ ਸੀ। ਐਮੀਕਸ ਕਿਊਰੀ ਨੇ ਸਿਖਰਲੀ ਅਦਾਲਤ ਨੂੰ ਅਪੀਲ ਕੀਤੀ ਕਿ ਉਹ ਰਾਸ਼ਟਰੀ ਰਾਜਧਾਨੀ ਖੇਤਰ (NCR) ਅਤੇ ਨਾਲ ਲੱਗਦੇ ਖੇਤਰਾਂ ਵਿੱਚ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਨੂੰ ਸਥਿਤੀ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਬਾਰੇ ਰਿਪੋਰਟ ਦਾਇਰ ਕਰਨ ਲਈ ਤੁਰੰਤ ਨਿਰਦੇਸ਼ ਜਾਰੀ ਕਰੇ।
