ਨਵੀਂ ਦਿੱਲੀ, 26 ਨਵੰਬਰ
ਦਿੱਲੀ ਦੇ ਵੱਡੀ ਗਿਣਤੀ ਹਸਪਤਾਲਾਂ ਵਿਚ 27 ਨਵੰਬਰ ਨੂੰ ਓਪੀਡੀ ਬੰਦ ਰਹਿਣਗੀਆਂ। ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ ਨੀਟ ਪੀਜੀ ਕਾਊਂਸਲਿੰਗ ਵਿਚ ਵਾਰ ਵਾਰ ਹੋ ਰਹੀ ਦੇਰੀ ਖਿਲਾਫ਼ ਰੋਸ ਪ੍ਰਗਟਾਇਆ ਹੈ। ਉਨ੍ਹਾਂ ਦੇਸ਼ ਭਰ ਵਿਚ ਸਿਹਤ ਸੇਵਾਵਾਂ ਬੰਦ ਕਰਨ ਦੀ ਅਪੀਲ ਕੀਤੀ ਹੈ।