ਦਿੱਲੀ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਦੌਰਾਨ ਹੋਏ ਹੰਗਾਮੇ ਦਾ ਵਿਰੋਧ

ਤਰਵਿੰਦਰ ਸਿੰਘ ਮਰਵਾਹ ਨੇ ਸਾਥੀਆਂ ਸਣੇ ਰੋਸ ਮੁਜ਼ਾਹਰਾ ਕੀਤਾ

ਦਿੱਲੀ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਦੌਰਾਨ ਹੋਏ ਹੰਗਾਮੇ ਦਾ ਵਿਰੋਧ

ਕਾਂਗਰਸੀ ਆਗੂ ਤਰਵਿੰਦਰ ਸਿੰਘ ਮਰਵਾਹ ਤੇ ਸਾਥੀ ਪੁਤਲਾ ਫੂਕਣ ਸਮੇਂ।-ਫੋਟੋ: ਦਿਓਲ

ਪੱਤਰ ਪ੍ਰੇਰਕ

ਨਵੀਂ ਦਿੱਲੀ, 25 ਜਨਵਰੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਦੌਰਾਨ ਹੋਏ ਹੰਗਾਮੇ ਦੇ ਵਿਰੋਧ ਵਿੱਚ ਦਿੱਲੀ ਕਮੇਟੀ ਲਈ ਆਜ਼ਾਦ ਜਿੱਤੇ ਮੈਂਬਰ ਤਰਵਿੰਦਰ ਸਿੰਘ ਮਰਵਾਹ ਤੇ ਸਾਥੀਆਂ ਨੇ ਬੀਤੇ ਦਿਨੀਂ ਵਾਪਰੀਆਂ ਘਟਨਾਵਾਂ ਦੇ ਵਿਰੋਧ ਵਿੱਚ ਪੁਤਲਾ ਫੂਕਿਆ। ਸ੍ਰੀ ਮਾਰਵਾਹ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਾਰਜਕਾਰਨੀ ਦੀ ਚੋਣ ਦੌਰਾਨ ਹਾਰ ਰਿਹਾ ਸੀ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਪੁਲੀਸ ਦਾਖ਼ਲ ਹੋਈ ਤੇ ਉਨ੍ਹਾਂ ਦੀ ਤਲਾਸ਼ੀ ਵੀ ਨਹੀਂ ਲਈ ਗਈ ਕਿ ਕੋਈ ਨਸ਼ੀਲੀ ਚੀਜ਼ ਨਾ ਹੋਵੇ। ਉਨ੍ਹਾਂ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਸਮੇਤ ਹੋਰ ਅਕਾਲੀ ਆਗੂਆਂ ਦੀ ਨਿੰਦਾ ਕੀਤੀ ਤੇ ਪੁੱਤਲਾ ਸਾੜਿਆ। ਇਸੇ ਦੌਰਾਨ ਕੁੱਝ ਸਿੱਖਾਂ ਨੇ ਪੰਜਾਬੀ ਬਾਗ਼ ਵਿੱਚ ਵੀ ਭਾਜਪਾ ਆਗੂ ਦੇ ਘਰ ਨੇੜੇ ਪੁੱਤਲਾ ਸਾੜਿਆ। ਆਲ ਇੰਡੀਆ ਪੰਥਕ ਫੋਰਮ ਦੇ ਪ੍ਰਧਾਨ ਡਾ. ਹਰਮੀਤ ਸਿੰਘ, ਮੀਤ ਪ੍ਰਧਾਨ ਕੁਲਬੀਰ ਸਿੰਘ, ਬਲਦੇਵ ਸਿੰਘ ਗੁਜਰਾਲ ਨੇ ਇਕ ਸਾਂਝੇ ਬਿਆਨ ਵਿੱਚ ਦਿੱਲੀ ਕਮੇਟੀ ਦੀ ਚੋਣ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਹੋਈ ਘਟਨਾ ਨੂੰ ਸਿੱਖ ਅਕਸ ਨੂੰ ਧੁੰਦਲਾ ਕਰਨ ਵਾਲੀ ਤੇ ਸ਼ਰਮਿੰਦਾ ਕਰਨ ਵਾਲੀ ਘਟਨਾ ਦੱਸਿਆ। ਫੋਰਮ ਨੇ ਇਸ ਘਟਨਾ ਦੀ ਭਰਪੂਰ ਨਿਖੇਧੀ ਕੀਤੀ। 22 ਜਨਵਰੀ ਨੂੰ ਜੋ ਕੁਝ ਵੀ ਗੁਰਦੁਆਰਾ ਰਕਾਬ ਗੰਜ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਭਵਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਹੋਇਆ ਉਹ ਇਤਿਹਾਸ ਦੇ ਵਿੱਚ ਇਕ ਕਾਲੇ ਦਿਨ ਦੇ ਤੌਰ ’ਤੇ ਦਰਜ ਹੋਵੇਗਾ। ਫੋਰਮ ਨੇ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀ ਵਿਅਕਤੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਕਿ ਇਹੋ ਜਿਹੀ ਦੁਖਦ ਘਟਨਾ ਭਵਿੱਖ ਵਿਚ ਨਾ ਦੁਹਰਾਈ ਜਾ ਸਕੇ।

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਸ਼ਚਾਤਾਪ ਵਜੋਂ ਆਖੰਡ ਪਾਠ ਸਾਹਿਬ ਸ਼ੁਰੂ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤਰਿਮ ਬੋਰਡ ਦੀ ਚੋਣ ਵੇਲੇ ਜਨਰਲ ਹਾਊਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀ ਕੇ ਟੋਲੇ ਵੱਲੋਂ ਨਿਰਾਦਰ ਕਰਨ ਦੇ ਮਾਮਲੇ ਵਿੱਚ ਅੱਜ ਪਸ਼ਚਾਤਾਪ ਵਜੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ੍ਰੀ ਆਖੰਡ ਪਾਠ ਆਰੰਭ ਕੀਤੇ ਗਏ। ਪਾਠ ਦਾ ਭੋਗ 27 ਜਨਵਰੀ ਦਿਨ ਵੀਰਵਾਰ ਨੁੰ ਪਵੇਗਾ। ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਵੇਲੇ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਕੇ ਪੀ, ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ ਤੇ ਜੁਆਇੰਟ ਸਕੱਤਰ ਜਸਮੇਨ ਸਿੰਘ ਨੋਨੀ ਸਮੇਤ ਕਮੇਟੀ ਦੀ ਕਾਰਜਕਾਰਨੀ ਦੀ ਟੀਮ ਤੇ ਹੋਰ ਮੈਂਬਰ ਵੀ ਹਾਜ਼ਰ ਸਨ। ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਬੇਸ਼ੱਕ ਜਨਰਲ ਹਾਊਸ ਵਿਚ ਸਰਨਾ ਭਰਾਵਾਂ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿਚ ਗਾਲ੍ਹਾਂ ਕੱਢੀਆਂ ਤੇ ਬੇਹੱਦ ਮੰਦੀ ਸ਼ਬਦਾਵਲੀ ਦੀ ਵਰਤੋਂ ਕਰਦਿਆਂ ਹੁਲੜਬਾਜ਼ੀ ਕੀਤੀ ਤੇ ਗੁਰੂ ਸਾਹਿਬ ਦਾ ਅਪਮਾਨ ਕੀਤਾ ਪਰ ਪ੍ਰਬੰਧਕ ਹੋਣ ਦੇ ਨਾਅਤੇ ਅਸੀਂ ਇਹ ਆਪਣਾ ਫਰਜ਼ ਸਮਝਿਆ ਕਿ ਪਸ਼ਚਾਤਾਪ ਵਜੋਂ ਸ੍ਰੀ ਆਖੰਡ ਪਾਠ ਸਾਹਿਬ ਰੱਖਵਾਏ ਜਾਣ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All