ਮੰਦਰ ਦੇ ਸਾਹਮਣੇ ਠੇਕਾ ਖੋਲ੍ਹਣ ਦਾ ਵਿਰੋਧ : The Tribune India

ਮੰਦਰ ਦੇ ਸਾਹਮਣੇ ਠੇਕਾ ਖੋਲ੍ਹਣ ਦਾ ਵਿਰੋਧ

ਮੰਦਰ ਦੇ ਸਾਹਮਣੇ ਠੇਕਾ ਖੋਲ੍ਹਣ ਦਾ ਵਿਰੋਧ

ਸ਼ਰਾਬ ਦੇ ਠੇਕੇ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਭਾਜਪਾ ਦੇ ਕਾਰਕੁਨ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਸਤੰਬਰ

ਰਾਜਾ ਗਾਰਡਨ ਵਿੱਚ ਮੰਦਰ ਦੇ ਸਾਹਮਣੇ ਸ਼ਰਾਬ ਦਾ ਠੇਕਾ ਖੋਲ੍ਹਣ ’ਤੇ ਅੱਜ ਪ੍ਰਦਰਸ਼ਨ ਕੀਤਾ ਗਿਆ। ਪਿਛਲੇ ਤੀਹ ਦਿਨਾਂ ਤੋਂ ਸਥਾਨਕ ਲੋਕਾਂ ਖਾਸ ਕਰਕੇ ਬੀਬੀਆਂ ਦੀ ਹਾਜ਼ਰੀ ਵਿੱਚ ਮੰਦਰ ਦੇ ਸਾਹਮਣੇ ਖੋਲੇ ਗਏ ਠੇਕਿਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਲੋਕ ਮੰਦਰ ਦੇ ਸਾਹਮਣੇ ਲਗਾਤਾਰ ਨਾਅਰੇ ਲਗਾ ਰਹੇ ਹਨ ਕਿ ਇੱਥੇ ਸ਼ਰਾਬ ਨਹੀਂ ਚੱਲੇਗੀ। ਧਰਨੇ ਤੋਂ ਬਾਅਦ ਪ੍ਰਦੇਸ਼ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਦੀ ਅਗਵਾਈ ਹੇਠ ਡੀਐੱਮ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਕਿ ਮੰਦਰ ਦੇ ਸਾਹਮਣੇ ਠੇਕਾ ਜਲਦੀ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਵਰਾਜ ਕਿਤਾਬ ਵਿੱਚ ਕੇਜਰੀਵਾਲ ਨੇ 8 ਸਾਲ ਪਹਿਲਾਂ ਲਿਖਿਆ ਸੀ ਕਿ ਉਨ੍ਹਾਂ ਦੀ ਸਰਕਾਰ ਆਉਂਦੇ ਹੀ ਕੋਈ ਵੀ ਨਵਾਂ ਸ਼ਰਾਬ ਦਾ ਠੇਕਾ ਨਹੀਂ ਖੋਲ੍ਹਿਆ ਜਾਵੇਗਾ ਪਰ ਕੇਜਰੀਵਾਲ ਸਰਕਾਰ ਨੇ ਸੱਤਾ ਵਿੱਚ ਆਉਂਦੇ ਹੀ ਸ਼ਰਾਬ ਦੇ ਠੇਕੇ ਨਹੀਂ ਖੋਲ੍ਹੇ ਸਗੋਂ ਅੰਦਰੋਂ ਭ੍ਰਿਸ਼ਟਾਚਾਰ ਕਰਕੇ ਦਿੱਲੀ ਦੇ ਮਾਲੀਏ ਨੂੰ ਲੁੱਟਣ ਦਾ ਕੰਮ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੇਜਰੀਵਾਲ ਨੂੰ ਆਪਣੇ ਸ਼ਬਦਾਂ ਤੋਂ ਯੂ-ਟਰਨ ਲੈਣ ਦੀ ਆਦਤ ਹੈ ਅਤੇ ਇਹ ਸ਼ਰਾਬ ਨੀਤੀ ਉਸ ਦੀ ਇੱਕ ਮਿਸਾਲ ਹੈ। ਕੇਜਰੀਵਾਲ ਦੀ ਨਵੀਂ ਸ਼ਰਾਬ ਨੀਤੀ ਵਿੱਚ ਠੇਕੇ ਖੋਲ੍ਹਣ ਦੀ ਨੀਤੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਨਿਯਮਾਂ ਅਨੁਸਾਰ ਕਿਸੇ ਵੀ ਧਾਰਮਿਕ ਸਥਾਨ ਦੇ ਨੇੜੇ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਮਨਾਹੀ ਹੈ ਪਰ ਦਿੱਲੀ ਸਰਕਾਰ ਕਿਸੇ ਵੀ ਨਿਯਮਾਂ ਦੀ ਪਾਲਣਾ ਨਹੀਂ ਕਰਦੀ।

ਉਨ੍ਹਾਂ ਕਿਹਾ ਕਿ ਸੀਬੀਆਈ ਜਾਂਚ ਦੇ ਹੁਕਮਾਂ ਮਗਰੋਂ ਦਿੱਲੀ ਸਰਕਾਰ ਇਹ ਸ਼ਰਾਬ ਨੀਤੀ ਵਾਪਸ ਲੈ ਚੁੱਕੀ ਹੈ ਅਤੇ ਹੁਣ ਪੁਰਾਣੀ ਨੀਤੀ ਤਹਿਤ ਹੀ ਸ਼ਰਾਬ ਵਿਕ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All