ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਅਗਸਤ
ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਨੇ ਪਟਪੜਗੰਜ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿੱਚ ਚੌਪਾਲ ਦਾ ਆਯੋਜਨ ਕੀਤਾ। ਅਨਿਲ ਕੁਮਾਰ ਨੇ ਕਿਹਾ ਕਿ ਚੌਪਾਲ ਦਾ ਆਯੋਜਨ ਕਰਕੇ ਜਿੱਥੇ ਦਿੱਲੀ ਸਮੇਤ ਦੇਸ਼ ਭਰ ਵਿੱਚ ਵੱਧ ਰਹੀ ਮਹਿੰਗਾਈ ਵਿਰੁੱਧ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਭਾਜਪਾ ਦੀ ਤਾਨਾਸ਼ਾਹੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਖੁੱਲ੍ਹ ਕੇ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਸੂਬਾ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਲਗਾਤਾਰ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਨੂੰ ਲੈ ਕੇ ਕੀਤੀ ਜਾ ਰਹੀ ਰੈਲੀ ਵਿੱਚ ਸਾਰੇ ਰਾਜਾਂ ਦੇ ਸੀਨੀਅਰ ਆਗੂ, ਸੰਸਦ ਮੈਂਬਰ, ਵਿਧਾਇਕ, ਸੰਗਠਨ ਦੇ ਅਧਿਕਾਰੀ ਅਤੇ ਕਾਂਗਰਸੀ ਵਰਕਰ ਸ਼ਮੂਲੀਅਤ ਕਰਨਗੇ।