ਨਤੀਜੇ: ਦਿੱਲੀ ਸਰਕਾਰ ਦੇ ਦਾਅਵਿਆਂ ਦੀ ਆਲੋਚਨਾ

ਨਤੀਜੇ: ਦਿੱਲੀ ਸਰਕਾਰ ਦੇ ਦਾਅਵਿਆਂ ਦੀ ਆਲੋਚਨਾ

ਪੱਤਰ ਪ੍ਰੇਰਕ
ਨਵੀਂ ਦਿੱਲੀ, 15 ਜੁਲਾਈ

ਕ੍ਰਾਂਤੀਕਾਰੀ ਯੁਵਾ ਸੰਗਠਨ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਨਤੀਜਿਆਂ ਬਾਰੇ ਦਿੱਲੀ ਸਰਕਾਰ ਦੇ ਦਾਅਵਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਵਿਸ਼ਾ ਵਾਰ ਅੰਕ ਬਹੁਤ ਘੱਟ ਆਉਂਦੇ ਹਨ, ਜਿਸ ਕਰਕੇ ਉਹ ਦਿੱਲੀ ਦੀਆਂ ਵੱਖ-ਵੱਖ ਵਰਸਿਟੀਆਂ ਜਾਂ ਕਾਲਜਾਂ ਵਿੱਚ ਦਾਖ਼ਲਾ ਨਹੀਂ ਲੈ ਪਾਉਂਦੇ। ਫਿਰ ਅਜਿਹੇ ਵਿਦਿਆਰਥੀਆਂ ਵੱਲੋਂ ਸਕੂਲ ਆਫ਼ ਓਪਨ ਲਰਨਿੰਗ ਵਿੱਚ ਦਾਖ਼ਲਾ ਲੈਣ ਲਈ ਮਜਬੂਰ ਹੁੰਦੇ ਹਨ ਜਾਂ ਵਿੱਚ ਹੀ ਪੜ੍ਹਾਈ ਛੱਡ ਜਾਂਦੇ ਹਨ। ਸੰਗਠਨ ਦੇ ਬੁਲਾਰੇ ਨੇ ਦੱਸਿਆ ਕਿ ਬੀਤੇ ਸਾਲਾਂ ਦੌਰਾਨ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਕਮੀ ਆਈ ਹੈ। ਬੁਲਾਰੇ ਮੁਤਾਬਕ ਜ਼ਿਆਦਾਤਰ ਵਿਦਿਆਰਥੀਆਂ ਦੇ ਅੰਕ 50-65 ਫ਼ੀਸਦ ਹੀ ਆਏ ਹਨ ਤੇ ਉਹ ਰੈਗੂਲਰ ਕਾਲਜਾਂ ਵਿੱਚ ਦਾਖ਼ਲਾ ਨਹੀਂ ਲੈ ਸਕਣਗੇ ਤੇ ਸਸਤੀ ਸਿੱਖਿਆ ਨਹੀਂ ਲੈ ਸਕਦੇ। ਫਿਰ ਐੱਸਓਐੱਲ ਜਾਂ ਇੰਦਰਾ ਗਾਂਧੀ ਓਪਨ ਯੂਨੀਵਰਸਿਟੀ ਵਰਗੀਆਂ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਲਈ ਮਜਬੂਰ ਹੋਣਗੇ। ਉਹ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਦਾ ਅੰਕ ਪ੍ਰਾਪਤੀ ਵਿੱਚ ਮੁਕਾਬਲਾ ਨਹੀਂ ਕਰ ਸਕਦੇ ਹੋ 80 ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਕੇ ਦਿੱਲੀ ਦੇ ਕਾਲਜਾਂ ਵਿੱਚ ਦਾਖ਼ਲਾ ਲੈਂਦੇ ਹਨ। ਸੰਗਠਨ ਮੁਤਾਬਕ ਸੀਬੀਐੱਸਈ ਵਿੱਚ ਜ਼ਿਆਦਾ ਵਿਦਿਆਰਥੀ ਦਿੱਲੀ ਸਰਕਲ ਦੇ ਹੁੰਦੇ ਹਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਚੇਨੱਈ ਤੋਂ ਅੰਡੇਮਾਨ ਤੇ ਨਿਕੋਬਾਰ ਤੱਕ ਸਮੁੰਦਰ ਦੇ ਹੇਠੋਂ ਪਾਈ ਗਈ ਹੈ 3...

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

* ਤਾਇਵਾਨ ਦੇ ਹਵਾਈ ਲਾਂਘੇ ’ਚੋਂ ਲੜਾਕੂ ਜਹਾਜ਼ ਲੰਘਾ ਕੇ ਸ਼ਕਤੀ ਪ੍ਰਦਰਸ਼ਨ...

ਸ਼ਹਿਰ

View All