ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਜੁਲਾਈ
ਪਾਕਿਸਤਾਨ ਵਿੱਚ ਵਾਪਰੇ ਰੇਲ ਹਾਦਸੇ ਵਿੱਚ 29 ਸਿੱਖ ਦੀ ਮੌਤ ਤੇ ਰਾਸ਼ਟਰੀ ਸਿੱਖ ਸੰਗਤ ਨੇ ਅਫਸੋਸ ਜ਼ਾਹਰ ਕੀਤਾ ਹੈ। ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਗੁਰਬਚਨ ਸਿੰਘ ਤੇ ਰਾਸ਼ਟਰੀ ਸਿੱਖ ਸੰਗਤ ਦਿੱਲੀ-ਐਨਸੀਆਰ ਦੇ ਪ੍ਰਧਾਨ ਹਰਭਜਨ ਸਿੰਘ ਦਿਓਲ ਨੇ ਮੰਗ ਕੀਤੀ ਕਿ ਹਾਦਸੇ ਦਾ ਸ਼ਿਕਾਰ ਲੋਕਾਂ ਨੂੰ ਘੱਟੋ ਘੱਟ ਇੱਕ ਕਰੋੜ ਤੇ ਜ਼ਖ਼ਮੀਆਂ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਤੇ ਜ਼ਖਮੀਆਂ ਦੇ ਇਲਾਜ ਲਈ ਢੁੱਕਵਾਂ ਪ੍ਰਬੰਧ ਕੀਤਾ ਜਾਵੇ। ਘਟਨਾ ਦੀ ਜਾਂਚ ਦੇ ਆਦੇਸ਼ ਦੇ ਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਜ਼ਖ਼ਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।