Paper Mafia Warning: ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਕਰਨਾ ਜ਼ਰੂਰੀ; ਪੇਪਰ ਲੀਕ ਕਰਨ ਵਾਲੇ ਮਾਫੀਆ ਨੂੰ ਬਖ਼ਸ਼ਿਆ ਨਹੀਂ ਜਾਵੇਗਾ: PM Modi
Modi Paper Leak: ਸਾਰੇ ਸੂਬਿਆਂ ਨੂੰ ਪੇਪਰ ਲੀਕ ਤੋਂ ਪ੍ਰੇਸ਼ਾਨ ਦੱਸਿਆ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਸਟਾਗਰਾਮ ’ਤੇ ਇਕ ਹੋਰ ਵੀਡੀਓ ਜਾਰੀ ਕਰ ਕੇ ਕਿਹਾ- ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹਾਸਲ ਕਰ ਲਿਆ ਗਿਆ ਹੈ
Modi Paper Leak: ਸੰਸਦ ਵੱਲੋਂ ਸਖ਼ਤ ਐਂਟੀ-ਪੇਪਰ ਲੀਕ ਬਿੱਲ ਪਾਸ ਕੀਤੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ’ਤੇ ਇਕ ਹੋਰ ਵੀਡੀਓ ਜਾਰੀ ਕਰਦਿਆਂ ਕਿਹਾ ਹੈ ਕਿ ਸਰਕਾਰ ਕਿਸੇ ਵੀ ਪੇਪਰ ਮਾਫੀਆ ਜਾਂ ਪੇਪਰ ਲੀਕ ਕਰਨ ਵਾਲੇ ਗਰੋਹ ਨੂੰ ਨਹੀਂ ਬਖ਼ਸ਼ੇਗੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹਾਸਲ ਕਰ ਲਿਆ ਗਿਆ ਹੈ।
ਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪੇਪਰ ਲੀਕ ਦੀ ਸਮੱਸਿਆ ਨਾਲ ਨਜਿੱਠਣ ਲਈ ਕੇਂਦਰ ਅਤੇ ਸੂਬਾ ਪੱਧਰ ’ਤੇ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਲਿਆਉਣਾ ਬਹੁਤ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਗਰੋਹਾਂ ਪ੍ਰਤੀ ਕੋਈ ਰਿਆਇਤ ਨਹੀਂ ਵਰਤੀ ਜਾਵੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ।
ਪ੍ਰਧਾਨ ਮੰਤਰੀ ਵੱਲੋਂ ਇਹ ਬਿਆਨ ਦੇਸ਼ ਵਿੱਚ ਪੇਪਰ ਲੀਕ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਚੁੱਕੇ ਜਾ ਰਹੇ ਸਖ਼ਤ ਕਦਮਾਂ ਦੇ ਮੱਦੇਨਜ਼ਰ ਆਇਆ ਹੈ। ਸਰਕਾਰ ਦਾ ਮੁੱਖ ਉਦੇਸ਼ ਸਿੱਖਿਆ ਖੇਤਰ ਵਿੱਚ ਪਾਰਦਰਸ਼ਤਾ ਲਿਆਉਣਾ ਅਤੇ ਅਜਿਹੇ ਅਪਰਾਧਿਕ ਗਰੋਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣਾ ਹੈ ਤਾਂ ਕਿ ਪ੍ਰੀਖਿਆ ਪ੍ਰਣਾਲੀ ਦੀ ਪਵਿੱਤਰਤਾ ਤੇ ਪਾਰਦਰਸ਼ਤਾ ਨੂੰ ਬਰਕਰਾਰ ਰੱਖਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਜੋ ਕੋਈ ਵੀ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਹੀ ਕਾਰਨ ਹੈ ਕਿ ਅਜਿਹੇ ਸਖ਼ਤ ਕਾਨੂੰਨਾਂ ਦੀ ਲੋੜ ਹੈ।
ਆਪਣੇ ਵੀਡੀਓ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ‘ਅਸੀਂ ਇਸ ਬਿੱਲ ਨੂੰ ਸੰਸਦ ਵਿੱਚ ਲੈ ਕੇ ਆਏ ਅਤੇ ਜਿਵੇਂ ਤੁਹਾਨੂੰ ਵਾਅਦਾ ਕੀਤਾ ਗਿਆ ਸੀ, ਉਸ ਅਨੁਸਾਰ ਪਿਛਲੇ ਦੋ ਦਿਨਾਂ ਵਿੱਚ ਦੋਵਾਂ ਸਦਨਾਂ ਵਿੱਚ ਬਹੁਗਿਣਤੀ ਸੰਸਦ ਮੈਂਬਰਾਂ ਨੇ ਇਸ ’ਤੇ ਵਿਸਥਾਰ ਨਾਲ ਚਰਚਾ ਕੀਤੀ।’
View this post on Instagram
ਉਨ੍ਹਾਂ ਕਿਹਾ ਕਿ ਅੱਜ ਦੋਵਾਂ ਸਦਨਾਂ ਨੇ ਸਖ਼ਤ ਕਾਨੂੰਨਾਂ ਅਤੇ ਪ੍ਰਬੰਧਾਂ ਵਾਲੇ ਇਸ ਬਿੱਲ ਨੂੰ ਪਾਸ ਕਰ ਦਿੱਤਾ ਹੈ। ਇਸ ਨਵੇਂ ਕਾਨੂੰਨ ਦੇ ਪਾਸ ਹੋਣ ਨਾਲ ਦੇਸ਼ ਵਿੱਚ ਪ੍ਰੀਖਿਆਵਾਂ ਦੀ ਪਵਿੱਤਰਤਾ ਤੇ ਪਾਰਦਰਸ਼ਤਾ ਨੂੰ ਬਣਾਈ ਰੱਖਣ ਅਤੇ ਧੋਖਾਧੜੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਵਿੱਚ ਵੱਡੀ ਮਦਦ ਮਿਲੇਗੀ।
ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਜਾਰੀ ਕੀਤੇ ਸਨ ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਪਹਿਲੇ ਵੀਡੀਓ ਸਬੰਧੀ ਉਨ੍ਹਾਂ ਕੋਲ ਕਈ ਸਕਾਰਾਤਮਕ ਸੁਝਾਅ ਆਏ ਹਨ ਜਿਸ ਲਈ ਉਨ੍ਹਾਂ ਧੰਨਵਾਦ ਕੀਤਾ।
ਸ੍ਰੀ ਮੋਦੀ ਨੇ ਦੂਜਾ ਵੀਡੀਓ ਜਾਰੀ ਕਰਦਿਆਂ ਕਿਹਾ ਸੀ, ‘ਇਸ ਜ਼ਰੀਏ ਕੱਲ੍ਹ ਦੇਰ ਰਾਤ ਤੁਹਾਨੂੰ ਮਿਲਣ ਦਾ ਮੌਕਾ ਮਿਲਿਆ। ਬੀਤੇ ਕੱਲ੍ਹ ਦੇ ਵੀਡੀਓ ਨੂੰ ਹਾਂਪੱਖੀ ਹੁੰਗਾਰਾ ਮਿਲਿਆ।’
ਪ੍ਰਧਾਨ ਮੰਤਰੀ ਨੇ ਕਿਹਾ, ‘ਦੋਸਤੋ, ਮੈਂ ਜਾਣਦਾ ਹਾਂ ਕਿ ਪੇਪਰ ਲੀਕ ਹੋਣਾ ਕੋਈ ਆਮ ਮੁੱਦਾ ਨਹੀਂ ਹੈ। ਇਹ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਹੁਤ ਦੁਖਦਾਈ ਹੈ। ਇਸੇ ਲਈ ਪਿਛਲੇ ਢਾਈ ਮਹੀਨਿਆਂ ਵਿੱਚ ਕਈ ਵੱਡੇ ਕਦਮ ਚੁੱਕੇ ਗਏ ਹਨ। ਦੋਸ਼ੀਆਂ ਨੂੰ ਫੜ ਲਿਆ ਗਿਆ ਹੈ ਅਤੇ ਉਹ ਜੇਲ੍ਹ ਵਿੱਚ ਹਨ। ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਇਹ ਸੀ ਕਿ ਵਿਦਿਆਰਥੀਆਂ ਦਾ ਇੱਕ ਸਾਲ ਵੀ ਬਰਬਾਦ ਨਾ ਹੋਵੇ, ਇਸ ਲਈ ਪ੍ਰੀਖਿਆਵਾਂ ਤੁਰੰਤ ਕਰਵਾਉਣਾ ਬਹੁਤ ਜ਼ਰੂਰੀ ਸੀ।’
ਦੱਸਣਾ ਬਣਦਾ ਹੈ ਕਿ ਦੇਸ਼ ਭਰ ਵਿੱਚ ਜੈਨ ਜ਼ੀ (Gen-Z) ਦੇ ਪ੍ਰਦਰਸ਼ਨਾਂ ਨੇ ਸਰਕਾਰ ਨੂੰ ਹਿਲਾ ਕੇ ਰੱਖ ਦਿੱਤਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੌਜਵਾਨ ਪੀੜ੍ਹੀ ਦੇ ਇਸੇ ਰੋਹ ਅੱਗੇ ਝੁਕਦਿਆਂ ਅੱਧੀ ਰਾਤ ਨੂੰ ਵਿਸ਼ੇਸ਼ ਤੌਰ 'ਤੇ ਵੀਡੀਓ ਸੰਦੇਸ਼ ਜਾਰੀ ਕਰਨ ਲਈ ਮਜਬੂਰ ਹੋਣਾ ਪਿਆ ਸੀ ਜਦੋਂ ਕਿ ਆਮ ਤੌਰ 'ਤੇ ਸਰਕਾਰ ਵੱਲੋਂ ਰਿਕਾਰਡ ਕੀਤੇ ਗਏ ਰਸਮੀ ਵੀਡੀਓਜ਼ ਹੀ ਸਾਂਝੇ ਕੀਤੇ ਜਾਂਦੇ ਸਨ।
ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਪੇਪਰ ਲੀਕ ਨਾਲ ਸਬੰਧਤ ਸੋਧ ਬਿੱਲ ਲੋਕ ਸਭਾ ਤੋਂ ਬਾਅਦ ਅੱਜ ਰਾਜ ਸਭਾ ਵਿਚ ਵੀ ਪਾਸ ਹੋ ਗਿਆ ਹੈ। ਸੰਸਦ ਨੇ 'ਦਿ ਪਬਲਿਕ ਐਗਜ਼ਾਮੀਨੇਸ਼ਨਜ਼ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਅਮੈਂਡਮੈਂਟ ਬਿੱਲ, 2026' ਨੂੰ ਆਪਣੀ ਹਰੀ ਝੰਡੀ ਦੇ ਦਿੱਤੀ ਹੈ। ਰਾਜ ਸਭਾ ਵੱਲੋਂ ਵੀ ਇਸ ਬਿੱਲ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਬਿੱਲ ਕਾਨੂੰਨ ਬਣ ਗਿਆ ਹੈ।
ਇਸ ਕਾਨੂੰਨ ਦਾ ਮੁੱਖ ਉਦੇਸ਼ ਪ੍ਰੀਖਿਆਵਾਂ ਵਿੱਚ ਪੇਪਰ ਲੀਕ ਹੋਣ ਅਤੇ ਹੋਰ ਗ਼ੈਰ-ਕਾਨੂੰਨੀ ਸਾਧਨ ਵਰਤਣ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨਾ ਹੈ ਤਾਂ ਕਿ ਦੇਸ਼ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਨਾ ਹੋ ਸਕੇ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਬਣੀ ਰਹੇ।

