DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਿੱਲੀ ਵਿੱਚ ਵਧ ਰਹੇ ਪ੍ਰਦੂਸ਼ਣ ਕਾਰਨ ਮਾਪਿਆਂ ਤੇ ਬੱਚਿਆਂ ਵੱਲੋਂ ਪ੍ਰਦਰਸ਼ਨ

ਸਰਕਾਰ ਨੂੰ ਪ੍ਰਦੂਸ਼ਣ ਘਟਾੳੁਣ ਲੲੀ ਯਤਨ ਤੇਜ਼ ਕਰਨ ਲੲੀ ਕਿਹਾ

  • fb
  • twitter
  • whatsapp
  • whatsapp
Advertisement

Parents, activists protest at India Gate over rising air pollution in Delhi ਕੌਮੀ ਰਾਜਧਾਨੀ ਵਿੱਚ ਪ੍ਰਦੂਸ਼ਣ ਵਧਣ ਖਿਲਾਫ ਅੱਜ ਮਾਪਿਆਂ, ਉਨ੍ਹਾਂ ਦੇ ਬੱਚਿਆਂ ਅਤੇ ਵਾਤਾਵਰਨ ਪ੍ਰੇਮੀਆਂ ਨੇ ਇੰਡੀਆ ਗੇਟ ’ਤੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਸਾਫ਼ ਹਵਾ ਨੂੰ ਯਕੀਨੀ ਬਣਾਉਣ ਦੀ ਮੰਗ ਕਰ ਰਹੇ ਹਨ ਤੇ ਸਰਕਾਰ ਨੂੰ ਪ੍ਰਦੂਸ਼ਣ ਨਾਲ ਨਜਿੱਠਣ ਲਈ ਤੁਰੰਤ ਯਤਨ ਕਰਨੇ ਚਾਹੀਦੇ ਹਨ।

ਉਨ੍ਹਾਂ ਕਿਹਾ, ‘ਅਸੀਂ ਆਪਣੇ ਚੁਣੇ ਹੋਏ ਪ੍ਰਤੀਨਿਧਾਂ ਨੂੰ ਮਿਲਣਾ ਚਾਹੁੰਦੇ ਹਾਂ। ਅਸੀਂ ਮੁੱਖ ਮੰਤਰੀ ਨਾਲ ਮੁਲਾਕਾਤ ਦੀ ਮੰਗ ਕੀਤੀ ਸੀ ਪਰ ਅਧਿਕਾਰੀਆਂ ਨੇ ਇਨਕਾਰ ਕਰ ਦਿੱਤਾ। ਭਾਵਰੀਨ ਖੰਡਾਰੀ ਨੇ ਕਿਹਾ ਕਿ ਹਰ ਤੀਜੇ ਬੱਚੇ ਦੇ ਫੇਫੜੇ ਪਹਿਲਾਂ ਹੀ ਖਰਾਬ ਹੋ ਚੁੱਕੇ ਹਨ, ਇਸ ਨਾਲ ਬੱਚਿਆਂ ਦੀ ਉਮਰ ਦਰ ਵੀ ਘਟੇਗੀ ਤੇ ਉਹ ਬਿਮਾਰੀਆਂ ਦੀ ਮਾਰ ਹੇਠ ਆਉਣਗੇ। ਇੱਕ ਹੋਰ ਪ੍ਰਦਰਸ਼ਨਕਾਰੀ ਅਭਿਸ਼ੇਕ ਨੇ ਕਿਹਾ ਕਿ ਸਰਕਾਰ ਸਾਫ਼ ਹਵਾ ਵਿਚ ਸਾਹ ਲੈਣ ਦਾ ਮੁੱਢਲਾ ਅਧਿਕਾਰ ਵੀ ਪ੍ਰਦਾਨ ਕਰਨ ਵਿੱਚ ਅਸਫਲ ਰਹੀ ਹੈ।

Advertisement

ਪ੍ਰਦਰਸ਼ਨਕਾਰੀਆਂ ਨੇ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਕਾਰਜਕਾਲ ਨੂੰ ਯਾਦ ਕਰਦਿਆਂ ਕਿਹਾ ਕਿ ਦਿੱਲੀ ਨੂੰ ਹਰੀ ਰਾਜਧਾਨੀ ਵਜੋਂ ਜਾਣਿਆ ਜਾਂਦਾ ਸੀ ਪਰ ਅੱਜ ਇਹ ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ ਇੱਕ ਹੈ। ਸਿਆਸਤਦਾਨ ਇਸ ਮਾਮਲੇ ’ਤੇ ਜ਼ਿੰਮੇਵਾਰੀ ਲੈਣ ਦੀ ਬਜਾਏ ਇੱਕ ਦੂਜੇ ਨੂੰ ਦੋਸ਼ੀ ਠਹਿਰਾਉਂਦੇ ਰਹਿੰਦੇ ਹਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਕਈ ਪ੍ਰਦਰਸ਼ਨਕਾਰੀਆਂ ਨੂੰ ਬਿਨਾਂ ਇਜਾਜ਼ਤ ਇਕੱਠੇ ਹੋਣ ਕਾਰਨ ਹਿਰਾਸਤ ਵਿੱਚ ਲਿਆ ਗਿਆ।

Advertisement

ਪੀਟੀਆਈ

Advertisement
×