ਮਾਪਿਆਂ ਨੇ ਵਿੱਤੀ ਤੰਗੀ ਕਾਰਨ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਏ: ਕਾਂਗਰਸ

ਮਾਪਿਆਂ ਨੇ ਵਿੱਤੀ ਤੰਗੀ ਕਾਰਨ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਏ: ਕਾਂਗਰਸ

ਸਕੂਲ ਅੰਕੜੇ ਨਸ਼ਰ ਕਰਦੇ ਹੋਏ ਕਾਂਗਰਸੀ ਆਗੂ।-ਫੋਟੋ: ਦਿਓਲ

ਪੱਤਰ ਪ੍ਰੇਰਕ

ਨਵੀਂ ਦਿੱਲੀ, 15 ਸਤੰਬਰ

ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫਤਰ ਰਾਜੀਵ ਭਵਨ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਆਦਰਸ਼ ਸ਼ਾਸਤਰੀ ਨੇ ਕਿਹਾ ਕਿ ਦਿੱਲੀ ਦੇ ਪ੍ਰਾਈਵੇਟ ਸਕੂਲਾਂ ਦੇ 2 ਲੱਖ 40 ਹਜ਼ਾਰ ਵਿਦਿਆਰਥੀ ਸਕੂਲ ਛੱਡਣ ਲਈ ਮਜਬੂਰ ਹਨ। ਸਰਕਾਰੀ ਤੇ ਨਿਗਮ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਵਾਧਾ ਸਿੱਖਿਆ ਦੀ ਗੁਣਵੱਤਾ ਦੇ ਕਾਰਨ ਨਹੀਂ ਹੈ ਬਲਕਿ ਕੋਵਿਡ -19 ਮਹਾਮਾਰੀ ਵਿੱਚ ਵਿੱਤੀ ਤੰਗੀ ਦੇ ਕਾਰਨ ਮਾਪਿਆਂ ਦੀ ਫੀਸ ਅਦਾ ਕਰਨ ਵਿੱਚ ਅਸਮਰੱਥਾ ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਸਰਕਾਰ ਵੱਲੋਂ ਦਿੱਲੀ ਵਾਸੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਕਾਰਨ ਬਹੁਤੇ ਪਰਿਵਾਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਹਨ। ਉਸ੍ਰੀ ਸ਼ਾਸਤਰੀ ਨੇ ਪੁੱਛਿਆ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾਅਵਾ ਕਰਦੇ ਹਨ ਕਿ ਦਿੱਲੀ ਦੇ ਸਰਕਾਰੀ ਸਕੂਲ ਵਿਸ਼ਵ ਪੱਧਰੀ ਹਨ, ਕੀ ਨਿਗਮ ਸਕੂਲ ਵਿਸ਼ਵ ਪੱਧਰੀ ਨਹੀਂ ਹਨ, ਜਿਨ੍ਹਾਂ ਨੂੰ ਇੰਨੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਵੱਲ ਚੁਣਿਆ ਗਿਆ ਹੈ। ਇਸ ਮੌਕੇ ਪਰਵੇਜ਼ ਆਲਮ ਵੀ ਮੌਜੂਦ ਸਨ। ਸ੍ਰੀ ਸ਼ਾਸਤਰੀ ਨੇ ਕਿਹਾ ਕਿ ਜੇ ਮੁੱਖ ਮੰਤਰੀ ਕੇਜਰੀਵਾਲ ਤੇ ਸਿਸੋਦੀਆ ਦਾ ਦਿੱਲੀ ਦੇ ਸਿੱਖਿਆ ਮਾਡਲ ਵਿਸ਼ਵ ਪੱਧਰੀ ਹੋਣ ਦਾ ਦਾਅਵਾ ਸੱਚ ਹੈ, ਤਾਂ ਕੋਵਿਡ ਤੋਂ ਪਹਿਲਾਂ ਅਰਵਿੰਦ ਸਰਕਾਰ ਦੇ ਕਾਰਜਕਾਲ ਦੌਰਾਨ 1 ਲੱਖ 10 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਸਰਕਾਰੀ ਸਕੂਲ ਕਿਉਂ ਛੱਡ ਦਿੱਤੇ ਸਨ ਜਦੋਂ ਕਿ ਇਸੇ ਸਮੇਂ ਦੌਰਾਨ ਪ੍ਰਾਈਵੇਟ ਸਕੂਲਾਂ ਵਿੱਚ 3 ਲੱਖ 25 ਹਜ਼ਾਰ ਵਿਦਿਆਰਥੀਆਂ ਦਾ ਵਾਧਾ ਹੋਇਆ ਤੇ ਦਿੱਲੀ ਨਗਰ ਨਿਗਮ ਦੇ ਸਕੂਲਾਂ ਵਿੱਚ ਵੀ 1 ਲੱਖ 75 ਹਜ਼ਾਰ ਵਿਦਿਆਰਥੀਆਂ ਦੀ ਵੱਡੀ ਗਿਰਾਵਟ ਦੇਖਣ ਨੂੰ ਮਿਲੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ 45 ਫ਼ੀਸਦੀ ਅਧਿਆਪਕਾਂ ਦੀ ਘਾਟ ਹੈ ਜਦੋਂ ਕਿ 1027 ਸਰਕਾਰੀ ਸਕੂਲਾਂ ਵਿੱਚੋਂ ਸਿਰਫ 196 ਵਿੱਚ ਹੀ ਪ੍ਰਿੰਸੀਪਲ ਹਨ। ਉਨ੍ਹਾਂ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਦਿੱਲੀ ਸਰਕਾਰ ਦੇ ਸਿਰਫ਼ 339 ਸਕੂਲਾਂ ਵਿੱਚ ਸਾਇੰਸ ਸਟਰੀਮ ਹੈ ਤੇ ਕਾਂਗਰਸ ਦੀ ਸ਼ੀਲਾ ਦੀਕਸ਼ਤ ਦੀ ਅਗਵਾਈ ਵਿੱਚ ਬਣਾਏ ਗਏ 16 ਸਕੂਲ ਅਰਵਿੰਦ ਸਰਕਾਰ ਵੱਲੋਂ ਬੰਦ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All