DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

1984 ਦੀ ਸਿੱਖ ਨਸਲਕੁਸ਼ੀ ਦੀ ਸਰਬਸੰਮਤੀ ਨਾਲ ਨਿਖੇਧੀ ਕਰੇ ਸੰਸਦ: ਹਰਸਿਮਰਤ

ਸੰਸਦ ਦੀ ਪੁਰਾਣੀ ਇਮਾਰਤ ਗੁਰੂ ਤੇਗ ਬਹਾਦਰ ਨੂੰ ਸਮਰਪਿਤ ਕਰਨ ਦੀ ਮੰਗ
  • fb
  • twitter
  • whatsapp
  • whatsapp

ਨਵੀਂ ਦਿੱਲੀ (ਪੱਤਰ ਪ੍ਰੇਰਕ): ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ 17ਵੀਂ ਸੰਸਦ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ 1984 ਦੀ ਸਿੱਖ ਨਸਲਕੁਸ਼ੀ ਦੀ ਨਿਖੇਧੀ ਕਰੇ। ਉਨ੍ਹਾਂ ਪੁਰਾਣੀ ਸੰਸਦ ਦੀ ਇਮਾਰਤ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਨੂੰ ਸਮਰਪਿਤ ਕਰਨ ਦੀ ਗੱਲ ਆਖੀ। ਇਹ ਵੀ ਮੰਗ ਕੀਤੀ ਗਈ ਕਿ ਲੋਕ ਸਭਾ ਵਿਚ ਮਹਿਲਾ ਰਾਖਵਾਂਕਰਨ ਬਿੱਲ ’ਤੇ ਚਰਚਾ ਕੀਤੀ ਜਾਵੇ ਤੇ ਇਸ ਨੂੰ ਪਾਸ ਕਰ ਕੇ ਮਹਿਲਾ ਸ਼ਕਤੀਕਰਨ ਲਈ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 1984 ਵਿਚ ਕਿਵੇਂ ਕਾਂਗਰਸ ਪਾਰਟੀ ਨੇ ਕੌਮੀ ਰਾਜਧਾਨੀ ਦੇ ਨਾਲ-ਨਾਲ ਦੇਸ਼ ਦੇ ਹੋਰ ਭਾਗਾਂ ਵਿਚ ਸਿੱਖਾਂ ਦਾ ਕਤਲੇਆਮ ਕਰਵਾ ਕੇ ਸਮੁੱਚੀ ਸਿੱਖ ਕੌਮ ਨੂੰ ਖਤਮ ਕਰਨ ਦਾ ਯਤਨ ਕੀਤਾ। ਉਸ ਵੇਲੇ ਦੀ ਕਾਂਗਰਸ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖਤ ’ਤੇ ਹਮਲਾ ਕਰਵਾਇਆ ਸੀ। ਜੇਕਰ ਇਸ ਸਰਕਾਰ ਨੇ ਸਿੱਖ ਕੌਮ ਲਈ ਨਿਆਂ ਦੀ ਗੱਲ ਕੀਤੀ ਹੁੰਦੀ ਤਾਂ ਹੋਰ ਤਰਾਸਦੀਆਂ ਤੋਂ ਬਚਾਅ ਹੋ ਸਕਦਾ ਸੀ। ਉਨ੍ਹਾਂ ਸੰਸਦ ਦੀ ਪੁਰਾਣੀ ਇਮਾਰਤ ਗੁਰੂ ਤੇਗ ਬਹਾਦਰ ਨੂੰ ਸਮਰਪਿਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਕਸ਼ਮੀਰੀ ਹਿੰਦੂ ਭਾਈਚਾਰੇ ਦੇ ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਸ਼ਹਾਦਤ ਦਿੱਤੀ ਜਿਸ ਨੇ ਮਨੁੱਖੀ ਹੱਕਾਂ ਤੇ ਧਾਰਮਿਕ ਆਜ਼ਾਦੀ ਦੀ ਨੀਂਹ ਰੱਖੀ।