ਨਵੀਂ ਦਿੱਲੀ, 11 ਜੂਨ
ਦਿੱਲੀ ਦੇ ਰੋਹਿਣੀ ਸਥਿਤ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿਚ ਅੱਜ ਤੜਕੇ ਅੱਗ ਲੱਗ ਗਈ, ਜਿਸ ਕਾਰਨ 64 ਸਾਲ ਦੇ ਮਰੀਜ਼ ਦੀ ਮੌਤ ਹੋ ਗਈ। ਅਧਿਕਾਰੀਆਂ ਮੁਤਾਬਕ ਪੂਠ ਖੁਰਦ ਸਥਿਤ ਬ੍ਰਹਮ ਸ਼ਕਤੀ ਹਸਪਤਾਲ ਦੀ ਤੀਜੀ ਮੰਜ਼ਿਲ ‘ਤੇ ਸਵੇਰੇ 5 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਇਸ ਤੋਂ ਬਾਅਦ 9 ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ। ਦਿੱਲੀ ਫਾਇਰ ਸਰਵਿਸ (ਡੀਐੱਫਐੱਸ) ਦੇ ਡਾਇਰੈਕਟਰ ਅਤੁਲ ਗਰਗ ਨੇ ਕਿਹਾ ਕਿ ਇੱਕ ਮਰੀਜ਼ ਨੂੰ ਛੱਡ ਕੇ ਬਾਕੀ ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮਰੀਜ਼ ਵੈਂਟੀਲੇਟਰ ‘ਤੇ ਸੀ ਅਤੇ ਉਸ ਦੀ ਮੌਤ ਹੋ ਗਈ।।