DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਯੂਥ ਕਾਂਗਰਸ ਵਰਕਰਾਂ ਦੀ ਗ੍ਰਿਫ਼ਤਾਰੀ ਵਿਰੁੱਧ ਸ਼ਾਂਤਮਈ ਸੱਤਿਆਗ੍ਰਹਿ

ਗ੍ਰਿਫ਼ਤਾਰ ਆਗੂਆਂ ਨੂੰ ਜਲਦੀ ਰਿਹਾਅ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਧਰਨਾਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਰਾਣਾ ਗੁਰਜੀਤ ਸਿੰਘ। -ਫੋਟੋ: ਦਿਓਲ
Advertisement

ਅੱਜ ਇੱਥੇ ਭਾਰਤੀ ਯੂਥ ਕਾਂਗਰਸ ਨੇ ਰਾਸ਼ਟਰੀ ਪ੍ਰਧਾਨ ਉਦੈ ਭਾਨੂ ਚਿਬ ਅਤੇ ਹੋਰ ਯੂਥ ਕਾਂਗਰਸ ਵਰਕਰਾਂ ਦੀ ਗ੍ਰਿਫ਼ਤਾਰੀ ਵਿਰੁੱਧ ਸ਼ਾਂਤਮਈ ਸੱਤਿਆਗ੍ਰਹਿ ਕੀਤਾ। ਕਾਂਗਰਸ ਦੇ ਕਈ ਸੀਨੀਅਰ ਆਗੂਆਂ ਨੇ ਇਸ ਵਿੱਚ ਹਿੱਸਾ ਲਿਆ। ਆਲ ਇੰਡੀਆ ਕਾਂਗਰਸ ਕਮੇਟੀ (ਏ ਆਈ ਸੀ ਸੀ) ਦੇ ਮੀਡੀਆ ਵਿਭਾਗ ਦੇ ਚੇਅਰਮੈਨ ਪਵਨ ਖੇੜਾ, ਸਾਬਕਾ ਯੂਥ ਕਾਂਗਰਸ ਪ੍ਰਧਾਨ ਅਤੇ ਏ ਆਈ ਸੀ ਸੀ ਸਕੱਤਰ ਸ੍ਰੀਨਿਵਾਸ ਬੀ ਵੀ, ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇਵੇਂਦਰ ਯਾਦਵ, ਪੰਜਾਬ ਤੋਂ ਕਾਂਗਰਸ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਕਈ ਹੋਰ ਸੀਨੀਅਰ ਕਾਂਗਰਸੀ ਆਗੂਆਂ ਨੇ ਸੱਤਿਆਗ੍ਰਹਿ ਵਿੱਚ ਹਿੱਸਾ ਲਿਆ ਅਤੇ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕੀਤਾ। ਆਗੂਆਂ ਨੇ ਸਰਬਸੰਮਤੀ ਨਾਲ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂ ਚਿਬ ਅਤੇ ਹੋਰ ਯੂਥ ਕਾਂਗਰਸੀ ਵਰਕਰਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ। ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਅਪਰਾਧ ਨਹੀਂ। ਯੂਥ ਕਾਂਗਰਸ ਵਰਕਰਾਂ ਨੇ ਦੇਸ਼ ਭਰ ਦੇ ਨੌਜਵਾਨਾਂ, ਕਿਸਾਨਾਂ ਅਤੇ ਹਰ ਨਾਗਰਿਕ ਦੀ ਆਵਾਜ਼ ਬੁਲੰਦ ਕੀਤੀ ਹੈ। ਅਮਰੀਕਾ-ਭਾਰਤ ਵਪਾਰ ਸਮਝੌਤੇ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਜਵਾਬ ਮੰਗਣ ’ਤੇ ਕਾਂਗਰਸੀ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਮੌਕੇ ਦੇਸ਼ ਭਰ ਦੇ ਯੂਥ ਕਾਂਗਰਸ ਵਰਕਰਾਂ, ਰਾਸ਼ਟਰੀ ਕਾਰਜਕਾਰਨੀ ਮੈਂਬਰਾਂ ਅਤੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨਾਂ ਨੇ ਹਿੱਸਾ ਲਿਆ।

Advertisement
Advertisement
×