ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੁੱਟੂ ਦਾ ਆਟਾ ਖਾਣ ਕਾਰਨ ਲੋਕ ਬਿਮਾਰ

ਪੁਲੀਸ ਵੱਲੋਂ 150 ਤੋਂ 200 ਲੋਕਾਂ ਦੇ ਬਿਮਾਰ ਹੋਣ ਦੀ ਪੁਸ਼ਟੀ
Advertisement

ਦਿੱਲੀ ਵਿੱਚ ਮੰਗਲਵਾਰ ਸਵੇਰੇ ਲੋਕਾਂ ਵਿੱਚ ਦਹਿਸ਼ਤ ਦੇਖਣ ਨੂੰ ਮਿਲੀ ਕਿਉਂਕਿ ਕੁੱਟੂ ਦਾ ਆਟਾ ਖਾਣ ਤੋਂ ਬਾਅਦ ਲਗਪਗ 150 ਤੋਂ 200 ਲੋਕ ਬਿਮਾਰ ਹੋ ਗਏ, ਇਸ ਗੱਲ ਦੀ ਪੁਸ਼ਟੀ ਪੁਲੀਸ ਅਤੇ ਹਸਪਤਾਲ ਦੇ ਸੂਤਰਾਂ ਨੇ ਕੀਤੀ ਹੈ। ਪ੍ਰਭਾਵਿਤ ਨਿਵਾਸੀ ਜਹਾਂਗੀਰਪੁਰੀ, ਮਹਿੰਦਰਾ ਪਾਰਕ, ਸਮੈਪੁਰ, ਭਲਸਵਾ ਡੇਅਰੀ, ਲਾਲ ਬਾਗ ਅਤੇ ਸਵਰੂਪ ਨਗਰ ਸਮੇਤ ਨੇੜੇ ਦੇ ਖੇਤਰਾਂ ਤੋਂ ਸਨ।

ਇਹ ਚਿੰਤਾਜਨਕ ਹਾਲਾਤ ਬਾਰੇ ਸਵੇਰੇ 6:10 ਵਜੇ ਦੇ ਕਰੀਬ ਜਹਾਂਗੀਰਪੁਰੀ ਪੁਲੀਸ ਨੂੰ ਲੋਕਾਂ ਦੇ ਬਿਮਾਰ ਹੋਣ ਦੀਆਂ ਕਈ ਸ਼ਿਕਾਇਤਾਂ ਮਿਲੀਆਂ। ਪ੍ਰਭਾਵਿਤ ਲੋਕਾਂ ਨੂੰ ਬੀ.ਜੇ.ਆਰ.ਐੱਮ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੱਸਿਆ ਕਿ ਮਰੀਜ਼ਾਂ ਨੇ ਮੁੱਖ ਤੌਰ ’ਤੇ ਉਲਟੀਆਂ ਦੀ ਸ਼ਿਕਾਇਤ ਕੀਤੀ ਸੀ, ਬਹੁਤੇ ਮਰੀਜ਼ਾਂ ਦੀ ਹਾਲਤ ਸਥਿਰ ਬਣੀ ਹੋਈ ਸੀ ਅਤੇ ਉਹ ਖ਼ਤਰੇ ਤੋਂ ਬਾਹਰ ਸਨ। ਮੁੱਖ ਮੈਡੀਕਲ ਅਫ਼ਸਰ ਡਾ. ਵਿਸ਼ੇਸ਼ ਯਾਦਵ ਨੇ ਜਨਤਾ ਨੂੰ ਭਰੋਸਾ ਦਿਵਾਇਆ ਕਿ ਸਾਰੇ ਮਰੀਜ਼ ਠੀਕ ਹਨ। ਸੂਚਨਾ ਮਿਲਦੇ ਹੀ ਦਿੱਲੀ ਪੁਲੀਸ ਵੀ ਤੁਰੰਤ ਹਰਕਤ ਵਿੱਚ ਆਈ ਅਤੇ ਲੋਕਾਂ ਨੂੰ, ਸਥਾਨਕ ਦੁਕਾਨਦਾਰਾਂ, ਵਿਕਰੇਤਾਵਾਂ ਅਤੇ ਨਿਵਾਸੀਆਂ ਨੂੰ ਸੂਚਿਤ ਕੀਤਾ ਗਿਆ। ਜਿਨ੍ਹਾਂ ਇਲਾਕਿਆਂ ਵਿੱਚੋਂ ਲੋਕਾਂ ਦੇ ਬਿਮਾਰ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ, ਪੁਲੀਸ ਨੇ ਉਨ੍ਹਾਂ ਇਲਾਕਿਆਂ ਦੇ ਦੁਕਾਨਦਾਰਾਂ ਨੂੰ ਕੁੱਟੂ ਦੇ ਆਟੇ ਦੀ ਵਿਕਰੀ ਨਾ ਕਰਨ ਤੋਂ ਰੋਕ ਦਿੱਤਾ ਹੈ। ਪੁਲੀਸ ਨੇ ਸਥਾਨਕ ਲੋਕਾਂ ਵੀ ਇਸ ਸਬੰਧੀ ਸਾਵਧਾਨੀ ਵਰਤਣ ਲਈ ਕਿਹਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਦੀ ਜਾਣਕਾਰੀ ਫੂਡ ਵਿਭਾਗ ਨੂੰ ਵੀ ਦਿੱਤੀ ਗਈ ਹੈ। ਵਿਭਾਗ ਵੱਲੋਂ ਇਸ ਮਾਮਲੇ ਵਿੱਚ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਜ਼ਿਕਰ ਯੋਗ ਹੈ ਕਿ ਨਰਾਤੇ ਸ਼ੁਰੂ ਹੋਣ ਕਰ ਕੇ ਲੋਕਾਂ ਵੱਲੋਂ ਸ਼ਰਧਾ ਤਹਿਤ ਵਰਤ ਰੱਖਿਆ ਜਾਂਦਾ ਹੈ ਅਤੇ ਵਰਤ ਦੌਰਾਨ ਓਹ ਕੁੱਟੂ ਦੇ ਆਟੇ ਦਾ ਇਸਤੇਮਾਲ ਕਰਦੇ ਹਨ।

Advertisement

 

ਕੇਂਦਰੀ ਮੰਤਰੀ ਨੇ ਜਾਂਚ ਦਾ ਭਰੋਸਾ ਦਿੱਤਾ

ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਚਿਰਾਗ ਪਾਸਵਾਨ ਨੇ ਇਸ ਘਟਨਾ ਦੀ ਪੂਰੀ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪ੍ਰੋਸੈਸਡ ਫੂਟ ਦੀ ਗੁਣਵੱਤਾ ਨਾਲ ਸਮਝੌਤਾ ਨਹੀਂ ਕਰਾਂਗੇ। ਪਾਸਵਾਨ ਨੇ ਕਿਹਾ ਜਦੋਂ ਵੀ ਅਜਿਹੀਆਂ ਸ਼ਿਕਾਇਤਾਂ ਮਿਲਦੀਆਂ ਹਨ ਤਾਂ ਸਰਕਾਰ ਵੱਲੋਂ ਇਸ ਦੀ ਪੂਰੀ ਜਾਂਚ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਭੋਜਨ ਵਿੱਚ ਮਿਲਾਵਟ ਦੀ ਪੂਰੀ ਜਾਂਚ ਕੀਤੀ ਜਾਵੇਗਾ। ਕੇਂਦਰੀ ਮੰਤਰੀ ਨੇ ਇਸ ਘਟਨਾ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਮੈਡੀਕਲ ਟੀਮਾਂ ਨੇ ਤੁਰੰਤ ਹਰਕਤ ਵਿੱਚ ਆ ਕੇ ਪ੍ਰਭਾਵਿਤ ਲੋਕਾਂ ਹਸਪਤਾਲ ਵਿੱਚ ਭਰਤੀ ਕਰਵਾ ਕੇ ਇਲਾਜ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕ ਰਹੇ ਹਾਂ, ਉਨ੍ਹਾਂ ਇਸ ਸਬੰਧੀ ਪੂਰੀ ਜਾਂਚ ਕਰਵਾਉਣ ਦਾ ਭਰੋਸਾ ਦਿਵਾਇਆ। - ਪੀ.ਟੀ.ਆਈ.

Advertisement
Show comments