ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਿੱਲੀ ਵਿੱਚ ਹਵਾ ਪ੍ਰਦੂਸ਼ਣ ਕਾਰਨ ਲੋਕ ਪ੍ਰੇਸ਼ਾਨ

ਹਵਾ ਦੀ ਗੁਣਵੱਤਾ ਖਰਾਬ ਸ਼੍ਰੇਣੀ ਵਿੱਚ; ਏਅਰ ਕੁਆਲਿਟੀ ਇੰਡੈਕਸ 288 ਦਰਜ
ਗੁਰੂਗ੍ਰਾਮ ਵਿੱਚ ਧੁਆਂਖੀ ਧੁੰਦ ਦੌਰਾਨ ਆਪਣੀ ਮੰਜ਼ਿਲ ਵੱਲ ਜਾਂਦੇ ਹੋਏ ਲੋਕ। -ਫੋਟੋ: ਏ ਐੱਨ ਆਈ
Advertisement

ਕੌਮੀ ਰਾਜਧਾਨੀ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਮੁੜ ‘ਖਰਾਬ’ ਸ਼੍ਰੇਣੀ ਵਿੱਚ ਪਹੁੰਚ ਗਈ ਹੈ ਜਿਸ ਵਿੱਚ ਕੱਲ੍ਹ ਥੋੜ੍ਹਾ ਸੁਧਾਰ ਹੋਇਆ ਸੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਅੱਜ ਰਾਜਧਾਨੀ ਦਿੱਲੀ ਵਿੱਚ ਹਵਾ ਗੁਣਵੱਤਾ ਸੂਚਕ ਅੰਕ 288 ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਸ਼ਹਿਰ ਵਿੱਚ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਲੈਣਾ ਔਖਾ ਹੋਇਆ ਪਿਆ ਹੈ ਤੇ ਲੋਕ ਕਈ ਬਿਮਾਰੀਆਂ ਦਾ ਸ਼ਿਕਾਰ ਰੋ ਰਹੇ ਹਨ। ਸਿਹਤ ਮਾਹਿਰਾਂ ਨੇ ਬੱਚਿਆਂ, ਬਜ਼ੁਰਗਾਂ ਅਤੇ ਸਾਹ ਦੀਆਂ ਸਮੱਸਿਆਵਾਂ ਤੋਂ ਪੀੜਤ ਲੋਕਾਂ ਨੂੰ ਬਾਹਰ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਹੈ। ਮਾਹਿਰਾਂ ਨੇ ਕਿਹਾ ਕਿ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਇਸ ਹਫ਼ਤੇ ਥੋੜ੍ਹੇ ਜਿਹੇ ਸੁਧਾਰ ਦੇ ਬਾਵਜੂਦ ਦਿੱਲੀ ਦਾ ਹਵਾ ਪ੍ਰਦੂਸ਼ਣ ਜਿਉਂ ਦਾ ਤਿਉਂ ਬਣਿਆ ਹੋਇਆ ਹੈ, ਕਈ ਇਲਾਕਿਆਂ ਵਿੱਚ ਫਿਰ ਤੋਂ ‘ਬਹੁਤ ਮਾੜੀ’ ਹਵਾ ਦੀ ਰਿਪੋਰਟ ਕੀਤੀ ਗਈ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ ਆਨੰਦ ਵਿਹਾਰ ਅਤੇ ਦਿੱਲੀ ਛਾਉਣੀ ਦਾ ਏ ਕਿਊ ਆਈ 302 ਸੀ। ਭਾਰਤੀ ਮੌਸਮ ਵਿਭਾਗ ਨੇ ਸ਼ੁੱਕਰਵਾਰ ਅਤੇ ਸ਼ਨਿਚਰਵਾਰ ਨੂੰ ਹਲਕੀ ਤੋਂ ਦਰਮਿਆਨੀ ਧੁੰਦ ਦੀ ਭਵਿੱਖਬਾਣੀ ਕੀਤੀ ਹੈ। ਅੱਜ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 8.6 ਡਿਗਰੀ ਸੈਲਸੀਅਸ ਰਿਹਾ, ਜੋ ਕਿ ਸੀਜ਼ਨ ਦੇ ਔਸਤ ਤੋਂ 1.0 ਡਿਗਰੀ ਘੱਟ ਹੈ। ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ। ਇਸੇ ਤਰ੍ਹਾਂ ਮੌਸਮ ਵਿੱਚ ਨਮੀ ਦੀ ਮਾਤਰਾ 91 ਦਰਜ ਕੀਤੀ ਗਈ।

Advertisement
Advertisement
Show comments