DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Akali Dal ਦਿੱਲੀ ਸਟੇਟ ’ਚ ਲੋਕਾਂ ਦਾ ਭਰੋਸਾ ਵਧਿਆ: ਕਾਲਕਾ

ਅਮਨਜੀਤ ਸਿੰਘ ਅਤੇ ਉਨ੍ਹਾਂ ਦੇ ਵੱਡੀ ਗਿਣਤੀ ਸਾਥੀਆਂ ਨੇ ਦਲ ਵਿੱਚ ਸ਼ਮੂਲੀਅਤ ਕੀਤੀ

  • fb
  • twitter
  • whatsapp
  • whatsapp
featured-img featured-img
ਅਮਨਦੀਪ ਸਿੰਘ ਦਾ ਸਵਾਗਤ ਕਰਦੇ ਹੋਏ ਹਰਮੀਤ ਸਿੰਘ ਕਾਲਕਾ ਅਤੇ ਹੋਰ ਆਗੂ। -ਫੋਟੋ: ਦਿਓਲ
Advertisement

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਕੌਮੀ ਆਗੂ ਹਰਮੀਤ ਸਿੰਘ ਕਾਲਕਾ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਹਮੇਸ਼ਾਂ ਸਿੱਖ ਕੌਮ ਦੀ ਚੜ੍ਹਦੀ ਕਲਾ, ਪੰਥਕ ਮਰਿਆਦਾਵਾਂ ਅਤੇ ਲੋਕ ਸੇਵਾ ਲਈ ਸਮਰਪਿਤ ਰਹੀ ਹੈ। ਦਲ ਨੇ ਹਰ ਔਖੇ ਸਮੇਂ ਦੌਰਾਨ ਸੰਗਤ, ਕਿਸਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਡਟ ਕੇ ਆਵਾਜ਼ ਬੁਲੰਦ ਕੀਤੀ ਹੈ, ਜਿਸ ਕਰ ਕੇ ਲੋਕਾਂ ਦਾ ਭਰੋਸਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੀ ਸੋਚ, ਸਿਧਾਂਤਾਂ ਅਤੇ ਪੰਥਕ ਸੇਵਾਵਾਂ ਪ੍ਰਤੀ ਲਗਾਤਾਰ ਵਧ ਰਿਹਾ ਹੈ। ਸ੍ਰੀ ਕਾਲਕਾ ਨੇ ਦੱਸਿਆ ਕਿ ਅੱਜ ਵਾਰਡ ਨੰਬਰ 46 ਤੋਂ ਅਮਨਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਸਾਰਿਆਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਰਟੀ ਵੱਲੋਂ ਜੀ ਆਇਆਂ ਆਖਦਿਆਂ ਕਿਹਾ ਕਿ ਇਹ ਸ਼ਮੂਲੀਅਤ ਭੁਪਿੰਦਰ ਸਿੰਘ ਭੁੱਲਰ ਅਤੇ ਸ਼ਮਸ਼ੇਰ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ ਹੈ, ਜੋ ਇਸ ਗੱਲ ਦਾ ਪ੍ਰਮਾਣ ਹੈ ਕਿ ਨੌਜਵਾਨ ਅਤੇ ਸੰਗਤ ਪੰਥਕ ਵਿਚਾਰਧਾਰਾ ਨਾਲ ਵੱਡੇ ਪੱਧਰ ’ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨਾਲ ਜੁੜ ਰਹੇ ਹਨ।

ਉਨ੍ਹਾਂ ਕਿਹਾ ਕਿ ਕਰੋਨਾ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਨੁੱਖਤਾ ਦੀ ਸੇਵਾ ਦਾ ਵਿਲੱਖਣ ਇਤਿਹਾਸ ਰਚਿਆ। ਘਰ-ਘਰ ਲੰਗਰ ਅਤੇ ਰਾਸ਼ਨ ਪਹੁੰਚਾਉਣ ਤੋਂ ਲੈ ਕੇ ਮੁਫ਼ਤ ਡਾਇਲੇਸਿਸ, ਸਸਤੀਆਂ ਦਵਾਈਆਂ, ਐੱਮ ਆਰ ਆਈ, ਸੀ ਟੀ ਸਕੈਨ ਅਤੇ ਹੋਰ ਮੈਡੀਕਲ ਸਹੂਲਤਾਂ ਮੁਹੱਈਆ ਕਰਵਾ ਕੇ ਕਮੇਟੀ ਨੇ ਹਜ਼ਾਰਾਂ ਪਰਿਵਾਰਾਂ ਲਈ ਸੇਵਾ ਕੀਤੀ। ਗੁਰੂ ਹਰਿਕ੍ਰਿਸ਼ਨ ਪਬਲਿਕ ਹਸਪਤਾਲ ਅਤੇ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਚੱਲ ਰਹੀਆਂ ਸਿਹਤ ਸੇਵਾਵਾਂ ਦਾ ਲਾਭ ਲੱਖਾਂ ਲੋਕਾਂ ਨੂੰ ਮਿਲ ਰਿਹਾ ਹੈ।

Advertisement

ਸ੍ਰੀ ਕਾਲਕਾ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਵੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਕੰਮ ਕੀਤੇ ਗਏ ਹਨ। ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ, ਕਾਲਜਾਂ ਅਤੇ ਇੰਜਨੀਅਰਿੰਗ ਸੰਸਥਾਵਾਂ ਨੂੰ ਆਧੁਨਿਕ ਸਹੂਲਤਾਂ ਨਾਲ ਮਜ਼ਬੂਤ ਕੀਤਾ ਗਿਆ ਹੈ। ਇਸ ਸਦਕਾ ਹਰ ਸਾਲ ਹਜ਼ਾਰਾਂ ਵਿਦਿਆਰਥੀ ਉੱਚ ਸਿੱਖਿਆ ਪ੍ਰਾਪਤ ਕਰ ਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾ ਰਹੇ ਹਨ।

Advertisement

Advertisement
×