DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਲਮਾਨ ਰਸ਼ਦੀ ਦੀ ਪੁਸਤਕ ’ਤੇ ਪਾਬੰਦੀ ਦੀ ਮੰਗ ਵਾਲੀ ਪਟੀਸ਼ਨ ਖਾਰਜ

ਨਾਵਲ ‘The Satanic Verses’ ਦੇ ਵਿਵਾਦ ਦਾ ਮਾਮਲਾ

  • fb
  • twitter
  • whatsapp
  • whatsapp
Advertisement
ਸੁਪਰੀਮ ਕੋਰਟ ਨੇ ਅੱਜ ਸਲਮਾਨ ਰਸ਼ਦੀ ਦੇ ਵਿਵਾਦਪੂਰਨ ਨਾਵਲ ‘The Satanic Verses’ ਉੱਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਇਹ ਪਟੀਸ਼ਨ ਜਸਟਿਸ ਵਿਕਰਮ ਨਾਥ ਅਤੇ ਸੰਦੀਪ ਮਹਿਤਾ ਦੇ ਬੈਂਚ ਦੇ ਸਾਹਮਣੇ ਸੁਣਵਾਈ ਲਈ ਆਈ ਸੀ।

ਪਟੀਸ਼ਨਕਰਤਾਵਾਂ ਵੱਲੋਂ ਪੇਸ਼ ਹੋਏ ਵਕੀਲ ਨੇ ਦਿੱਲੀ ਹਾਈ ਕੋਰਟ ਦੇ ਪਿਛਲੇ ਸਾਲ ਨਵੰਬਰ ਦੇ ਹੁਕਮ ਦਾ ਹਵਾਲਾ ਦਿੱਤਾ।

Advertisement

ਹਾਈ ਕੋਰਟ ਨੇ 1988 ਵਿੱਚ ਰਾਜੀਵ ਗਾਂਧੀ ਸਰਕਾਰ ਦੇ ‘ਦਿ ਸੈਟੇਨਿਕ ਵਰਸੇਜ਼’ ਦੇ ਆਯਾਤ ’ਤੇ ਪਾਬੰਦੀ ਲਗਾਉਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਇਹ ਕਹਿੰਦਿਆਂ ਕਾਰਵਾਈ ਬੰਦ ਕਰ ਦਿੱਤੀ ਸੀ ਕਿ ਅਧਿਕਾਰੀ ਸਬੰਧਿਤ ਨੋਟੀਫਿਕੇਸ਼ਨ ਪੇਸ਼ ਕਰਨ ਵਿੱਚ ਅਸਫ਼ਲ ਰਹੇ ਹਨ, ਇਸ ਲਈ ਇਹ ਮੰਨਣਾ ਪਵੇਗਾ ਕਿ ਇਸ ਦੀ ਕੋਈ ਤੁੱਕ ਨਹੀਂ ਬਣਦੀ।

ਬੈਂਚ ਨੇ ਪਟੀਸ਼ਨ ਖਾਰਜ ਕਰਦਿਆਂ ਕਿਹਾ, ‘‘ਤੁਸੀਂ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚੁਣੌਤੀ ਦੇ ਰਹੇ ਹੋ।’’

ਪਟੀਸ਼ਨ ਐਡਵੋਕੇਟ ਚਾਂਦ ਕੁਰੈਸ਼ੀ ਰਾਹੀਂ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਗਈ ਸੀ। ਇਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਕਿਤਾਬ ਹਾਈ ਕੋਰਟ ਦੁਆਰਾ ਪਾਸ ਕੀਤੇ ਗਏ ਹੁਕਮ ਕਾਰਨ ਉਪਲਬਧ ਸੀ। ਕੇਂਦਰ ਨੇ 1988 ਵਿੱਚ ਕਾਨੂੰਨ ਅਤੇ ਵਿਵਸਥਾ ਦੇ ਕਾਰਨਾਂ ਕਰਕੇ ਬੁੱਕਰ ਪੁਰਸਕਾਰ ਜੇਤੂ ਲੇਖਕ ਦੀ ‘ਦਿ ਸੈਟੇਨਿਕ ਵਰਸੇਜ਼’ ਦੇ ਆਯਾਤ ’ਤੇ ਪਾਬੰਦੀ ਲਗਾ ਦਿੱਤੀ ਸੀ, ਜਦੋਂ ਦੁਨੀਆ ਭਰ ਦੇ ਮੁਸਲਮਾਨਾਂ ਨੇ ਇਸ ਨੂੰ ਧਰਮ ਵਿਰੋਧੀ ਕਰਾਰ ਦਿੱਤਾ ਸੀ।

Advertisement
×