ਨਵੀਂ ਦਿੱਲੀ, 23 ਜੂਨ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਦੇ ਲਾਗਾਤਾਰ 17ਵੇਂ ਦਿਨ ਪੈਟਰੋਲ 20 ਪੈਸੇ ਅਤੇ ਡੀਜ਼ਲ ਵਿਚ 55 ਪੈਸੇ ਪ੍ਰਤੀ ਲਿਟਰ ਹੋਰ ਵਧਾ ਦਿੱਤਾ ਗਿਆ। ਇਸ ਸਮੇਂ ਦੌਰਾਨ ਪੈਟਰੋਲ ਦੀ ਕੀਮਤ ਵਿੱਚ 8.50 ਰੁਪਏ ਅਤੇ ਡੀਜ਼ਲ ਵਿੱਚ 10.01 ਰੁਪਏ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਤੇਲ ਮਾਰਕੀਟਿੰਗ ਕੰਪਨੀਆਂ ਦੀ ਕੀਮਤ ਨੋਟੀਫਿਕੇਸ਼ਨ ਅਨੁਸਾਰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 79.56 ਰੁਪਏ ਤੋਂ ਵਧ ਕੇ 79.76 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 55 ਪੈਸੇ ਵਧ ਕੇ 79.40 ਰੁਪਏ ਪ੍ਰਤੀ ਲਿਟਰ ਹੋ ਗਈ ਹੈ।