DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਗਰਮੀ ਨਾਲ ਨਜਿੱਠਣ ਲਈ ਯੋਜਨਾ ਤਿਆਰ: Rekha Gupta

ਮੁੱਖ ਮੰਤਰੀ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਲਈ ਸਾਵਧਾਨੀ ਵਰਤਣ ਦੀ ਅਪੀਲ ਕੀਤੀ

  • fb
  • twitter
  • whatsapp
  • whatsapp
Advertisement

ਨਵੀਂ ਦਿੱਲੀ, 6 ਮਈ

Advertisement

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਕੌਮੀ ਰਾਜਧਾਨੀ ਦੇ ਹਰੇਕ ਜ਼ਿਲ੍ਹੇ ਲਈ 13 ‘ਹੀਟਵੇਵ ਰਿਸਪੌਂਸ ਵੈਨਾਂ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਲੋਕਾਂ ਨੂੰ ਗਰਮੀ ਤੋਂ ਬਚਣ ਲਈ ਸਾਵਧਾਨੀ ਵਰਤਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਵਧਦੇ ਤਾਪਮਾਨ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਕੀਤੇ ਗਏ ਉਪਾਵਾਂ ਦਾ ਵੇਰਵਾ ਦੇਣ ਵਾਲੀ ਲੂ ਨਾਲ ਨਜਿੱਠਣ ਸਬੰਧੀ ਕਾਰਜ ਯੋਜਨਾ ਵੀ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੂਰੀ ਦਿੱਲੀ ਵਿੱਚ ਲੂ ਨਾਲ ਨਜਿੱਠਣ ਲਈ ਕਾਰਜ ਯੋਜਨਾ ਲਾਗੂ ਕੀਤੀ ਹੈ, ਜਿਸ ਤਹਿਤ ਓ ਆਰ ਐੱਸ (ਓਰਲ ਰੀਹਾਈਡ੍ਰੇਸ਼ਨ ਸੋਲਿਊਸ਼ਨ) ਦੇ ਪੈਕੇਟ, ਟੋਪੀਆਂ, ਤੌਲੀਏ, ਮੁੱਢਲੀ ਸਹਾਇਤਾ ਦੀ ਸਮੱਗਰੀ ਅਤੇ ਹੋਰ ਜ਼ਰੂਰੀ ਸਾਮਾਨ ਵੰਡਿਆ ਜਾ ਰਿਹਾ ਹੈ।

Advertisement

ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ, ‘‘ਸਾਨੂੰ ਖਾਸ ਤੌਰ ’ਤੇ ਉਨ੍ਹਾਂ ਮਜ਼ਦੂਰਾਂ ਦੀ ਚਿੰਤਾ ਹੈ ਜਿਨ੍ਹਾਂ ਨੂੰ ਬਾਹਰ ਧੁੱਪ ਵਿੱਚ ਕੰਮ ਕਰਨਾ ਪੈਂਦਾ ਹੈ ਅਤੇ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸਾਰੀਆਂ ਜਨਤਕ ਅਤੇ ਨਿੱਜੀ ਸੰਸਥਾਵਾਂ ਨੂੰ ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਦੇ ਵਿਚਕਾਰ ਕੰਮ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।’’ ਉਨ੍ਹਾਂ ਦੱਸਿਆ ਕਿ ਸਕੂਲਾਂ ਨੂੰ ਵੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਉਨ੍ਹਾਂ ਦੇ ਸਰੀਰ ਵਿੱਚ ਪਾਣੀ ਦੀ ਕਮੀ ਨਾ ਹੋਣ ਦੇਣ ਲਈ ਉਚਿਤ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਨਾਲ ਹੀ ਹਸਪਤਾਲਾਂ ਵਿੱਚ ਦਵਾਈਆਂ ਅਤੇ ਬਿਸਤਰਿਆਂ ਦੀ ਉਪਲਬਧਤਾ ਵੀ ਯਕੀਨੀ ਬਣਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਰੇਖਾ ਗੁਪਤਾ ਨੇ ਗਰਮੀਆਂ ਦੇ ਮਹੀਨਿਆਂ ਲਈ ਸ਼ਹਿਰ ਦੀ ਜਲ ਪ੍ਰਬੰਧਨ ਰਣਨੀਤੀ ਦਾ ਜਾਇਜ਼ਾ ਲੈਣ ਲਈ ਦਿੱਲੀ ਸਕੱਤਰੇਤ ਵਿੱਚ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਸੀ। ਮੀਟਿੰਗ ਵਿੱਚ ਪਾਣੀ ਨਾਲ ਸਬੰਧਤ ਪ੍ਰਮੁੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ, ਜਿਸ ਵਿੱਚ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਗ ਦੇ ਸਿਖਰ ਸਮੇਂ ਦੌਰਾਨ ਸਪਲਾਈ ਜਾਂ ਪ੍ਰਤੀਕਿਰਿਆ ਵਿੱਚ ਕੋਈ ਕਮੀ ਨਹੀਂ ਆਉਣੀ ਚਾਹੀਦੀ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਸੀ ਕਿ ਹਰ ਸ਼ਿਕਾਇਤ ਦਾ ਤੁਰੰਤ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ ਅਤੇ ਚਿਤਾਵਨੀ ਦਿੱਤੀ ਕਿ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Advertisement
×