ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਾਕਿਸਤਾਨ ਨਾਲ ਮੈਚ ਖੇਡਣਾ ਦੇਸ਼ ਦੇ ਸ਼ਹੀਦਾਂ ਦਾ ਅਪਮਾਨ: ‘ਆਪ’

ਕੇਜਰੀਵਾਲ, ਆਤਿਸ਼ੀ, ਸੰਜੈ ਸਿੰਘ, ਸੌਰਭ ਭਾਰਦਵਾਜ, ਸਿਸੋਦੀਆ ਸਣੇ ਕਈ ਆਗੂਆਂ ਵੱਲੋਂ ਵਿਰੋਧ
Advertisement

ਆਮ ਆਦਮੀ ਪਾਰਟੀ ਨੇ ਪਾਕਿਸਤਾਨ ਨਾਲ ਕ੍ਰਿਕਟ ਮੈਚ ਦਾ ਸਖ਼ਤ ਵਿਰੋਧ ਕੀਤਾ ਹੈ। ਦੇਸ਼ ਵਾਸੀਆਂ ਨੂੰ ਇਸ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਗਈ ਹੈ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਨੇਤਾ ਮਨੀਸ਼ ਸਿਸੋਦੀਆ, ਸੰਸਦ ਮੈਂਬਰ ਸੰਜੈ ਸਿੰਘ ਅਤੇ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਸਮੇਤ ਹੋਰ ਸੀਨੀਅਰ ਨੇਤਾਵਾਂ ਨੇ ਅੱਤਵਾਦੀਆਂ ਨੂੰ ਪਨਾਹ ਦੇਣ ਵਾਲੇ ਪਾਕਿਸਤਾਨ ਨਾਲ ਕ੍ਰਿਕਟ ਮੈਚ ਖੇਡਣਾ ਦੇਸ਼ ਦੇ ਸ਼ਹੀਦਾਂ ਦਾ ਅਪਮਾਨ ਦੱਸਿਆ ਹੈ। ਇਸ ਦੇ ਨਾਲ ਹੀ, ਦਿੱਲੀ ‘ਆਪ’ ਦੇ ਕਨਵੀਨਰ ਸੌਰਭ ਭਾਰਦਵਾਜ ਨੇ ਦਿੱਲੀ ਦੇ ਪਾਰਟੀ ਕਾਰਕੁਨਾਂ ਨੂੰ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਦਾ ਬਾਈਕਾਟ ਕਰਨ ਦੀ ਸਹੁੰ ਚੁਕਾਈ ਹੈ। ਕੇਜਰੀਵਾਲ ਨੇ ਐਕਸ ’ਤੇ ਕਿਹਾ ਕਿ ਪਾਕਿਸਤਾਨ ਨਾਲ ਮੈਚ ਖੇਡਣਾ ਦੇਸ਼ ਵਿਰੁੱਧ ਦੇਸ਼ਧ੍ਰੋਹ ਹੈ। ਇਸ ਤੋਂ ਹਰ ਭਾਰਤੀ ਬਹੁਤ ਨਾਰਾਜ਼ ਹੈ।

 

Advertisement

‘ਆਪ’ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਐਕਸ ’ਤੇ ਕਿਹਾ ਕਿ ਪਹਿਲਗਾਮ ਹਮਲੇ ਤੋਂ ਬਾਅਦ ਮੋਦੀ ਨੇ ਬਹੁਤ ਮਾਣ ਨਾਲ ਕਿਹਾ ਸੀ ਕਿ ਗੱਲਬਾਤ ਅਤੇ ਅੱਤਵਾਦ ਇਕੱਠੇ ਨਹੀਂ ਚੱਲ ਸਕਦੇ। ਅਜਿਹਾ ਲੱਗਦਾ ਹੈ ਕਿ ਦੇਸ਼ ਭਗਤੀ ਸਿਰਫ ਪ੍ਰਧਾਨ ਮੰਤਰੀ ਦੇ ਭਾਸ਼ਣਾਂ ਤੱਕ ਸੀਮਤ ਹੈ। ਹੁਣ ਪੂਰਾ ਦੇਸ਼ ਪੁੱਛ ਰਿਹਾ ਹੈ ਕਿ ਕੀ ਆਪ੍ਰੇਸ਼ਨ ਸਿੰਧੂਰ ਦੀ ਚਿਤਾ ਇੰਨੀ ਜਲਦੀ ਠੰਢੀ ਹੋ ਗਈ ਕਿ ਇਕ ਅਤਿਵਾਦੀ ਦੇਸ਼ ਨਾਲ ਕ੍ਰਿਕਟ ਮੈਚ ਖੇਡਿਆ ਜਾ ਰਿਹਾ ਹੈ।

ਸੰਸਦ ਮੈਂਬਰ ਸੰਜੈ ਸਿੰਘ ਨੇ ਕਿਹਾ ਕਿ ਪਹਿਲਗਾਮ ਵਿੱਚ ਸਾਡੀਆਂ ਭੈਣਾਂ ਦਾ ਸਿੰਧੂਰ ਤਬਾਹ ਕਰ ਦਿੱਤਾ ਗਿਆ। ਭਾਰਤ ਸਰਕਾਰ ਨੇ ਕਿਹਾ ਕਿ ਪਾਕਿਸਤਾਨ ਦੇ ਅੱਤਵਾਦੀਆਂ ਨੇ ਇਹ ਘਟਨਾ ਕੀਤੀ। ਇਸ ਤੋਂ ਬਾਅਦ ਆਪ੍ਰੇਸ਼ਨ ਸਿੰਧੂਰ ਕੀਤਾ ਗਿਆ, ਜਿਸ ਵਿੱਚ ਸਾਡੇ ਸੈਨਿਕ ਸ਼ਹੀਦ ਹੋਏ, ਨਾਗਰਿਕ ਮਾਰੇ ਗਏ ਅਤੇ ਇੱਕ ਏ.ਡੀ.ਸੀ. ਵੀ ਸ਼ਹੀਦ ਹੋ ਗਿਆ। ਭਾਰਤ ਸਰਕਾਰ ਨੇ ਖੁਦ ਕਿਹਾ ਸੀ ਕਿ ਆਪ੍ਰੇਸ਼ਨ ਸਿੰਧੂਰ ਅਜੇ ਖਤਮ ਨਹੀਂ ਹੋਇਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਹੈ ਕਿ ਖੂਨ ਅਤੇ ਪਾਣੀ ਇਕੱਠੇ ਨਹੀਂ ਵਹਿ ਸਕਦੇ।

ਅਤਿਵਾਦ ਅਤੇ ਕਾਰੋਬਾਰ ਇਕੱਠੇ ਨਹੀਂ ਚੱਲ ਸਕਦੇ। ਇਹ ਪ੍ਰਧਾਨ ਮੰਤਰੀ ਦਾ ਵੀ ਬਿਆਨ ਹੈ। ਫਿਰ ਖੂਨ ਅਤੇ ਖੇਡ ਇਕੱਠੇ ਕਿਵੇਂ ਚੱਲ ਸਕਦੇ ਹਨ? ਸੰਜੈ ਸਿੰਘ ਨੇ ਦੋਸ਼ ਲਾਇਆ ਕਿ ਇਨ੍ਹਾਂ ਨੇਤਾਵਾਂ ਦੇ ਪੁੱਤਰਾਂ ਦਾ ਕਾਰੋਬਾਰ ਕ੍ਰਿਕਟ ਵਿੱਚ ਸ਼ਾਮਲ ਹੈ, ਇਸ ਵਿੱਚ ਹਜ਼ਾਰਾਂ ਕਰੋੜ ਰੁਪਏ ਦੀ ਕਮਾਈ ਸ਼ਾਮਲ ਹੈ। ਦੇਸ਼ ਦਾ ਸਵੈ-ਮਾਣ ਅਤੇ ਸਨਮਾਨ ਨਰਕ ਵਿੱਚ ਜਾ ਸਕਦਾ ਹੈ, ਪਰ ਇਨ੍ਹਾਂ ਦੇ ਪੁੱਤਰਾਂ ਦੀ ਕਮਾਈ ਬੰਦ ਨਹੀਂ ਹੋਣੀ ਚਾਹੀਦੀ।

ਸੰਜੈ ਸਿੰਘ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਸਮਝਣਾ ਪਵੇਗਾ ਕਿ ਇਹ ਨਕਲੀ ਰਾਸ਼ਟਰਵਾਦੀ ਹਨ, ਜੋ ਵਾਰ-ਵਾਰ ਦੇਸ਼ ਭਗਤੀ ਦੀ ਗੱਲ ਕਰਦੇ ਹਨ, ਉਨ੍ਹਾਂ ਲਈ ਕਾਰੋਬਾਰ ਪਹਿਲਾਂ ਆਉਂਦਾ ਹੈ, ਉਨ੍ਹਾਂ ਲਈ ਦੇਸ਼ ਬਹੁਤ ਪਿੱਛੇ ਹੈ।

ਮੈਚ ਦਾ ਬਾਈਕਾਟ ਕਰਨ ਦੀ ਸਹੁੰ ਚੁਕਾਈ

ਦਿੱਲੀ ਦੇ ਕਨਵੀਨਰ ਸੌਰਭ ਭਾਰਦਵਾਜ ਨੇ ਦਿੱਲੀ ਵਿੱਚ ਸਾਰੇ ਲੋਕ ਸਭਾ ਨੁਮਾਇੰਦਿਆਂ ਨਾਲ ਇਕ ਔਨਲਾਈਨ ਮੀਟਿੰਗ ਕੀਤੀ। ਉਨ੍ਹਾਂ ਇਸ ਮੀਟਿੰਗ ਦੌਰਾਨ ਸਾਰਿਆਂ ਨੂੰ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਦਾ ਬਾਈਕਾਟ ਕਰਨ ਦੀ ਸਹੁੰ ਚੁਕਾਈ। ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਨੇ ਪਾਕਿਸਤਾਨ ਨਾਲ ਕ੍ਰਿਕਟ ਮੈਚ ਦਾ ਵਿਰੋਧ ਕਰਦੇ ਹੋਏ ਐਕਸ ’ਤੇ ਕਿਹਾ ਕਿ ਅਤਿਵਾਦੀਆਂ ਨੂੰ ਪਨਾਹ ਦੇਣ ਵਾਲੇ ਦੇਸ਼ ਨਾਲ ਕ੍ਰਿਕਟ ਖੇਡਣਾ ਸਾਡੇ ਸ਼ਹੀਦਾਂ ਦਾ ਅਪਮਾਨ ਹੈ।

Advertisement
Show comments