ਪ੍ਰਧਾਨ ਮੰਤਰੀ ਨੇ ਨਾਗਾਲੈਂਡ ਦੇ ਸੀਨੀਅਰ ਨੇਤਾ ਇਮਕੋਂਗ ਇਮਚੇਨ ਦੇ ਦੇਹਾਂਤ ’ਤੇ ਸੋਗ ਪ੍ਰਗਟਾਇਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਨਾਗਾਲੈਂਡ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਇਮਕੋਂਗ ਐੱਲ. ਇਮਚੇਨ ਦੇ ਦੇਹਾਂਤ ’ਤੇ ਸੋਗ ਪ੍ਰਗਟਾਇਆ।
ਪ੍ਰਧਾਨ ਮੰਤਰੀ ਮੋਦੀ ਨੇ X ’ਤੇ ਪੋਸਟ ਕੀਤਾ, “ ਸ਼੍ਰੀ ਇਮਕੋਂਗ ਐੱਲ. ਇਮਚੇਨ ਜੀ ਨੂੰ ਨਾਗਾਲੈਂਡ ਦੇ ਵਿਕਾਸ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਯਾਦ ਕੀਤਾ ਜਾਵੇਗਾ। ਉਹ ਕਈ ਸਾਲਾਂ ਤੱਕ ਜਨਤਕ ਜੀਵਨ ਵਿੱਚ ਸਰਗਰਮ ਰਹੇ ਅਤੇ ਖਾਸ ਤੌਰ ’ਤੇ ਕਬਾਇਲੀ ਭਾਈਚਾਰਿਆਂ ਦੀ ਭਲਾਈ ਲਈ ਸਮਰਪਿਤ ਰਹੇ।”
ਮੋਦੀ ਨੇ ਅੱਗੇ ਕਿਹਾ ,“ਉਨ੍ਹਾਂ ਦੇ ਵਿਧਾਨਿਕ ਅਤੇ ਮੰਤਰੀ ਵਜੋਂ ਕਾਰਜਕਾਲ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਨੇ ਨਾਗਾਲੈਂਡ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਵਿੱਚ ਵੀ ਯੋਗਦਾਨ ਦਿੱਤਾ। ਦੁੱਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਹਨ।”
ਦੱਸ ਦਈਏ ਕਿ ਇਮਚੇਨ ਦਾ ਮੰਗਲਵਾਰ ਨੂੰ ਗੁਹਾਟੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ।
ਇੱਕ ਤਜਰਬੇਕਾਰ ਨਾਗਾ ਨੇਤਾ, ਇਮਚੇਨ ਕੋਰੀਡਾਂਗ ਹਲਕੇ ਤੋਂ ਪੰਜ ਵਾਰ ਵਿਧਾਇਕ ਰਹੇ ਅਤੇ ਸੂਚਨਾ ਅਤੇ ਜਨ ਸੰਪਰਕ ਦੇ ਨਾਲ-ਨਾਲ ਭੂਮੀ ਅਤੇ ਜਲ ਸੰਭਾਲ ਵਿਭਾਗਾਂ ਦੇ ਸਲਾਹਕਾਰ ਵਜੋਂ ਸੇਵਾ ਨਿਭਾ ਰਹੇ ਸਨ।
