ਨਵੀਂ ਦਿੱਲੀ, 9 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਲਪੀਨਜ਼ ਦੇ ਰਾਸ਼ਟਰਪਤੀ ਰੌਡਰਿਗ ਦੁਤੇਰਤੇ ਨਾਲ ਕੋਵਿਡ-19 ਬਾਰੇ ਚਰਚਾ ਕੀਤੀ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਭਾਰਤ ਮਨੁੱਖਤਾ ਦੀ ਭਲਾਈ ਲਈ ਆਪਣੀਆਂ ਕਿਫਾਇਤੀ ਦਵਾਈਆਂ ਦੀ ਪਹੁੰਚ ਯਕੀਨੀ ਬਣਾ ਕੇ ਰੱਖੇਗਾ। ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਆਗੂਆਂ ਨੇ ਕੋਵਿਡ-19 ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਚਰਚਾ ਕੀਤੀ। ਸ੍ਰੀ ਮੋਦੀ ਨੇ ਫਿਲਪੀਨਜ਼ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ।