ਪ੍ਰਧਾਨ ਮੰਤਰੀ ਮੋਦੀ ਨੇ ਵਿਦਿਆਰਥਣਾਂ ਨਾਲ ਮਨਾਈ ਰੱਖੜੀ: ਤਸਵੀਰਾਂ ਕੀਤੀਆਂ ਸਾਂਝੀਆਂ
ਦੇਸ਼ ਭਰ ਵਿੱਚ ਅੱਜ ਰੱਖੜੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਭਰਾ-ਭੈਣ ਦੇ ਰਿਸ਼ਤੇ ਨੂੰ ਸਮਰਪਿਤ ਇਸ ਤਿਉਹਾਰ ‘ਤੇ ਦਿੱਲੀ ਦੇ ਵਿਖੇ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਸਥਾਨ ‘ਤੇ ਸਕੂਲੀ ਵਿਦਿਆਰਥੀ ਅਤੇ ਅਧਿਆਤਮਕ ਸੰਗਠਨ ਬ੍ਰਹਮਾ ਕੁਮਾਰੀ ਦੇ ਮੈਂਬਰ ਪਹੁੰਚੇ।
ਦਿੱਲੀ ਦੇ ਵੱਖ-ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਨੇ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਸਥਾਨ ‘ਤੇ ਤਿਉਹਾਰ ਉਤਸ਼ਾਹ ਨਾਲ ਮਨਾਇਆ। ਇਨ੍ਹਾਂ ਵਿਦਿਆਰਥਣਾਂ ਨੇ ਪ੍ਰਧਾਨ ਮੰਤਰੀ ਮੋਦੀ ਦੇ ਗੁੱਟ ‘ਤੇ ਰੱਖੜੀ ਬੰਨ੍ਹੀ ਅਤੇ ਉਨ੍ਹਾਂ ਦੀ ਲੰਬੀ ਉਮਰ ਲਈ ਪ੍ਰਾਰਥਨਾ ਕੀਤੀ।
ਇਸ ਦੌਰਾਨ ਇਕ ਵਿਦਿਆਰਥਣ ਨੇ ਆਪਰੇਸ਼ਨ ਸਿੰਧੂਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਦੀ ‘ਯੋਧਾ’ ਕਹਿ ਕੇ ਪ੍ਰਸ਼ੰਸਾ ਕੀਤੀ। ਇਸ ਦੌਰਾਨ ਇੱਕ ਸਕੂਲੀ ਵਿਦਿਆਰਥਣ ਨੇ ਕਿਹਾ, “ਮੇੈਂ ਮੋਦੀ ਚਾਚਾ ਲਈ ਮੋਰ ਵਾਲੀ ਰੱਖੜੀ ਲੈ ਕੇ ਆਈ ਹਾਂ।”
ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਕ ਪੋਸਟ ਵਿੱਚ ਲਿਖਿਆ, “ ਸਾਰੇ ਦੇਸ਼ ਵਾਸੀਆਂ ਨੁੂੰ ਰੱਖੜੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।”
Here are highlights from a very special Raksha Bandhan celebration earlier today. Gratitude to our Nari Shakti for their continuous trust and affection. pic.twitter.com/MeO3KJsXew
— Narendra Modi (@narendramodi) August 9, 2025