DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

PM Modi ਨੇ ਦਿੱਲੀ ਵਿੱਚ ਇਮਾਰਤ ਡਿੱਗਣ ਨਾਲ ਹੋਈਆਂ ਮੌਤਾਂ 'ਤੇ ਦੁੱਖ ਜਤਾਇਆ

ਹੁਣ ਤੱਕ ਮਲਬੇ ਵਿੱਚੋਂ ਅੱਠ ਲੋਕਾਂ ਨੂੰ ਕੱਢਿਆ ਜਾ ਚੁੱਕਿਆ ਹੈ ਬਾਹਰ; ਤਿੰਨ ਦੀ ਹੋ ਚੁੱਕੀ ਹੈ ਮੌਤ

  • fb
  • twitter
  • whatsapp
  • whatsapp
featured-img featured-img
ਪ੍ਰਧਾਨ ਮੰਤਰੀ ਨਰਿੰਦਰ ਮੋਦੀ। ਫਾਈਲ ਫੋਟੋ
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕੌਮੀ ਰਾਜਧਾਨੀ ਦਿੱਲੀ ਵਿੱਚ ਇਮਾਰਤ ਡਿੱਗਣ ਕਰਕੇ ਹੋਈਆਂ ਮੌਤਾਂ 'ਤੇ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਅਧਿਕਾਰੀ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਮੌਕੇ 'ਤੇ ਮੌਜੂਦ ਹਨ।

ਦਿੱਲੀ ਯੂਨੀਵਰਸਿਟੀ ਦੇ ਸਾਊਥ ਕੈਂਪਸ ਨੇੜੇ ਸਤਿਆ ਨਿਕੇਤਨ ਵਿੱਚ ਇੱਕ ਭੀੜ-ਭੜੱਕੇ ਵਾਲੀ ਗਲੀ 'ਚ ਲੜਕਿਆਂ ਦਾ ਹਾਸਟਲ ਬਣੀ ਕਰੀਬ 50 ਸਾਲ ਪੁਰਾਣੀ ਪੰਜ ਮੰਜ਼ਿਲਾ ਇਮਾਰਤ ਐਤਵਾਰ ਦੁਪਹਿਰ ਨੂੰ ਡਿੱਗ ਗਈ, ਜਿਸ ਨਾਲ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਕਈ ਲੋਕ ਦਬ ਗਏ।

Advertisement

ਪ੍ਰਧਾਨ ਮੰਤਰੀ ਮੋਦੀ ਨੇ 'ਐਕਸ' (X) 'ਤੇ ਇੱਕ ਪੋਸਟ ਵਿੱਚ ਕਿਹਾ, "ਦਿੱਲੀ ਦੇ ਸਤਿਆ ਨਿਕੇਤਨ 'ਚ ਇੱਕ ਇਮਾਰਤ ਦਾ ਡਿੱਗਣਾ ਦੁਖਦਾਈ ਹੈ, ਜਿਨ੍ਹਾਂ ਨੇ ਆਪਣੇ ਜੀਆਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਮੇਰੀ ਸੰਵੇਦਨਾ ਹੈ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਅਧਿਕਾਰੀ ਮੌਕੇ 'ਤੇ ਕੰਮ ਕਰ ਰਹੇ ਹਨ ਅਤੇ ਇਸ ਹਾਦਸੇ ਵਿੱਚ ਪ੍ਰਭਾਵਿਤ ਲੋਕਾਂ ਦੀ ਮਦਦ ਕਰ ਰਹੇ ਹਨ।"

Advertisement

ਸਥਾਨਕ ਲੋਕਾਂ ਦਾ ਦਾਅਵਾ ਸੀ ਕਿ ਜਦੋਂ ਇਹ ਪੰਜ ਮੰਜ਼ਿਲਾ ਇਮਾਰਤ ਦੁਪਹਿਰ 1:30 ਵਜੇ ਦੇ ਕਰੀਬ ਡਿੱਗੀ ਤਾਂ ਇਸ ਵਿੱਚ 30 ਤੋਂ 50 ਦੇ ਵਿਚਕਾਰ ਲੋਕ ਹੋ ਸਕਦੇ ਹਨ। ਹਾਲਾਂਕਿ, ਅਧਿਕਾਰੀਆਂ ਨੇ ਫਸੇ ਹੋਏ ਲੋਕਾਂ ਦੀ ਕੋਈ ਗਿਣਤੀ ਨਹੀਂ ਦੱਸੀ।

ਹੁਣ ਤੱਕ ਮਲਬੇ ਵਿੱਚੋਂ ਅੱਠ ਲੋਕਾਂ ਨੂੰ ਬਾਹਰ ਕੱਢਿਆ ਜਾ ਚੁੱਕਿਆ ਹੈ, ਜਿਨ੍ਹਾਂ ਵਿੱਚੋਂ ਦੋ ਨੂੰ ਹਸਪਤਾਲ ਵਿੱਚ ਮ੍ਰਿਤਕ ਲਿਆਂਦਾ ਗਿਆ, ਜਦੋਂ ਕਿ ਤੀਜੇ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਪੰਜ ਦੀ ਹਾਲਤ ਗੰਭੀਰ ਹੈ।

Advertisement
×